Rahul Gandhi Summoned : ਰਾਹੁਲ ਗਾਂਧੀ ਨੂੰ ਵੱਡਾ ਝਟਕਾ, ਅਮਿਤ ਸ਼ਾਹ ਟਿੱਪਣੀ ਮਾਮਲੇ 'ਚ ਝਾਰਖੰਡ ਦੀ PMLA ਅਦਾਲਤ ਨੇ ਜਾਰੀ ਕੀਤਾ ਸੰਮਨ
Published : May 21, 2024, 4:44 pm IST
Updated : May 21, 2024, 4:44 pm IST
SHARE ARTICLE
  Rahul Gandhi
Rahul Gandhi

ਉਨ੍ਹਾਂ ਨੂੰ 4 ਜੂਨ ਤੋਂ ਬਾਅਦ ਇਸ ਮਾਮਲੇ 'ਚ ਹੋਣ ਵਾਲੀ ਸੁਣਵਾਈ ਦੀ ਤਰੀਕ 'ਤੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ।

Rahul Gandhi Summoned : ਲੋਕ ਸਭਾ ਚੋਣਾਂ 2024 ਦੀਆਂ ਸਰਗਰਮੀਆਂ ਵਿਚਕਾਰ ਰਾਹੁਲ ਗਾਂਧੀ ਨੂੰ ਵੱਡਾ ਝਟਕਾ ਲੱਗਾ ਹੈ।  ਝਾਰਖੰਡ ਦੇ ਰਾਂਚੀ ਜ਼ਿਲ੍ਹੇ ਦੀ PMLA ਅਦਾਲਤ ਨੇ ਰਾਹੁਲ ਗਾਂਧੀ ਨੂੰ ਉਸ ਸਮੇਂ ਦੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਖਿਲਾਫ ਕਥਿਤ ਤੌਰ 'ਤੇ ਇਤਰਾਜ਼ਯੋਗ ਟਿੱਪਣੀ ਦੇ ਮਾਮਲੇ 'ਚ ਸੰਮਨ ਜਾਰੀ ਕੀਤਾ। ਉਨ੍ਹਾਂ ਨੂੰ 4 ਜੂਨ ਤੋਂ ਬਾਅਦ ਇਸ ਮਾਮਲੇ 'ਚ ਹੋਣ ਵਾਲੀ ਸੁਣਵਾਈ ਦੀ ਤਰੀਕ 'ਤੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ।

ਅਦਾਲਤ ਨੇ ਇਸ ਮਾਮਲੇ ਦਾ ਪਹਿਲਾਂ ਹੀ ਨੋਟਿਸ ਲਿਆ ਸੀ ਪਰ ਰਾਹੁਲ ਗਾਂਧੀ ਨੇ ਇਸ ਨੂੰ ਚੁਣੌਤੀ ਦਿੰਦੇ ਹੋਏ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਉਨ੍ਹਾਂ ਇਸ ਕੇਸ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਹਾਈ ਕੋਰਟ ਨੇ ਫਰਵਰੀ 2024 'ਚ ਸੁਣਵਾਈ ਤੋਂ ਬਾਅਦ ਰਾਹੁਲ ਗਾਂਧੀ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਹੁਣ ਸਾਂਸਦ-ਵਿਧਾਇਕ ਅਦਾਲਤ ਨੇ ਉਨ੍ਹਾਂ ਨੂੰ ਮੁੜ ਸੰਮਨ ਜਾਰੀ ਕੀਤਾ ਹੈ।

ਇਹ ਮਾਮਲਾ ਰਾਹੁਲ ਗਾਂਧੀ ਵੱਲੋਂ ਸਾਲ 2018 'ਚ ਕਾਂਗਰਸ ਦੀ ਕਨਵੈਨਸ਼ਨ 'ਚ ਉਸ ਸਮੇਂ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਖਿਲਾਫ ਟਿੱਪਣੀ ਕਰਨ ਨਾਲ ਜੁੜਿਆ ਹੋਇਆ ਹੈ, ਜਿਸ 'ਚ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਕਾਂਗਰਸ 'ਚ ਕੋਈ ਵੀ ਕਾਤਲ ਰਾਸ਼ਟਰੀ ਪ੍ਰਧਾਨ ਨਹੀਂ ਬਣ ਸਕਦਾ। ਕਾਂਗਰਸੀ ਕਿਸੇ ਕਾਤਲ ਨੂੰ ਕੌਮੀ ਪ੍ਰਧਾਨ ਸਵੀਕਾਰ ਨਹੀਂ ਸਕਦੇ। ਇਹ ਭਾਜਪਾ ਵਿੱਚ ਹੀ ਸੰਭਵ ਹੈ।

ਇਸ ਟਿੱਪਣੀ ਨੂੰ ਅਪਮਾਨਜਨਕ ਦੱਸਦੇ ਹੋਏ ਭਾਜਪਾ ਨੇਤਾ ਨਵੀਨ ਝਾਅ ਦੀ ਤਰਫੋਂ ਰਾਂਚੀ ਸਿਵਲ ਕੋਰਟ 'ਚ ਰਾਹੁਲ ਗਾਂਧੀ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਸੀ। ਇਸ ਤੋਂ ਪਹਿਲਾਂ ਨਵੀਨ ਝਾਅ ਨੇ ਕਾਨੂੰਨੀ ਨੋਟਿਸ ਦੇ ਕੇ ਰਾਹੁਲ ਗਾਂਧੀ ਨੂੰ ਅਮਿਤ ਸ਼ਾਹ ਖਿਲਾਫ ਕੀਤੀ ਗਈ ਟਿੱਪਣੀ ਲਈ ਮੁਆਫੀ ਮੰਗਣ ਲਈ ਕਿਹਾ ਸੀ। ਮੁਆਫੀ ਨਾ ਮੰਗਣ 'ਤੇ ਉਨ੍ਹਾਂ ਨੇ ਰਾਂਚੀ ਸਿਵਲ ਕੋਰਟ 'ਚ ਸ਼ਿਕਾਇਤ ਦਰਜ ਕਰਵਾਈ, ਜਿਸ 'ਤੇ ਅਦਾਲਤ ਨੇ ਨੋਟਿਸ ਲਿਆ।

Location: India, Jharkhand

SHARE ARTICLE

ਏਜੰਸੀ

Advertisement

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM

5 year old child killed in hoshiarpur : ਪ੍ਰਵਾਸੀ ਨੇ ਕਿਉਂ ਮਾਰਿਆ ਮਾਸੂਮ ਬੱਚਾ?hoshiarpur Child Muder Case

12 Sep 2025 3:26 PM

Manjinder lalpura usma kand : ਦੇਖੋ ਇਸ ਕੁੜੀ ਨਾਲ MLA lalpura ਨੇ ਕੀ ਕੀਤਾ ਸੀ ! ਕੈਮਰੇ ਸਾਹਮਣੇ ਦੱਸੀ ਗੱਲ

12 Sep 2025 3:26 PM
Advertisement