ਉਸਾਰੀ ਕਿਰਤੀਆਂ ਨੂੰ ਸਰਕਾਰੀ ਸਕੀਮਾਂ ਦੀ ਜਾਣਕਰੀ ਦੇਣ ਲਈ ਪਿਛਲੇ ਸਾਲ 'ਚ ਲਗਾਏ 991 ਕੈਂਪ

By : GAGANDEEP

Published : May 21, 2023, 7:04 pm IST
Updated : May 21, 2023, 8:17 pm IST
SHARE ARTICLE
 Anmol Gagan Mann
Anmol Gagan Mann

ਜਾਗਰੂਕਤਾ ਕੈਂਪਾਂ ਦੌਰਾਨ 10493 ਉਸਾਰੀ ਕਿਰਤੀਆਂ ਨੇ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਰਜਿਸਟ੍ਰੇਸ਼ਨ ਕਰਵਾਈ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਕਿਰਤ, ਨਿਵੇਸ਼ ਪ੍ਰੋਤਸਾਹਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਉਸਾਰੀ ਕਿਰਤੀਆਂ ਨੂੰ ਸਰਕਾਰੀ ਸਕੀਮਾਂ ਦੀ ਜਾਣਕਾਰੀ ਦੇਣ ਅਤੇ ਰਜਿਸ੍ਰਟੇਸ਼ਨ ਕਰਨ ਲਈ ਸਾਲ 2022-23 ਦੌਰਾਨ 991 ਜਾਗਰੂਕਤਾ ਕੈਂਪ ਆਯੋਜਿਤ ਕੀਤੇ ਗਏ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਮੰਤਰੀ ਨੇ ਕਿਹਾ ਕਿ ਜਿਲ੍ਹਾ ਪੱਧਰ ਤੇ ਲਗਾਏ ਗਏ 991 ਜਾਗਰੂਕਤਾ ਕੈਂਪਾਂ ਦੌਰਾਨ 10493 ਉਸਾਰੀ ਕਿਰਤੀਆਂ ਨੇ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਰਜਿਸਟ੍ਰੇਸ਼ਨ ਕਰਵਾਈ ਹੈ ਜੋਕਿ ਸਰਕਾਰੀ ਸਕੀਮਾਂ ਦੇ ਲਾਭਪਾਤਰੀ ਹਨ। ਮੰਤਰੀ ਨੇ ਵਿਆਖਿਆ ਕੀਤੀ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਦੀਆਂ ਸਕੀਮਾਂ ਵਿੱਚ ਵਜ਼ੀਫ਼ਾ ਸਕੀਮ, ਸ਼ਗਨ ਸਕੀਮ, ਐਕਸਗ੍ਰੇਸ਼ੀਆ ਸਕੀਮ, ਐਨਕਾਂ, ਦੰਦਾਂ ਅਤੇ ਸੁਣਨ ਯੰਤਰ ਦੇਣਾ ਅਤੇ ਹੋਰ ਸਕੀਮਾਂ ਆਦਿ ਸ਼ਾਮਿਲ ਹਨ।

  ਉਨਾਂ ਕਿਹਾ ਕਿ ਕੋਈ ਵੀ ਉਸਾਰੀ ਕਿਰਤੀ ਜਿਸ ਨੇ ਪਿਛਲੇ 12 ਮਹੀਨਿਆਂ ਵਿਚ 90 ਦਿਨਾਂ ਤੋਂ ਵੱਧ ਬਤੌਰ ਉਸਾਰੀ ਕਿਰਤੀ ਕੰਮ ਕੀਤਾ ਹੋਵੇ ਅਤੇ ਉਸ ਦੀ ਉਮਰ 18-60 ਸਾਲਾਂ ਵਿਚਕਾਰ ਹੋਵੇ ਉਹ ਵਿਅਕਤੀ ਲਾਭਪਾਤਰੀ ਬਣ ਸਕਦਾ ਹੈ। ਉਨ੍ਹਾਂ ਦੱਸਿਆ ਕਿ ਉਸਾਰੀ ਕਿਰਤੀ ਨੇੜੇ ਦੇ ਸੇਵਾ ਕੇਂਦਰ ਵਿਚ ਜਾ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ।

ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਉਸਾਰੀ ਕਿਰਤੀਆਂ ਦੀ ਸੁਵਿਧਾ ਲਈ ਮੋਬਾਇਲ ਐਪ “ਪੰਜਾਬ ਕਿਰਤੀ ਸਹਾਇਕ“ ਲਾਂਚ ਕੀਤੀ ਹੋਈ ਹੈ। ਉਨ੍ਹਾ ਕਿਹਾ ਕਿ ਇਸ ਮੋਬਾਇਲ ਐਪ ਨਾਲ ਉਸਾਰੀ ਕਿਰਤੀ ਆਪਣੇ ਮੋਬਾਇਲ ਤੋਂ ਖੁੱਦ ਹੀ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਰਜਿਸਟ੍ਰਸ਼ਨ ਕਰ ਸਕਦਾ ਹੈ।  ਉਨ੍ਹਾਂ ਕਿਹਾ ਭਵਿੱਖ ਵਿੱਚ ਵੀ ਕਿਰਤੀਆਂ ਦੀ ਭਲਾਈ ਲਈ ਸਮੇਂ ਸਮੇਂ ਜਿਲ੍ਹਾ ਪੱਧਰ ਤੇ ਹੋਰ ਅਜਿਹੇ ਜਾਗਰੂਕਤਾ ਕੈਂਪ ਆਯੋਜਿਤ ਕੀਤੇ ਜਾਣਗੇ ਤਾਂ ਜੋ ਕਿਰਤੀ ਵੱਧ ਤੋਂ ਵੱਧ ਸਰਕਾਰੀ ਸਕੀਮਾਂ ਦਾ ਲਾਭ ਲੈ ਸਕਣ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement