Moga News : ਤੇਜ਼ ਰਫ਼ਤਾਰ ਸਵਿਫਟ ਕਾਰ ਨੇ ਬਾਈਕ ਸਵਾਰ ਨੂੰ ਮਾਰੀ ਟੱਕਰ , ਬਾਈਕ ਸਵਾਰ ਦੀ ਹੋਈ ਮੌ+ਤ
Published : May 21, 2024, 1:26 pm IST
Updated : May 21, 2024, 1:26 pm IST
SHARE ARTICLE
Road Accident
Road Accident

ਮ੍ਰਿਤਕ ਬਾਈਕ ਸਵਾਰ ਦੀ ਪਛਾਣ 58 ਸਾਲਾ ਰੁਲਦੂ ਸਿੰਘ ਵਜੋਂ ਹੋਈ ਹੈ

Moga News : ਮੋਗਾ 'ਚ ਕਾਰ ਅਤੇ ਬਾਈਕ ਵਿਚਾਲੇ ਹੋਈ ਟੱਕਰ 'ਚ ਬਾਈਕ ਸਵਾਰ ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅਜੀਤਵਾਲ ਨੇੜੇ ਨਾਨਕਸਰ ਜਾ ਰਹੇ ਇਕ ਬਾਈਕ ਸਵਾਰ ਨੂੰ ਇਕ ਤੇਜ਼ ਰਫਤਾਰ ਸਵਿਫਟ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਬਾਈਕ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਮ੍ਰਿਤਕ ਬਾਈਕ ਸਵਾਰ ਦੀ ਪਛਾਣ 58 ਸਾਲਾ ਰੁਲਦੂ ਸਿੰਘ ਵਜੋਂ ਹੋਈ ਹੈ। ਉਹ ਪਿੰਡ ਮਹਿਣਾ ਦਾ ਰਹਿਣ ਵਾਲਾ ਸੀ। ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ, ਜਿਸ ਦੀ ਪਹਿਚਾਣ ਹਰਪ੍ਰੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਕੋਟ ਈਸੇਖਾਂ ਵਜੋਂ ਹੋਈ ਹੈ। 

ਪੁਲਿਸ ਨੇ ਰੁਲਦੂ ਸਿੰਘ ਦੇ ਬੇਟੇ ਸੁਖਪ੍ਰੀਤ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਹਰਪ੍ਰੀਤ ਸਿੰਘ ਖਿਲਾਫ ਲਾਪਰਵਾਹੀ ਨਾਲ ਗੱਡੀ ਚਲਾਉਣ ਦੇ ਦੋਸ਼ 'ਚ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Location: India, Punjab

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement