ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਿਰੋਜ਼ਪੁਰ ਤੋਂ ਆਪ ਉਮੀਦਵਾਰ ਕਾਕਾ ਬਰਾੜ ਨਾਲ ਮਲੋਟ, ਫ਼ਾਜ਼ਿਲਕਾ ਅਤੇ ਜਲਾਲਾਬਾਦ ਵਿੱਚ ਕੀਤਾ ਵੱਡਾ ਰੋਡ ਸ਼ੋਅ
Published : May 21, 2024, 9:24 pm IST
Updated : May 21, 2024, 9:24 pm IST
SHARE ARTICLE
 CM Bhagwant Mann
CM Bhagwant Mann

'ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ 13-0 ਨਾਲ ਜਿਤਾਉਣ ਦੀ ਕੀਤੀ ਅਪੀਲ'

Fazilka News : ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਫ਼ਿਰੋਜ਼ਪੁਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਕਾਕਾ ਬਰਾੜ ਦੇ ਨਾਲ ਫ਼ਾਜ਼ਿਲਕਾ, ਮਲੋਟ ਅਤੇ ਜਲਾਲਾਬਾਦ ਵਿੱਚ ਇੱਕ ਵੱਡਾ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ‘ਆਪ’ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ।

ਰੋਡ ਸ਼ੋਅ ਦੌਰਾਨ ਲੋਕਾਂ ਦੇ ਉਤਸ਼ਾਹ ਨੂੰ ਦੇਖਦਿਆਂ ਭਗਵੰਤ ਮਾਨ ਨੇ ਕਿਹਾ ਕਿ ਜਿਸ ਉਤਸ਼ਾਹ ਨਾਲ ਤੁਸੀਂ ਲੋਕ ਆਮ ਆਦਮੀ ਪਾਰਟੀ ਦਾ ਸਮਰਥਨ ਕਰ ਰਹੇ ਹੋ, ਉਸ ਤੋਂ ਸਾਫ਼ ਸਪੱਸ਼ਟ ਹੋ ਗਿਆ ਹੈ ਕਿ ਫ਼ਿਰੋਜ਼ਪੁਰ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਪੱਕੀ ਹੈ, ਸਿਰਫ਼ ਐਲਾਨ ਹੋਣਾ ਬਾਕੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਤਾਂ ਰੱਬ ਵੀ ਹੂੰਝਾ (ਝਾੜੂ) ਫੇਰਨਾ ਚਾਹੁੰਦਾ ਹੈ, ਇਸ ਲਈ ਸੁਪਰੀਮ ਕੋਰਟ ਨੇ ‘ਆਪ’ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਅਚਾਨਕ 20 ਦਿਨਾਂ ਲਈ ਜ਼ਮਾਨਤ ਦੇ ਦਿੱਤੀ ਹੈ।

ਭਾਸ਼ਣ ਦੌਰਾਨ ਭਗਵੰਤ ਮਾਨ ਨੇ ‘ਕਿਕਲੀ ਕਲੀਰ ਦੀ’ਸਿਆਸੀ ਕਵਿਤਾ ਲੋਕਾਂ ਨੂੰ ਸੁਣਾਇਆ ਅਤੇ ਇਸ ਰਾਹੀਂ ਸੁਖਬੀਰ ਬਾਦਲ ਤੇ ਬਾਦਲ ਪਰਿਵਾਰ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਇਸ ਚੋਣ ਵਿੱਚ ਬਾਦਲ ਪਰਿਵਾਰ ਦੀ ਸਿਆਸਤ ਖ਼ਤਮ ਹੋਣ ਜਾ ਰਹੀ ਹੈ। ਪੰਜਾਬ ਦੇ ਲੋਕ ਹੁਣ ਬਾਦਲ ਪਰਿਵਾਰ ਤੋਂ ਪੂਰੀ ਤਰ੍ਹਾਂ ਮੁਕਤ ਹੋਣਾ ਚਾਹੁੰਦੇ ਹਨ।

ਭਗਵੰਤ ਮਾਨ ਨੇ ਕਿਹਾ ਕਿ ਸੁਖਬੀਰ ਬਾਦਲ ਹਾਰ ਦੇ ਡਰੋਂ ਮੈਦਾਨ ਛੱਡ ਕੇ ਭੱਜ ਗਏ ਹਨ। ਉਨ੍ਹਾਂ ਨੂੰ ਪਤਾ ਲੱਗ ਚੁੱਕਾ ਕਿ 2022 ਦੀ ਤਰ੍ਹਾਂ ਇਸ ਵਾਰ ਵੀ ਉਹ ਬੁਰੀ ਤਰ੍ਹਾਂ ਹਾਰ ਜਾਣਗੇ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਏ.ਸੀ 'ਚ ਰਹਿਣ ਵਾਲੇ ਲੋਕ ਹਨ। ਉਹ ਤਾਪਮਾਨ ਪੁੱਛ ਕੇ ਬਾਹਰ ਆਉਂਦੇ ਹਨ। ਜਦੋਂ ਬਾਹਰ ਦਾ ਤਾਪਮਾਨ 30-32° ਹੁੰਦਾ ਹੈ ਤਾਂ ਉਹ ਦੋ ਘੰਟੇ ਲਈ ਆਪਣੀ ਪੰਜਾਬ ਬਚਾਓ ਯਾਤਰਾ ਕੱਢਦੇ ਹਨ। ਅਜਿਹੇ ਲੋਕ ਆਮ ਲੋਕਾਂ ਦੇ ਦੁੱਖ ਦਰਦ ਨੂੰ ਕਿਵੇਂ ਸਮਝਣਗੇ?

ਮਾਨ ਨੇ ਕਿਹਾ ਕਿ ਭਾਜਪਾ ਵਾਂਗ ਮੈਂ ਜਾਤ-ਪਾਤ ਦੇ ਨਾਂ 'ਤੇ  ਵੋਟਾਂ ਨਹੀਂ ਮੰਗਦਾ। ਮੈਂ ਪਿਛਲੇ ਦੋ ਸਾਲਾਂ ਦੌਰਾਨ ਕੀਤੇ ਕੰਮਾਂ ਦੇ ਆਧਾਰ 'ਤੇ ਲੋਕਾਂ ਤੋਂ ਵੋਟਾਂ ਮੰਗ ਰਿਹਾ ਹਾਂ। ਮੇਰਾ ਕੰਮ ਲੋਕਾਂ ਵਿੱਚ ਬੋਲ ਰਿਹਾ ਹੈ। ਪਿਛਲੇ ਦੋ ਸਾਲਾਂ ਵਿੱਚ ਮੈਂ ਲੋਕਾਂ ਨੂੰ ਮੁਫ਼ਤ ਬਿਜਲੀ ਦਿੱਤੀ। ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖ਼ਰੀਦਿਆ। 43000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ। ਹਰ ਘਰ ਰਾਸ਼ਨ ਪਹੁੰਚਾਇਆ। ਆਮ ਲੋਕਾਂ ਦੇ ਇਲਾਜ ਲਈ ਆਮ ਆਦਮੀ ਕਲੀਨਿਕ ਬਣਾਏ ਅਤੇ ਆਮ ਲੋਕਾਂ ਦੇ ਬੱਚਿਆਂ ਦੀ ਚੰਗੀ ਸਿੱਖਿਆ ਲਈ ਸਕੂਲ ਆਫ਼ ਐਮੀਨੈਂਸ ਬਣਾਏ ਅਤੇ ਹੋਰ ਵੀ ਬਣਾਏ ਜਾ ਰਹੇ ਹਨ। ਆਉਣ ਵਾਲੇ ਦਿਨਾਂ ਵਿੱਚ ਮੈਂ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਵਾਲੀ ਗਰੰਟੀ ਵੀ ਪੂਰੀ ਕਰਾਂਗਾ।
ਉਨ੍ਹਾਂ ਕਿਹਾ ਕਿ ਇਹ ਸਭ ਇਸ ਲਈ ਸੰਭਵ ਹੋਇਆ ਕਿਉਂਕਿ ਸਾਡੇ ਇਰਾਦੇ ਸਾਫ਼ ਸਨ। ਮੈਂ ਪੈਸਾ ਕਮਾਉਣ ਲਈ ਰਾਜਨੀਤੀ ਵਿੱਚ ਨਹੀਂ ਆਇਆ। ਮੈਂ ਬੱਸਾਂ ਵਿੱਚ, ਢਾਬਿਆਂ ਵਿੱਚ, ਰੇਤ ਵਿੱਚ, ਵਪਾਰ ਵਿੱਚ ਜਾਂ ਹੋਟਲ ਵਿੱਚ ਹਿੱਸਾ ਨਹੀਂ ਲੈਣਾ ਚਾਹੁੰਦਾ।  ਮੈਂ 3 ਕਰੋੜ ਪੰਜਾਬੀਆਂ ਦੇ ਦੁੱਖ-ਦਰਦ ਵਿੱਚ ਸ਼ਰੀਕ ਹੋਣਾ ਚਾਹੁੰਦਾ ਹਾਂ।

