ਡਾ. ਬਲਜੀਤ ਕੌਰ ਨੇ ਆਂਗਣਵਾੜੀ ਯੂਨੀਅਨ ਦੀ ਪ੍ਰਧਾਨ ਹਰਗੋਬਿੰਦ ਕੌਰ ਦੀਆਂ ਅੱਖਾਂ ਦਾ ਕੀਤਾ ਚੈਕਅੱਪ
Published : May 21, 2023, 6:01 pm IST
Updated : May 21, 2023, 6:01 pm IST
SHARE ARTICLE
Dr. Baljit Kaur examined eyes of Hargobind Kaur,  President of Anganwadi Union
Dr. Baljit Kaur examined eyes of Hargobind Kaur, President of Anganwadi Union

ਪਹਿਲਾਂ ਧਰਨੇ ਦੀ ਗੱਲ, ਫਿਰ ਮੀਟਿੰਗ , ਫਿਰ ਅੱਖਾਂ ਦਾ ਚੈੱਕ-ਅੱਪ

 

ਚੰਡੀਗੜ੍ਹ - ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਆਪਣੇ ਰੁਝੇਵਿਆਂ ਭਰੇ ਸ਼ਡਿਊਲ ਵਿੱਚੋਂ, ਜਦੋਂ ਵੀ ਉਹਨਾਂ ਨੂੰ ਮਾਨਵਤਾ ਦੀ ਸੇਵਾ ਕਰਨ ਦਾ ਮੌਕਾ ਮਿਲਦਾ ਹੈ ਤਾਂ ਉਹ ਲੋਕਾਂ ਦੀ ਨਿਰਸਵਾਰਥ ਸੇਵਾ ਕਰਦੇ ਹਨ। ਇਸੇ ਮੰਤਵ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਆਪਣੀ ਪੁਰਾਣੀ ਮਰੀਜ਼ ਆਂਗਣਵਾੜੀ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀਆਂ ਅੱਖਾਂ ਦਾ ਚੈਕਅੱਪ  ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ(ਰਜਿ:) ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨਾਲ ਉਹਨਾਂ ਦੀਆਂ ਮੰਗਾਂ ਬਾਰੇ ਚਰਚਾ ਕੀਤੀ ਅਤੇ ਉਨ੍ਹਾਂ ਦੇ ਹੱਲ ਨੂੰ ਜਲਦੀ ਅਮਲ ਵਿੱਚ ਲਿਆਉਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਆਂਗਣਵਾੜੀ ਯੂਨੀਅਨ ਦੀ ਸੂਬਾ ਪ੍ਰਧਾਨ ਦੇ ਨਾਲ- ਨਾਲ ਹਰਗੋਬਿੰਦ ਮੇਰੀ ਪੁਰਾਣੀ ਮਰੀਜ਼ ਵੀ ਹੈ। ਉਨ੍ਹਾਂ ਕਿਹਾ ਕਿ ਡਾਕਟਰ-ਮਰੀਜ਼ ਦਾ ਇਹ ਰਿਸ਼ਤਾ ਹਮੇਸ਼ਾਂ ਕਾਇਮ ਰਹੇਗਾ।

ਅੱਜ ਹਰਗੋਬਿੰਦ ਨੇ ਮੀਟਿੰਗ ਦੌਰਾਨ ਮੰਤਰੀ ਨੂੰ ਆਪਣੀਆਂ ਅੱਖਾਂ ਦੇ ਚੈਕ-ਅੱਪ ਦੀ ਬੇਨਤੀ ਕੀਤੀ। ਡਾ. ਬਲਜੀਤ ਕੌਰ ਨੇ ਮੌਕੇ ਤੇ ਹੀ ਅੱਖਾਂ ਦਾ ਚੈਕ-ਅੱਪ ਕਰਕੇ ਉਸ ਨੂੰ ਦਵਾਈ ਲਿਖ ਕੇ ਦਿੱਤੀ। ਅੱਖਾਂ ਚੈੱਕ ਕਰਾਉਣ ਤੋਂ ਬਾਦ ਗਿਲੇ- ਸ਼ਿਕਵਿਆਂ ਦਾ ਮਾਹੌਲ ਹਾਸੇ ਵਿੱਚ ਬਦਲ ਗਿਆ। ਇਹ  ਪਲ ਯਾਦਗਾਰੀ ਹੋ ਨਿੱਬੜੇ।ਆਂਗਣਵਾੜੀ ਯੂਨੀਅਨ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਆਪਣੀਆਂ ਅੱਖਾਂ ਦੇ ਕੀਤੇ ਚੈਕ-ਅੱਪ ਲਈ ਮੰਤਰੀ ਦਾ ਧੰਨਵਾਦ ਕੀਤਾ ਗਿਆ।

SHARE ARTICLE

ਏਜੰਸੀ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement