ਦਿੱਲੀ ਅੰਦੋਲਨ 'ਚ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪ੍ਰਵਾਰਾਂ ਨੂੰ ਪੰਜਾਬ ਸਰਕਾਰ ਦੇਵੇਗੀ ਨੌਕਰੀ

By : KOMALJEET

Published : May 21, 2023, 3:34 pm IST
Updated : May 21, 2023, 3:34 pm IST
SHARE ARTICLE
Representational Image
Representational Image

ਜਲੰਧਰ ਪ੍ਰਸ਼ਾਸਨ ਨੇ ਤਿਆਰ ਕੀਤੀ ਜ਼ਿਲ੍ਹੇ ਦੇ 9 ਕਿਸਾਨਾਂ ਦੀ ਸੂਚੀ 

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰ ਕੇ ਮੰਗੀ ਮ੍ਰਿਤਕ ਕਿਸਾਨਾਂ ਦੇ ਪ੍ਰਵਾਰਾਂ ਬਾਰੇ ਮੁਕੰਮਲ ਜਾਣਕਾਰੀ 

ਨਵੀਂ ਦਿੱਲੀ : ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ ਭਰ ਦੇ ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਲੰਮਾ ਸਮਾਂ ਧਰਨਾ ਦਿਤਾ। ਇਸ ਅੰਦੋਲਨ ਵਿਚ ਪੰਜਾਬ ਅਤੇ ਹਰਿਆਣਾ ਦੇ ਸੱਭ ਤੋਂ ਵੱਧ ਕਿਸਾਨ ਸ਼ਾਮਲ ਹੋਏ ਅਤੇ ਪੰਜਾਬ ਦੇ 500 ਤੋਂ ਵੱਧ ਕਿਸਾਨ ਇਸ ਅੰਦੋਲਨ ਵਿਚ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਮ੍ਰਿਤਕ ਕਿਸਾਨਾਂ ਦੇ ਰਿਸ਼ਤੇਦਾਰਾਂ ਨੂੰ ਨੌਕਰੀਆਂ ਦੇਣ ਨੂੰ ਲੈ ਕੇ ਸੰਸਦ ਮੈਂਬਰ ਤੋਂ ਲੈ ਕੇ ਵਿਧਾਨ ਸਭਾ ਤਕ ਹੰਗਾਮਾ ਹੋਇਆ।

ਕਾਂਗਰਸ ਸਰਕਾਰ ਵਿਚ ਕਈ ਕਿਸਾਨਾਂ ਦੇ ਰਿਸ਼ਤੇਦਾਰਾਂ ਨੂੰ ਨੌਕਰੀਆਂ ਦਿਤੀਆਂ ਗਈਆਂ ਪਰ ਉਸ ਵਿਚ ਵੀ ਕਈ ਕਿਸਾਨ ਪ੍ਰਵਾਰ ਰਹਿ ਗਏ ਸਨ ਜਿਨ੍ਹਾਂ ਨੂੰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੌਕਰੀ ਦੇਵੇਗੀ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਕੱਤਰ ਵਲੋਂ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਇਕ ਪੱਤਰ ਜਾਰੀ ਕਰ ਕੇ ਮ੍ਰਿਤਕ ਕਿਸਾਨਾਂ ਦੇ ਪ੍ਰਵਾਰਾਂ ਬਾਰੇ ਮੁਕੰਮਲ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ, ਨਾਲ ਹੀ ਉਨ੍ਹਾਂ ਕਿਸਾਨਾਂ ਦੀ ਮੁਕੰਮਲ ਸੂਚੀ ਵੀ ਭੇਜੀ ਗਈ ਹੈ ਜੋ ਸਬੰਧਤ ਜ਼ਿਲ੍ਹਿਆਂ ਵਿਚ ਅੰਦੋਲਨ ਦੌਰਾਨ ਸ਼ਹੀਦ ਹੋ ਗਏ ਸਨ।

ਇਹ ਵੀ ਪੜ੍ਹੋ: ਮਾਊਂਟ ਐਵਰੈਸਟ ਦੀ ਚੋਟੀ 'ਤੇ ਪਹੁੰਚਣ ਤੋਂ ਬਾਅਦ ਲਾਪਤਾ ਹੋਇਆ ਭਾਰਤੀ ਮੂਲ ਦਾ ਪਰਬਤਾਰੋਹੀ

ਮ੍ਰਿਤਕ ਕਿਸਾਨਾਂ ਦੇ ਪ੍ਰਵਾਰਾਂ ਨੂੰ ਤਰਸ ਦੇ ਆਧਾਰ ’ਤੇ ਨੌਕਰੀਆਂ ਦਿਤੀਆਂ ਜਾ ਰਹੀਆਂ ਹਨ, ਜਿਸ ਵਿਚ ਉਨ੍ਹਾਂ ਦੇ ਪ੍ਰਵਾਰਾਂ ਦੇ ਮੁਕੰਮਲ ਵੇਰਵਿਆਂ ਲਈ ਪਟਵਾਰੀ ਪੱਧਰ ’ਤੇ ਵੇਰੀਫ਼ਿਕੇਸ਼ਨ ਕੀਤੀ ਗਈ ਹੈ। ਜਲੰਧਰ ਜ਼ਿਲ੍ਹੇ ਵਿਚ ਇਸ ਵਾਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ 9 ਕਿਸਾਨਾਂ ਦੀ ਸੂਚੀ ਤਿਆਰ ਕੀਤੀ ਗਈ ਹੈ, ਜਿਨ੍ਹਾਂ ਨੂੰ ਰੁਜ਼ਗਾਰ ਦੇਣ ਲਈ ਡਿਪਟੀ ਕਮਿਸ਼ਨਰ ਵਲੋਂ ਸਿਫ਼ਾਰਿਸ਼ ਕੀਤੀ ਗਈ ਹੈ। ਇਹ ਮੁਹਿੰਮ ਸਾਬਕਾ ਸਰਕਾਰ ਵਲੋਂ ਪੱਤਰ ਨੰਬਰ 5636 ਮਿਤੀ 27-08-2021 ਤਹਿਤ ਸ਼ੁਰੂ ਕੀਤੀ ਗਈ ਸੀ।ਖੇਤੀਬਾੜੀ ਵਿਭਾਗ ਕਿਸਾਨਾਂ ਦੇ ਰਿਸ਼ਤੇਦਾਰਾਂ ਨੂੰ ਸਿਖਿਆ ਯੋਗਤਾ ਅਨੁਸਾਰ ਨੌਕਰੀਆਂ ਦੇਵੇਗਾ।

ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ 'ਚ ਜਲੰਧਰ ਦੇ 12 ਕਿਸਾਨ ਸ਼ਹੀਦ ਹੋਏ ਸਨ, ਜਿਨ੍ਹਾਂ 'ਚੋਂ 3 ਨੂੰ ਕਾਂਗਰਸ ਸਰਕਾਰ ਵੇਲੇ ਨੌਕਰੀਆਂ ਮਿਲੀਆਂ ਸਨ, ਹੁਣ 'ਆਪ' ਸਰਕਾਰ 9 ਕਿਸਾਨਾਂ ਨੂੰ ਨੌਕਰੀ ਦੇਵੇਗੀ। ਇਸ ਵਿਚ ਦਿੱਲੀ ਸਮੇਤ ਹਰਿਆਣਾ ਵਿਚ ਸੰਘਰਸ਼ ਦੌਰਾਨ ਮਰਨ ਵਾਲੇ ਕਿਸਾਨਾਂ ਨੂੰ ਨੌਕਰੀਆਂ ਦੇਣ ਦਾ ਭਰੋਸਾ ਵੀ ਦਿਤਾ ਗਿਆ। ਸਾਲ 2020-21 ਵਿਚ ਜਦੋਂ ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਕਾਨੂੰਨ ਲਿਆਂਦੇ ਗਏ ਤਾਂ ਦੇਸ਼ ਭਰ ਦੇ ਕਿਸਾਨਾਂ ਨੇ ਮੋਦੀ ਸਰਕਾਰ ਵਿਰੁਧ ਪ੍ਰਦਰਸ਼ਨ ਸ਼ੁਰੂ ਕਰ ਦਿਤਾ। ਇਸ ਦੇ ਵਿਚਕਾਰ ਪੰਜਾਬ ਵਿਚ ਭਾਜਪਾ ਅਤੇ ਅਕਾਲੀ ਦਲ ਦਾ ਸਾਲਾਂ ਪੁਰਾਣਾ ਗਠਜੋੜ ਵੀ ਟੁੱਟ ਗਿਆ। ਇਸ ਅੰਦੋਲਨ ਵਿਚ ਭਾਜਪਾ ਆਗੂਆਂ ਨੂੰ ਪੰਜਾਬ ਅੰਦਰ ਕਾਫੀ ਵਿਰੋਧ ਦਾ ਸਾਹਮਣਾ ਕਰਨਾ ਪਿਆ। ਪੰਜਾਬ ਸਰਕਾਰ ਤੋਂ ਨੌਕਰੀਆਂ ਲੈਣ ਵਾਲੇ ਮ੍ਰਿਤਕ ਕਿਸਾਨਾਂ ਦੇ ਰਿਸ਼ਤੇਦਾਰਾਂ ਨੂੰ ਖੇਤੀਬਾੜੀ ਵਿਕਾਸ ਵਿਭਾਗ ਵਲੋਂ ਉਨ੍ਹਾਂ ਦੀ ਯੋਗਤਾ ਅਨੁਸਾਰ ਕਲੈਰੀਕਲ ਸਟਾਫ਼ ਤੋਂ ਲੈ ਕੇ ਗ੍ਰੇਡ-4 ਤਕ ਦੀਆਂ ਨੌਕਰੀਆਂ ਦਿਤੀਆਂ ਜਾਣਗੀਆਂ।

ਇਨ੍ਹਾਂ ਕਿਸਾਨਾਂ ਦੇ ਰਿਸ਼ਤੇਦਾਰਾਂ ਨੂੰ ਦਿਤੀ ਜਾਵੇਗੀ ਨੌਕਰੀ 

- ਪਿੰਡ ਡਰੋਲੀ ਕਲਾਂ ਵਸਨੀਕ ਸਤਨਾਮ ਸਿੰਘ ਦੇ ਪੁੱਤਰ ਜਸਵਿੰਦਰ ਸਿੰਘ 
- ਸੰਦੀਪ ਕੁਮਾਰ ਦਾ ਭਰਾ ਰਣਜੀਤ ਵਾਸੀ ਪਿੰਡ ਤਲਵੰਡੀ ਸੰਘੇੜਾ 
- ਪਿੰਡ ਬਡਾਲਾ ਦੇ ਅਰਸ਼ ਪ੍ਰੀਤ ਸਿੰਘ ਦੇ ਮਾਤਾ ਰਵਿੰਦਰ ਕੌਰ
- ਰਣਜੀਤ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਲਸਾੜਾ
- ਜਸਵੀਰ ਕੌਰ ਪਤਨੀ ਗੁਰਮੇਲ ਸਿੰਘ ਵਾਸੀ ਪਿੰਡ ਕਲਿਆਣਪੁਰ
-ਪਿੰਡ ਅਕਲਪੁਰ ਦੇ ਕਿਸਾਨ ਗਰੀਬਦਾਸ ਦਾ ਪੁੱਤਰ ਸ਼ੀਤਲ ਕੁਮਾਰ
-ਪਿੰਡ ਸੁਲਤਾਨਪੁਰ ਦੇ ਕਿਸਾਨ ਦਲਜੀਤ ਸਿੰਘ ਦੀ ਭੈਣ ਅਰਸ਼ਦੀਪ
-ਪਿੰਡ ਖੇਲਾ ਬਿਲਗਾ ਦੇ ਬਘੇਲਾ ਰਾਮ ਦਾ ਪੁੱਤਰ ਹੁਸਨ ਲਾਲ
-ਪਰਵਿੰਦਰ ਕੌਰ ਪਤਨੀ ਬਲਜੀਤ ਸਿੰਘ ਵਾਸੀ ਪਿੰਡ ਡੱਲਾ

Location: India, Punjab

SHARE ARTICLE

ਏਜੰਸੀ

Advertisement

328 pawan saroop ਦੇ ਮਾਮਲੇ 'ਚ Sukhbir Badal ਨੂੰ Sri Akal Takht Sahib ਤਲਬ ਕਰਨ ਦੀ ਮੰਗ |Satinder Kohli

02 Jan 2026 3:08 PM

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM
Advertisement