Punjab News: ਰੇਡ ਕਰਨ ਗਈ ਪਤਾਰਾ ਪੁਲਿਸ ਟੀਮ 'ਤੇ ਨਸ਼ਾ ਕਰ ਰਹੇ ਨੌਜਵਾਨਾਂ ਨੇ ਕੀਤਾ ਹਮਲਾ, ਮਾਮਲਾ ਦਰਜ 
Published : May 21, 2024, 10:11 am IST
Updated : May 21, 2024, 10:11 am IST
SHARE ARTICLE
File Photo
File Photo

ਉਨ੍ਹਾਂ ਦੱਸਿਆ ਕਿ ਮੁਲਜ਼ਮ ਪੁਲਿਸ ਨੂੰ ਗਾਲਾਂ ਕੱਢਦੇ ਹੋਏ ਮੌਕੇ 'ਤੋਂ ਆਪਣੇ ਹਥਿਆਰਾਂ ਸਮੇਤ ਨੇੜੇ ਲੱਗਦੀਆਂ ਘਰਾਂ ਦੀਆਂ ਛੱਤਾਂ ਨੂੰ ਟੱਪ ਕੇ ਫ਼ਰਾਰ ਹੋ ਗਏ।

Punjab News: ਜਲੰਧਰ : ਪਿੰਡ ਪਤਾਰਾ ਵਿਖੇ ਨਸ਼ਾ ਕਰ ਰਹੇ ਨੌਜਵਾਨਾਂ 'ਤੇ ਰੇਡ ਕਰਨ ਗਈ ਥਾਣਾ ਪਤਾਰਾ ਦੀ ਪੁਲਿਸ ਟੀਮ 'ਤੇ ਨਸ਼ਾ ਕਰ ਰਹੇ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦੇ ਐੱਸਐੱਚਓ ਬਲਜੀਤ ਸਿੰਘ ਹੁੰਦਲ ਨੇ ਦੱਸਿਆ ਕਿ ਇਕ ਖ਼ਾਸ ਮੁਖ਼ਬਰੀ ਤੋਂ ਇਤਲਾਹ ਮਿਲੀ ਸੀ ਕਿ ਕੁਝ ਨੌਜਵਾਨ ਪਿੰਡ ਪਤਾਰਾ ਵਿਖੇ ਤਰਲੋਕ ਲਾਲ ਉਰਫ਼ ਹਰਮਨ ਸੰਧੂ ਉਰਫ਼ ਸੋਨੂੰ ਦੇ ਘਰ ਅੰਦਰ ਬੈਠ ਕੇ ਨਸ਼ਾ ਕਰ ਰਹੇ ਹਨ।

ਉਹ ਭੋਲੇ ਭਾਲੇ ਮੁੰਡੇ ਕੁੜੀਆਂ ਨੂੰ ਵੀ ਨਸ਼ੇ ਦੀ ਲੱਤ ਲਗਾ ਰਹੇ ਹਨ। ਜਿਸ 'ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਨੇ ਮੌਕੇ 'ਤੇ ਜਾ ਕੇ ਜਦੋਂ ਘਰ ਦਾ ਦਰਵਾਜ਼ਾ ਖੜਕਾਇਆ ਤਾਂ ਮੁਲਜ਼ਮ ਤਰਲੋਕ ਲਾਲ ਉਰਫ਼ ਹਰਮਨ ਸੰਧੂ ਉਰਫ਼ ਸੋਨੂੰ ਨੇ ਪੁਲਿਸ ਕਰਮਚਾਰੀਆ ਨੂੰ ਜਾਨੋ ਮਾਰ ਦੇਣ ਦੀ ਨੀਅਤ ਨਾਲ ਖੰਡਾ ਨੁਮਾ ਤਲਵਾਰ ਦੇ ਸਿੱਧੇ ਵਾਰ ਕੀਤੇ, ਜਿਸ ਨਾਲ ਸੀਨੀਅਰ ਕਾਂਸਟੇਬਲ ਜਸਵੀਰ ਸਿੰਘ ਨੂੰ ਗੰਭੀਰ ਸੱਟਾਂ ਲੱਗੀਆਂ।

ਜਿਸ ਦੇ ਕਾਫ਼ੀ ਖੂਨ ਵਗਨ ਨਾਲ ਉਸ ਦੀ ਵਰਦੀ ਖ਼ੂਨ ਨਾਲ ਭਿੱਜ ਗਈ। ਐੱਸਐੱਚਓ ਬਲਜੀਤ ਸਿੰਘ ਹੁੰਦਲ ਨੇ ਦੱਸਿਆ ਕਿ ਮੁਲਜ਼ਮਾਂ ਨੇ ਇਥੇ ਹੀ ਬੱਸ ਨਹੀਂ ਕੀਤੀ। ਮੁਲਜ਼ਮ ਹਰਮਨਜੋਤ ਸਿੰਘ ਨੇ ਇੰਨੇ 'ਚ ਹੀ ਕਮਰੇ 'ਚੋਂ ਸਾਥੀਆਂ ਨਾਲ ਨਿਕਲ ਕੇ ਪੌੜੀਆਂ ਚੜ੍ਹ ਕੇ ਛੱਤ ਉੱਪਰੋਂ ਉਨ੍ਹਾਂ ਵੱਲ ਸਿੱਧੀਆਂ ਇੱਟਾਂ-ਰੋੜੇ ਵਰਾਉਣੇ ਸ਼ੁਰੂ ਕਰ ਦਿੱਤੇ। ਇਕ ਇੱਟ ਹੈੱਡ ਕਾਂਸਟੇਬਲ ਬਰਜਿੰਦਰਪਾਲ ਦੇ ਮੁੰਹ 'ਤੇ ਲੱਗੀ ਜਿਸ ਨਾਲ ਉਸ ਦੇ ਕਾਫੀ ਸੱਟ ਲੱਗੀ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਪੁਲਿਸ ਨੂੰ ਗਾਲਾਂ ਕੱਢਦੇ ਹੋਏ ਮੌਕੇ 'ਤੋਂ ਆਪਣੇ ਹਥਿਆਰਾਂ ਸਮੇਤ ਨੇੜੇ ਲੱਗਦੀਆਂ ਘਰਾਂ ਦੀਆਂ ਛੱਤਾਂ ਨੂੰ ਟੱਪ ਕੇ ਫ਼ਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਪੁਲਿਸ ਮੁਲਾਜ਼ਮਾਂ ਦਾ ਹਸਪਤਾਲ ਵਿਖੇ ਇਲਾਜ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਹਮਲੇ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਦੀ ਪਛਾਣ ਤਰਲੋਕ ਲਾਲ ਉਰਫ਼ ਹਰਮਨ ਸੰਧੂ ਉਰਫ਼ ਸੋਨੂੰ, ਹਰਮਨਜੋਤ ਸਿੰਘ, ਗਗਨਦੀਪ ਸਿੰਘ, ਗੁਰਜੀਤ ਸਿੰਘ ਉਰਫ਼ ਜੀਤਾ, ਸੰਦੀਪ ਕੁਮਾਰ ਉਰਫ਼ ਸ਼ੀਪਾ, ਪਰਗਟ ਸਿੰਘ ਉਰਫ਼ ਸੋਨੂੰ ਵਜੋਂ ਹੋਈ ਹੈ।

ਉਨ੍ਹਾਂ ਦੱਸਿਆ ਕਿ ਐੱਸਆਈ ਗੁਰਦੀਪ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਉਕਤ ਮੁਲਜ਼ਮਾਂ ਖ਼ਿਲਾਫ਼ ਪੁਲਿਸ ਪਾਰਟੀ ਦੇ ਕੰਮ 'ਚ ਵਿਘਨ ਪਾਉਣ 'ਤੇ ਮੁਲਾਜ਼ਮਾਂ ਨੂੰ ਸ਼ਰੀਰਕ ਤੌਰ 'ਤੇ ਨੁਕਸਾਨ ਪਹੁੰਚਾਉਣ ਤਹਿਤ ਥਾਣਾ ਪਤਾਰਾ ਵਿਖੇ ਧਾਰਾ 307, 353, 186, 332, 148, 149 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਜਲਦ ਹੀ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਹਮਲੇ ਦੌਰਾਨ ਐੱਸਐੱਚਓ ਇੰਸਪੈਕਟਰ ਬਲਜੀਤ ਸਿੰਘ ਹੁੰਦਲ ਦੇ ਵੀ ਸੱਟਾਂ ਲੱਗੀਆਂ ਹਨ। ਪੁਲਿਸ ਟੀਮ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਕਰ ਰਹੀ ਹੈ।

 

SHARE ARTICLE

ਏਜੰਸੀ

Advertisement

Punjab Weather Update: ਅਚਾਨਕ ਬਦਲਿਆ ਮੌਸਮ, ਪੈਣ ਲੱਗਾ ਮੀਂਹ, ਲੋਕਾਂ ਦੇ ਖਿੜੇ ਚਿਹਰੇ, ਵੇਖੋ ਦਿਲਾਂ ਨੂੰ ਠੰਢਕ .

20 Jun 2024 2:02 PM

Akali Dal 'ਤੇ Charanjit Brar ਦਾ ਮੁੜ ਵਾਰ, ਕੱਲੇ ਕੱਲੇ ਦਾ ਨਾਂਅ ਲੈ ਕੇ ਸਾਧਿਆ ਨਿਸ਼ਾਨਾ, ਵੇਖੋ LIVE

20 Jun 2024 1:36 PM

Amritsar Weather Update : Temperature 46 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ.. ਗਰਮੀ ਦਾ ਟੂਰਿਜ਼ਮ ’ਤੇ ਵੀ..

20 Jun 2024 1:02 PM

ਅੱਤ ਦੀ ਗਰਮੀ 'ਚ ਲੋਕਾਂ ਨੂੰ ਰੋਕ-ਰੋਕ ਪਾਣੀ ਪਿਆਉਂਦੇ Sub-Inspector ਦੀ ਸੇਵਾ ਦੇਖ ਤੁਸੀਂ ਵੀ ਕਰੋਗੇ ਦਿਲੋਂ ਸਲਾਮ

20 Jun 2024 11:46 AM

Bathinda News: ਇਹ ਪਿੰਡ ਬਣਿਆ ਮਿਸਾਲ 25 ਜੂਨ ਤੋਂ ਬਾਅਦ ਝੋਨਾ ਲਾਉਣ ਵਾਲੇ ਕਿਸਾਨਾਂ ਨੂੰ ਦੇ ਰਿਹਾ ਹੈ 500 ਰੁਪਏ

20 Jun 2024 10:16 AM
Advertisement