ਮਾਨ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਵਾਰ ਸਾਨੂੰ 13-0 ਨਾਲ ਜਿਤਾਓ। ਮੈਨੂੰ ਸੰਸਦ ਲਈ 13 ਹੋਰ ਹੱਥ ਅਤੇ ਬੁਲੰਦ ਆਵਾਜ਼ ਦਿਓ। ਸਾਡੇ ਸਾਰੇ ਸੰਸਦ ਮੈਂਬਰ ਪਾਰਲੀਮੈਂਟ ਵਿੱਚ ਪੰਜਾਬ ਦੀ ਅਵਾਜ਼ ਬਣ ਕੇ ਕੇਂਦਰ ਸਰਕਾਰ ਤੋਂ ਸੂਬੇ ਦੇ ਸਾਰੇ ਬਕਾਇਆ ਫ਼ੰਡ ਲੈ ਕੇ ਆਉਣਗੇ। ਫਿਰ ਅਸੀਂ ਰਲ ਕੇ ਅਗਲੇ ਤਿੰਨ ਸਾਲਾਂ ਵਿੱਚ ਪੰਜਾਬ ਨੂੰ ਮੁੜ ਸੋਨੇ ਦੀ ਚਿੜੀ ਬਣਾਵਾਂਗੇ।

ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ‘ਆਪ’ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਨੇ ਫ਼ਾਜ਼ਿਲਕਾ, ਮਲੋਟ ਅਤੇ ਜਲਾਲਾਬਾਦ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਰੋਡ ਸ਼ੋਅ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਕਿਹਾ ਮੇਰੀ ਜਿੱਤ ਨਾਲ ਭਗਵੰਤ ਮਾਨ ਦੀ ਸਰਕਾਰ ਮੁਫ਼ਤ ਬਿਜਲੀ, ਨਹਿਰੀ ਪਾਣੀ, ਸਿੱਖਿਆ ਅਤੇ ਸਿਹਤ ਸਕੀਮਾਂ ‘ਤੇ ਮੋਹਰ ਲੱਗੇਗੀ। ਇਸ ਲਈ ਮੈਨੂੰ ਜੇਤੂ ਬਣਾ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਹੌਸਲਾ ਵਧਾਓ ਤਾਂ ਜੋ ਉਹ ਪੰਜਾਬ ਦੀ ਤਰੱਕੀ ਲਈ ਹੋਰ ਵੀ ਮਿਹਨਤ ਅਤੇ ਲਗਨ ਨਾਲ ਕੰਮ ਕਰ ਸਕਣ।

Location: India, Punjab, Firozpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement