ਗ੍ਰਹਿ ਮੰਤਰੀ ਅਨਿਲ ਵਿੱਜ ਦਾ On The Spot ਫ਼ੈਸਲਾ, ਅਧਿਕਾਰੀਆਂ ਨੂੰ ਤੁਰੰਤ ਮੁਸ਼ਕਲਾਂ ਹੱਲ ਕਰਨ ਦੇ ਨਿਰਦੇਸ਼  
Published : May 21, 2023, 1:55 pm IST
Updated : May 21, 2023, 1:55 pm IST
SHARE ARTICLE
Anil VIj
Anil VIj

ਗ੍ਰਹਿ ਮੰਤਰੀ ਅਨਿਲ ਵਿਜ ਨੇ ਸ਼ਨੀਵਾਰ ਨੂੰ ਵੀ ਦੁਪਹਿਰ ਤੱਕ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ

 

ਹਰਿਆਣਾ  -ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿੱਜ ਆਪਣੇ ਅੰਦਾਜ਼ ਨੂੰ ਲੈ ਕੇ ਅਕਸਰ ਸੁਰਖੀਆਂ 'ਚ ਰਹਿੰਦੇ ਹਨ। ਉਨ੍ਹਾਂ ਦਾ ਕੰਮ ਕਰਨ ਦਾ ਤਰੀਕਾ ਖ਼ਾਸ ਹੈ, ਜਿਸ ਲਈ ਸੂਬੇ ਭਰ ਤੋਂ ਲੋਕ ਆਪਣੀਆਂ ਸ਼ਿਕਾਇਤਾਂ ਲੈ ਕੇ ਅੰਬਾਲਾ ਕੈਂਟ ਪਹੁੰਚ ਰਹੇ ਹਨ। ਚੋਰ ਖ਼ਿਲਾਫ਼ ਕਾਰਵਾਈ ਨਾ ਕਰਨ ’ਤੇ ਉਨ੍ਹਾਂ ਨੇ ਮਹੇਸ਼ ਨਗਰ ਥਾਣੇ ਦੇ ਏ.ਐਸ.ਆਈ. ਨੂੰ ਲਾਈ ਹਾਜ਼ਰ ਕਰ ਦਿੱਤਾ। 

ਗ੍ਰਹਿ ਮੰਤਰੀ ਅਨਿਲ ਵਿਜ ਨੇ ਸ਼ਨੀਵਾਰ ਨੂੰ ਵੀ ਦੁਪਹਿਰ ਤੱਕ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ। ਫਿਰ ਕਈ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਪਿੰਡ ਵਾਸੀਆਂ ਨੇ ਕਈ ਸਮੱਸਿਆਵਾਂ ਉਠਾਈਆਂ। ਮੰਤਰੀ ਨੇ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਗ੍ਰਹਿ ਮੰਤਰੀ ਨੇ ਦੱਸਿਆ ਕਿ ਉਹਨਾਂ ਨੇ ਅਪਣੇ ਇਲਾਜ ਦੌਰਾਨ ਵੀ ਪੀਜੀਆਈ ਵਿਚ ਕੰਮ ਕੀਤਾ। ਡੇਰੇ ਵਿਚ ਰੋਜ਼ਾਨਾ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹਨ। ਉਹ ਆਪਣੀ ਕਚਹਿਰੀ ਵਿਚ ਆਉਣ ਵਾਲੇ ਕਿਸੇ ਵੀ ਸ਼ਿਕਾਇਤਕਰਤਾ ਨੂੰ ਉਸ ਦੀ ਪਾਰਟੀ, ਜਾਤ ਅਤੇ ਧਰਮ ਬਾਰੇ ਨਹੀਂ ਪੁੱਛਦੇ। ਉਹ ਸਿਰਫ਼ ਕੰਮ ਦੀ ਮੰਗ ਕਰਦੇ ਹਨ ਅਤੇ ਜੋ ਕਰਨਾ ਹੈ ਉਹ ਤੁਰੰਤ ਕਰਦੇ ਹਨ। 

ਗ੍ਰਹਿ ਮੰਤਰੀ ਅਨਿਲ ਵਿਜ ਚਾਂਦਪੁਰਾ ਪਹੁੰਚੇ ਸਨ। ਇੱਥੇ ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਵਾਸੀਆਂ ਦੇ ਵਿਰੋਧ ਦੇ ਬਾਵਜੂਦ ਟਾਂਗਰੀ ਨਦੀ ਵਿਚੋਂ ਮਾਈਨਿੰਗ ਬੰਦ ਨਹੀਂ ਹੋਈ। ਗ੍ਰਹਿ ਮੰਤਰੀ ਨੇ ਤੁਰੰਤ ਨੋਟਿਸ ਲੈਂਦਿਆਂ ਐਸਐਚਓ ਮਹੇਸ਼ ਨਗਰ ਰਾਮਪਾਲ ਨੂੰ ਮੌਕੇ ’ਤੇ ਬੁਲਾਇਆ ਅਤੇ ਮਾਈਨਿੰਗ ਮਾਫ਼ੀਆ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਮੰਤਰੀ ਨੇ ਕਿਹਾ ਕਿ ਮਾਈਨਿੰਗ ਦੇ ਕਾਰੋਬਾਰ ਨਾਲ ਜੁੜੇ ਹਰ ਵਿਅਕਤੀ ਨੂੰ ਅੰਦਰ ਰੱਖੋ।

ਪਿੰਡ ਰਾਮਪੁਰ ਦੇ ਲੋਕਾਂ ਨੇ ਮੰਤਰੀ ਨੂੰ ਦੱਸਿਆ ਕਿ ਪਿੰਡ ਵਿਚ ਟਿਊਬਵੈੱਲ ਦੀਆਂ ਤਾਰਾਂ ਚੋਰੀ ਹੋਣ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਪਿੰਡ ਵਾਸੀਆਂ ਨੇ ਚੋਰ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ ਪਰ ਜਾਂਚ ਅਧਿਕਾਰੀ ਏ.ਐਸ.ਆਈ ਨੇ ਕੋਈ ਕਾਰਵਾਈ ਨਹੀਂ ਕੀਤੀ। ਇਸ ਦਾ ਨੋਟਿਸ ਲੈਂਦਿਆਂ ਗ੍ਰਹਿ ਮੰਤਰੀ ਨੇ ਤੁਰੰਤ ਮਹੇਸ਼ ਨਗਰ ਥਾਣੇ ਵਿਚ ਤਾਇਨਾਤ ਏਐਸਆਈ ਨੂੰ ਲਾਈਨ ਹਾਜ਼ਰ ਕਰਨ ਦੇ ਹੁਕਮ ਦਿੱਤੇ। 

ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਲੋਕਾਂ ਨੂੰ ਮਿਲਣਾ ਉਨ੍ਹਾਂ ਦਾ ਕੰਮ ਹੈ। ਇਹ ਸਾਡੀ ਸ਼ਕਤੀ ਦਾ ਕੇਂਦਰ ਹੈ। ਇਸ ਤੋਂ ਹੀ ਤੁਹਾਨੂੰ ਤਾਕਤ ਮਿਲਦੀ ਹੈ। ਉਨ੍ਹਾਂ ਨੂੰ ਮਿਲਣ ਅਤੇ ਗੱਲ ਕਰਨ ਨਾਲ ਸਾਡੇ ਹੌਸਲੇ ਬੁਲੰਦ ਹੋ ਜਾਂਦੇ ਹਨ। ਜਨਤਾ ਦਰਬਾਰ ਬੰਦ ਹੋਣ ਕਾਰਨ ਮੁਸ਼ਕਿਲਾਂ ਬਹੁਤ ਵਧ ਗਈਆਂ ਹਨ। ਪਹਿਲੇ ਹਫ਼ਤੇ ਅਸੀਂ ਇੱਕ ਦਿਨ ਸੂਬੇ ਭਰ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਸੀ, ਪਰ ਹੁਣ ਰੋਜ਼ਾਨਾ ਸਾਡੇ ਕੋਲ ਸ਼ਿਕਾਇਤਾਂ ਪਹੁੰਚ ਰਹੀਆਂ ਹਨ। 

ਵਿਜ ਨੇ ਕਿਹਾ ਕਿ ਜਨਤਾ ਦਰਬਾਰ ਕੁਝ ਸਮੇਂ ਲਈ ਬੰਦ ਕਰ ਦਿੱਤਾ ਗਿਆ ਹੈ, ਕਿਉਂਕਿ ਸਾਰੇ ਡੀਸੀ ਅਤੇ ਐਸਪੀਜ਼ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿਚ ਕੈਂਪ ਲਗਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਵਿਸ਼ਵਾਸ਼ ਦਿਵਾਇਆ ਕਿ ਉਥੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਹੁਣ ਡੇਰੇ ਲਾਉਣ ਦੀ ਲੋੜ ਨਹੀਂ, ਪਰ ਫਿਰ ਵੀ ਲੋਕ ਆ ਰਹੇ ਹਨ।
 

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement