
Punjab Crime News : ਮੁਲਜ਼ਮਾਂ ਕੋਲੋਂ ਪਿਸਤੌਲ, ਰਿਵਾਲਵਰ ਤੇ 11 ਜਿੰਦਾ ਕਾਰਤੂਸ ਹੋਏ ਬਰਾਮਦ
Punjab Crime News : ਨਵਾਂਸ਼ਹਿਰ ਪੁਲਿਸ ਨੇ ਗੈਂਗਸਟਰਾਂ ਨੂੰ ਪਨਾਹ ਦੇਣ ਵਾਲੇ ਗਿਰੋਹ ਦੇ 7 ਮੈਂਬਰਾਂ ਨੂੰ ਤਿੰਨ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਲਦੀ ਹੀ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਮੁਲਜ਼ਮਾਂ ਕੋਲੋਂ ਤਿੰਨ ਹਥਿਆਰ ਵੀ ਬਰਾਮਦ ਹੋਏ ਹਨ।
ਇਹ ਵੀ ਪੜੋ:Swati Maliwal case : ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ ਲਈ SIT ਦਾ ਗਠਨ
ਇਸ ਮੌਕੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਡਾ.ਮਹਿਤਾਬ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਦੀਪਕ ਕੁਮਾਰ ਉਰਫ਼ ਦੀਪੂ ਵਾਸੀ ਮੁਹੱਲਾ ਘਾਟੀ ਤੇਲੀਆਂ ਰਾਹੋਂ, ਪ੍ਰਭਜੋਤ ਸਿੰਘ ਵਾਸੀ ਮਹਿਤਪੁਰ ਉਲਦਾਨੀ ਥਾਣਾ ਬਲਾਚੌਰ, ਸਿਮਰਨਜੀਤ ਸਿੰਘ ਉਰਫ਼ ਹੈਪੀ ਵਾਸੀ ਦੁਧਾਲਾ ਥਾਣਾ ਬਲਾਚੌਰ, ਅਮਨਪ੍ਰੀਤ ਸਿੰਘ ਉਰਫ਼ ਸੁੱਜੋ, ਅਮਨ ਦਾ ਵਸਨੀਕ, ਗੈਂਗਸਟਰਾਂ ਦੇ ਗੈਰ-ਕਾਨੂੰਨੀ ਹਥਿਆਰਾਂ ਅਤੇ ਅਸਲੇ ਨੂੰ ਸੰਭਾਲਦਾ ਹੈ। ਉਨ੍ਹਾਂ ਨੂੰ ਇੱਕ ਥਾਂ ਤੋਂ ਦੂਜੀ ਥਾਂ ਪਹੁੰਚਾਉਣ ਦੇ ਨਾਲ-ਨਾਲ ਮਾੜੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਫ਼ਰਾਰ ਹੋਣ ਵਾਲੇ ਸ਼ਰਾਰਤੀ ਅਨਸਰਾਂ ਦੇ ਠਹਿਰਣ ਦਾ ਵੀ ਪ੍ਰਬੰਧ ਕਰਦਾ ਹੈ, ਜਿਸ 'ਤੇ ਚਾਰ ਵਿਅਕਤੀਆਂ ਖ਼ਿਲਾਫ਼ ਧਾਰਾ 212 ਦੇ ਤਹਿਤ ਥਾਣਾ ਬਲਾਚੌਰ ਵਿਖੇ ਪਰਚਾ ਦਰਜ ਕੀਤਾ ਗਿਆ ਹੈ।
ਇਹ ਵੀ ਪੜੋ:Mohali News : ਮੁਹਾਲੀ ਦੇ ਸਟੇਟ ਆਪ੍ਰੇਸ਼ਨ ਸੈੱਲ ਨੇ 3 ਏਜੰਟਾਂ ਨੂੰ ਕੀਤਾ ਗ੍ਰਿਫ਼ਤਾਰ
ਇਸ ਸਬੰਧੀ ਤਫ਼ਤੀਸ਼ ਦੌਰਾਨ ਉਨ੍ਹਾਂ ਨੇ ਬਾਰੀਜਾ ਕਾਰ ਨੰਬਰ (ਪੀ.ਬੀ.20 ਡੀ 7803) ’ਚ ਸਵਾਰ ਉਕਤ 4 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਇੱਕ ਪਿਸਤੌਲ 32 ਬੋਰ, ਇੱਕ ਰਿਵਾਲਵਰ 32 ਬੋਰ ਅਤੇ 11 ਜਿੰਦਾ ਕਾਰਤੂਸ ਬਰਾਮਦ ਕੀਤੇ। ਹੁਣ ਤੱਕ ਕੀਤੀ ਪੁੱਛਗਿੱਛ ਦੌਰਾਨ ਕਾਬੂ ਕੀਤੇ ਮੁਲਜ਼ਮਾਂ ਨੇ ਮੰਨਿਆ ਹੈ ਕਿ ਇਹ ਹਥਿਆਰ ਉਨ੍ਹਾਂ ਨੂੰ ਸੁਖਵਿੰਦਰ ਕੁਮਾਰ ਉਰਫ਼ ਸੁੱਖਾ ਵਾਸੀ ਗੜ੍ਹਪਧਾਨਾ ਥਾਣਾ ਔੜ ਨੇ ਦਿੱਤਾ ਸੀ।
ਇਹ ਵੀ ਪੜੋ:Jagbir Singh Brar joined BJP : 'ਆਪ' ਨੂੰ ਵੱਡਾ ਝਟਕਾ, ਜਲੰਧਰ ਤੋਂ ਸਾਬਕਾ ਵਿਧਾਇਕ ਭਾਜਪਾ 'ਚ ਹੋਏ ਸ਼ਾਮਲ
ਜਾਂਚ ਦੌਰਾਨ ਲਖਵਿੰਦਰ ਕੁਮਾਰ ਉਰਫ਼ ਲੱਖਾ ਵਾਸੀ ਗੜਪਧਾਨਾ ਥਾਣਾ ਔੜ, ਮੋਹਿਤ ਧੀਰ ਵਾਸੀ ਹੁਸੈਨਪੁਰ ਥਾਣਾ ਰਾਹੋਂ ਅਤੇ ਮਾਨਵ ਬਾਲੂ ਵਾਸੀ ਕਰੀਹਾ ਥਾਣਾ ਸਦਰ ਨਵਾਂਸ਼ਹਿਰ ਦੀ ਸ਼ਮੂਲੀਅਤ ਦਾ ਖੁਲਾਸਾ ਹੋਇਆ ਹੈ। ਗ੍ਰਿਫ਼ਤਾਰੀ ਸਮੇਂ ਲਖਵਿੰਦਰ ਕੁਮਾਰ ਉਰਫ਼ ਲੱਖਾ ਪਾਸੋਂ 32 ਬੋਰ ਦਾ ਇੱਕ ਦੇਸੀ ਪਿਸਤੌਲ, ਇੱਕ ਮੈਗਜ਼ੀਨ ਅਤੇ 03 ਜਿੰਦਾ ਕਾਰਤੂਸ ਅਤੇ ਮੋਹਿਤ ਧੀਰ ਕੋਲੋਂ 32 ਬੋਰ ਦੇ ਤਿੰਨ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਮਾਮਲੇ 'ਚ ਹੁਣ ਤੱਕ ਕੁੱਲ 7 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਦਕਿ ਸੁਖਵਿੰਦਰ ਕੁਮਾਰ ਉਰਫ਼ ਸੁੱਖਾ ਦੀ ਗ੍ਰਿਫ਼ਤਾਰੀ ਬਾਕੀ ਹੈ। ਇਸ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪੁਲਿਸ ਰਿਮਾਂਡ 'ਤੇ ਹਨ, ਜਿਨ੍ਹਾਂ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ, ਜੇਕਰ ਜਾਂਚ ਦੌਰਾਨ ਕਿਸੇ ਵਿਅਕਤੀ ਦਾ ਨਾਂਅ ਸਾਹਮਣੇ ਆਇਆ ਤਾਂ ਉਸ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ।
(For more news apart from Nawanshahr police caught gang that sheltered gangsters News in Punjabi, stay tuned to Rozana Spokesman)