Amritsar News : ਜੰਗਲਾਤ ਬੇਲਦਾਰ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
Published : May 21, 2024, 7:46 pm IST
Updated : May 21, 2024, 7:46 pm IST
SHARE ARTICLE
 Forest Beldar arrested
Forest Beldar arrested

ਮੁਲਜ਼ਮ ਨੂੰ ਜੋਬਨਦੀਪ ਸਿੰਘ ਵਾਸੀ ਪਿੰਡ ਘਰਿੰਡਾ, ਤਹਿਸੀਲ ਅਟਾਰੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ

Amritsar News : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਜ਼ਿਲ੍ਹਾ ਜੰਗਲਾਤ ਦਫ਼ਤਰ ਖਾਸਾ, ਅੰਮ੍ਰਿਤਸਰ ਵਿਖੇ ਬੇਲਦਾਰ ਵਜੋਂ ਤਾਇਨਾਤ ਨਿਰਮਲ ਸਿੰਘ ਨੂੰ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਜੋਬਨਦੀਪ ਸਿੰਘ ਵਾਸੀ ਪਿੰਡ ਘਰਿੰਡਾ, ਤਹਿਸੀਲ ਅਟਾਰੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਹੈ ਕਿ ਉਹ ਲੱਕੜ ਦਾ ਆਰਾ ਲਾਉਣਾ ਚਾਹੁੰਦਾ ਹੈ ਅਤੇ ਉਕਤ ਬੇਲਦਾਰ ਨੇ ਉਸਨੂੰ ਲਾਇਸੈਂਸ ਜਾਰੀ ਕਰਾਉਣ ਵਿੱਚ ਮੱਦਦ ਕਰਨ ਬਦਲੇ 10000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

Location: India, Punjab, Amritsar

SHARE ARTICLE

ਏਜੰਸੀ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement