ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਜ਼ਿਲ੍ਹੇ ਦੇ ਅੰਦਰ ਬਦਲੀਆਂ ਕਰਵਾਉਣ ਲਈ ਦਿੱਤਾ ਇਕ ਹੋਰ ਮੌਕਾ
Published : May 21, 2023, 9:36 pm IST
Updated : May 21, 2023, 9:36 pm IST
SHARE ARTICLE
Harjot Bains
Harjot Bains

ਸਕੂਲ ਅਮਲੇ ਦੇ 308 ਨਾਨ ਟੀਚਿੰਗ ਸਟਾਫ਼ ਮੈਂਬਰਾਂ ਨੇ ਬਦਲੀ ਵਾਸਤੇ ਅਪਲਾਈ ਕੀਤਾ ਸੀ ਜਿਸ ਵਿੱਚੋਂ 275 ਬਦਲੀਆਂ ਕੀਤੀਆਂ ਗਈਆਂ ਹਨ।


ਚੰਡੀਗੜ੍ਹ :  ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਦੀਆਂ ਜ਼ਿਲ੍ਹੇ ਅੰਦਰ ਬਦਲੀਆਂ ਦੀ ਪ੍ਰੀਕਿਰਿਆ ਦੌਰਾਨ ਕੁਝ ਅਧਿਆਪਕਾਂ ਦਾ ਡਾਟਾ ਸਹੀ ਤਰੀਕੇ ਨਾਲ ਮੇਲ ਨਾ ਹੋਣ ਕਾਰਨ ਬਦਲੀ ਕਰਵਾਉਣ ਵਿਚ ਅਸਫਲ ਰਹਿਣ ਦੀ ਸੂਚਨਾ ਮਿਲਣ 'ਤੇ ਅਜਿਹੇ ਅਧਿਆਪਕਾਂ ਨੂੰ ਮੁੜ ਬਦਲੀਆਂ ਕਰਵਾਉਣ ਲਈ ਮੌਕ਼ਾ ਦਿੱਤਾ ਹੈ।

ਬਹੁਤ ਸਾਰੇ ਅਧਿਆਪਕਾਂ ਨੇ  ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਧਿਆਨ ਵਿੱਚ ਲਿਆਂਦਾ ਸੀ ਕਿ ਉਹਨਾਂ ਦਾ ਬਦਲੀ ਅਪਲਾਈ ਕਰਨ ਸਬੰਧੀ ਡਾਟਾ ਸਹੀ ਤਰੀਕੇ ਮੇਲ ਨਹੀਂ ਹੋਇਆ ਜਿਸ ਕਾਰਨ ਉਹ ਬਦਲੀ ਕਰਵਾਉਣ ਤੋਂ ਵਾਂਝੇ ਰਹਿ ਗਏ ਹਨ। ਇਸੇ ਤਰ੍ਹਾਂ ਹੀ ਪਹਿਲੇ ਰਾਊਂਡ ਦੀਆਂ ਬਦਲੀਆਂ ਦੌਰਾਨ ਖਾਲੀ ਹੋਏ ਸਟੇਸ਼ਨਾਂ ਤੇ ਬਦਲੀ ਕਰਵਾਉਣ ਦੇ ਚਾਹਵਾਨ ਅਧਿਆਪਕਾਂ ਦੀ ਵੀ ਵੱਡੀ ਮੰਗ ਸੀ ਕਿ ਉਹਨਾਂ ਨੂੰ ਜ਼ਿਲੇ ਦੇ ਅੰਦਰ ਹੀ ਬਦਲੀ ਕਰਵਾਉਣ ਦਾ ਇੱਕ ਮੌਕਾ ਹੋਰ ਦਿੱਤਾ ਜਾਵੇ ਤਾਂ ਕਿ ਉਹ ਵੀ ਆਪਣੇ ਰਿਹਾਇਸ਼ ਦੇ ਨੇੜੇ/ਪਸੰਦ ਦੇ ਸਟੇਸ਼ਨ ਤੇ ਬਦਲੀ ਕਰਵਾ ਸਕਣ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬੈਂਸ ਨੇ ਦੱਸਿਆ ਕਿ ਅਧਿਆਪਕਾਂ ਦੀ ਇਸ ਮੰਗ ਨੂੰ ਮੁੱਖ ਰੱਖਦੇ ਹੋਏ ਜਿਹੜੇ ਅਧਿਆਪਕ/ਕੰਪਿਊਟਰ ਫੈਕਲਟੀ/ਕਰਮਚਾਰੀਆਂ ਦਾ ਡਾਟਾ ਸਹੀ ਤਰੀਕੇ ਨਾਲ ਮੇਲ ਨਹੀਂ ਹੋਇਆ ਹੈ ਉਹਨਾਂ ਨੂੰ ਡਾਟਾ ਸਹੀ ਕਰਨ ਅਤੇ ਉਸ ਉਪਰੰਤ ਸਬੰਧਤ ਸਕੂਲ ਮੁੱਖੀ/ਡੀ.ਡੀ.ਓ ਨੂੰ ਡਾਟਾ ਵੈਰੀਫਾਈ ਕਰਨ ਲਈ ਮਿਤੀ 22.05.2023 ਨੂੰ ਬਾਦ ਦੁਪਹਿਰ  02.00 ਵਜੇ (ਬਾਦ) ਤੱਕ ਦਾ ਸਮਾਂ ਦਿੱਤਾ ਗਿਆ ਹੈ।  ਉਹ ਈ ਪੰਜਾਬ ਪੋਰਟਲ ਤੇ ਲਾਗ ਇਨ ਕਰਕੇ ਬਦਲੀ ਲਈ ਮਿਤੀ 22.05.2023 ਨੂੰ ਸਮਾਂ 02.00 ਵਜੇ (ਬਾ:ਦੂ) ਤੋਂ ਸ਼ਾਮ 06.00 ਵਜੇ ਤੱਕ ਸਟੇਸ਼ਨ ਦੀ ਚੋਣ ਕਰ ਸਕਦੇ ਹਨ।

ਇਥੇ ਇਹ ਦੱਸਣਯੋਗ ਹੈ ਕਿ ਜ਼ਿਲੇ ਤੋਂ ਜ਼ਿਲੇ ਅੰਦਰ ਹੀ ਬਦਲੀ ਕਰਵਾਉਣ ਵਾਸਤੇ ਸੂਬੇ ਦੇ ਕੁੱਲ 5172 ਅਧਿਆਪਕਾਂ ਨੇ  ਆਨਲਾਈਨ ਵਿਧੀ ਰਾਹੀਂ ਅਪਲਾਈ ਕੀਤਾ ਸੀ, ਜਿੰਨਾਂ ਵਿੱਚੋਂ 2651 ਬਦਲੀਆਂ  ਦੇ ਆਰਡਰ ਜਾਰੀ ਕੀਤੇ ਗਏ ਹਨ। ਇਸੇ ਤਰਾਂ ਸਕੂਲ ਅਮਲੇ ਦੇ 308 ਨਾਨ ਟੀਚਿੰਗ ਸਟਾਫ਼ ਮੈਂਬਰਾਂ ਨੇ ਬਦਲੀ ਵਾਸਤੇ ਅਪਲਾਈ ਕੀਤਾ ਸੀ ਜਿਸ ਵਿੱਚੋਂ 275 ਬਦਲੀਆਂ ਕੀਤੀਆਂ ਗਈਆਂ ਹਨ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement