
ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ
ਕਪੂਰਥਲਾ : ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਗਏ ਪੁਲਿਸ ਮੁਲਾਜ਼ਮ ਦੀ ਮੌਤ ਹੋਣ ਬਾਰੇ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਛਾਣ ਹਵਲਦਾਰ ਮਨਜੀਤ ਸਿੰਘ ਵਜੋਂ ਹੋਈ ਹੈ। ਦਸਿਆ ਜਾ ਰਿਹਾ ਹੈ ਕਿ ਮਨਜੀਤ ਸਿੰਘ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਗਏ ਸਨ ਅਤੇ ਉਥੇ ਹੀ ਉਨ੍ਹਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ: ਕੈਨੇਡਾ : ਭਾਰਤੀ ਮੂਲ ਦੇ ਵਿਅਕਤੀ 'ਤੇ ਸਿੱਖ ਔਰਤ ਦੇ ਕਤਲ ਦਾ ਦੋਸ਼
ਪ੍ਰਾਪਤ ਵੇਰਵਿਆਂ ਅਨੁਸਾਰ ਮਨਜੀਤ ਸਿੰਘ ਕਪੂਰਥਲਾ ਦੇ ਵਧੀਕ ਡਿਪਟੀ ਕਮਿਸ਼ਨਰ ਪਰਮਜੀਤ ਕੌਰ ਨਾਲ ਤੈਨਾਤ ਸਨ ਅਤੇ ਪਿਛਲੇ 6 ਮਹੀਨੇ ਤੋਂ ਕਪੂਰਥਲਾ ਦੇ ਵਧੀਕ ਡਿਪਟੀ ਕਮਿਸ਼ਨਰ ਦਫਤਰ ਨਾਲ ਹੀ ਡਿਊਟੀ ਨਿਭਾਅ ਰਹੇ ਸਨ।
ਮ੍ਰਿਤਕ ਹਵਲਦਾਰ ਮਨਜੀਤ ਸਿੰਘ ਦੇ ਦੋ ਬਚੇ ਹਨ ਜੋ ਵਿਦੇਸ਼ ਵਿਚ ਪੜ੍ਹਾਈ ਕਰ ਰਹੇ ਹਨ।ਇਸ ਤੋਂ ਇਲਾਵਾ ਉਹ ਅਪਣੀ ਪਤਨੀ, ਭਰਾ ਅਤੇ ਭਰਜਾਈ ਨਾਲ ਕਪੂਰਥਲਾ ਦੇ ਤਲਵੰਡੀ ਚੌਧਰੀਆਂ ਵਿਖੇ ਰਹਿ ਰਹੇ ਸਨ।