
ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿਤੀ ਜਾਵੇਗੀ।
ਲੁਧਿਆਣਾ : ਦਿਵਿਆ ਕਾਲੋਨੀ, 33 ਫੁੱਟਾ ਰੋਡ, ਲੁਧਿਆਣਾ, ਪੰਜਾਬ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਆਸਪਾਸ ਦੇ ਲੋਕਾਂ ਨੇ ਲਾਸ਼ ਦੇਖ ਕੇ ਪੁਲਿਸ ਨੂੰ ਸੂਚਨਾ ਦਿਤੀ। ਜਿਸ ਤੋਂ ਬਾਅਦ ਚੌਕੀ ਮੁੰਡੀਆਂ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ।
ਮ੍ਰਿਤਕ ਦੀ ਪਛਾਣ ਮੇਜਰ ਸਿੰਘ (40) ਵਜੋਂ ਹੋਈ ਹੈ। ਪੁਲਿਸ ਨੂੰ ਉਸ ਦੀ ਲਾਸ਼ ਨੇੜੇ ਨਸ਼ੀਲੇ ਟੀਕੇ ਵੀ ਮਿਲੇ ਹਨ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿਤਾ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿਤੀ ਜਾਵੇਗੀ।
ਦਿਵਿਆ ਕਲੋਨੀ ਦੇ ਵਸਨੀਕ ਰਿੰਕੂ ਨੇ ਦੱਸਿਆ ਕਿ ਇਸ ਕਲੋਨੀ ਦੀ ਹਾਲਤ ਖਸਤਾ ਹੈ। ਇੱਥੇ ਸ਼ਰੇਆਮ ਚਿੱਟਾ ਵਿਕ ਰਿਹਾ ਹੈ। ਲੋਕ ਨਸ਼ਾ ਤਸਕਰਾਂ ਵਿਰੁਧ ਆਵਾਜ਼ ਉਠਾਉਣ ਤੋਂ ਡਰਦੇ ਹਨ। ਹਰ ਰੋਜ਼ ਕੋਈ ਨਾ ਕੋਈ ਨੌਜੁਆਨ ਨਸ਼ਿਆਂ ਕਾਰਨ ਆਪਣੀ ਜਾਨ ਗੁਆਰਿਹਾ ਹੈ।