ਡਾ. ਬਲਜੀਤ ਕੌਰ ਨੇ ਆਂਗਣਵਾੜੀ ਯੂਨੀਅਨ ਦੀ ਪ੍ਰਧਾਨ ਹਰਗੋਬਿੰਦ ਕੌਰ ਦੀਆਂ ਅੱਖਾਂ ਦਾ ਕੀਤਾ ਚੈਕਅੱਪ

By : GAGANDEEP

Published : May 21, 2023, 5:35 pm IST
Updated : May 21, 2023, 5:59 pm IST
SHARE ARTICLE
photo
photo

ਕਿਹਾ, ਡਾਕਟਰ-ਮਰੀਜ਼ ਦਾ ਇਹ ਰਿਸ਼ਤਾ ਹਮੇਸ਼ਾ ਰਹੇਗਾ ਕਾਇਮ

 

ਚੰਡੀਗੜ੍ਹ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਆਪਣੇ ਰੁਝੇਵਿਆਂ ਭਰੇ ਸ਼ਡਿਊਲ ਵਿਚੋਂ, ਜਦੋਂ ਵੀ ਉਹਨਾਂ ਨੂੰ ਮਾਨਵਤਾ ਦੀ ਸੇਵਾ ਕਰਨ ਦਾ ਮੌਕਾ ਮਿਲਦਾ ਹੈ ਤਾਂ ਉਹ ਲੋਕਾਂ ਦੀ ਨਿਰਸਵਾਰਥ ਸੇਵਾ ਕਰਦੇ ਹਨ। ਇਸੇ ਮੰਤਵ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਆਪਣੀ ਪੁਰਾਣੀ ਮਰੀਜ਼ ਆਂਗਣਵਾੜੀ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀਆਂ ਅੱਖਾਂ ਦਾ ਚੈਕਅੱਪ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ(ਰਜਿ:) ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨਾਲ ਉਹਨਾਂ ਦੀਆਂ ਮੰਗਾਂ ਬਾਰੇ ਚਰਚਾ ਕੀਤੀ ਅਤੇ ਉਨ੍ਹਾਂ ਦੇ ਹੱਲ ਨੂੰ ਜਲਦੀ ਅਮਲ ਵਿੱਚ ਲਿਆਉਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿਤੇ। ਉਨ੍ਹਾਂ ਦੱਸਿਆ ਕਿ ਆਂਗਣਵਾੜੀ ਯੂਨੀਅਨ ਦੀ ਸੂਬਾ ਪ੍ਰਧਾਨ ਦੇ ਨਾਲ- ਨਾਲ ਹਰਗੋਬਿੰਦ ਮੇਰੀ ਪੁਰਾਣੀ ਮਰੀਜ਼ ਵੀ ਹੈ। ਉਨ੍ਹਾਂ ਕਿਹਾ ਕਿ ਡਾਕਟਰ-ਮਰੀਜ਼ ਦਾ ਇਹ ਰਿਸ਼ਤਾ ਹਮੇਸ਼ਾਂ ਕਾਇਮ ਰਹੇਗਾ।

ਅੱਜ ਹਰਗੋਬਿੰਦ ਨੇ ਮੀਟਿੰਗ ਦੌਰਾਨ ਮੰਤਰੀ ਨੂੰ ਆਪਣੀਆਂ ਅੱਖਾਂ ਦੇ ਚੈਕ-ਅੱਪ ਦੀ ਬੇਨਤੀ ਕੀਤੀ। ਡਾ. ਬਲਜੀਤ ਕੌਰ ਨੇ ਮੌਕੇ ਤੇ ਹੀ ਅੱਖਾਂ ਦਾ ਚੈਕ-ਅੱਪ ਕਰਕੇ ਉਸ ਨੂੰ ਦਵਾਈ ਲਿਖ ਕੇ ਦਿਤੀ। ਅੱਖਾਂ ਚੈੱਕ ਕਰਾਉਣ ਤੋਂ ਬਾਦ ਗਿਲੇ- ਸ਼ਿਕਵਿਆਂ ਦਾ ਮਾਹੌਲ ਹਾਸੇ ਵਿਚ ਬਦਲ ਗਿਆ। ਇਹ ਪਲ ਯਾਦਗਾਰੀ ਹੋ ਨਿੱਬੜੇ। ਆਂਗਣਵਾੜੀ ਯੂਨੀਅਨ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਆਪਣੀਆਂ ਅੱਖਾਂ ਦੇ ਕੀਤੇ ਚੈਕ-ਅੱਪ ਲਈ ਮੰਤਰੀ ਦਾ ਧੰਨਵਾਦ ਕੀਤਾ ਗਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement