Punjab News : ‘ਯੁੱਧ ਨਸ਼ਿਆਂ ਵਿਰੁਧ’ ਦਾ 81ਵਾਂ ਦਿਨ: 150 ਨਸ਼ਾ ਤਸਕਰ 7.2 ਕਿਲੋਗ੍ਰਾਮ ਹੈਰੋਇਨ, 2.41 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

By : BALJINDERK

Published : May 21, 2025, 7:05 pm IST
Updated : May 21, 2025, 7:05 pm IST
SHARE ARTICLE
ਡੀਜੀਪੀ ਪੰਜਾਬ ਗੌਰਵ ਯਾਦਵ
ਡੀਜੀਪੀ ਪੰਜਾਬ ਗੌਰਵ ਯਾਦਵ

Punjab News : ‘ਨਸ਼ਾ ਛੁਡਾਓ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 90 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਪ੍ਰੇਰਿਆ

Punjab News in Punjabi : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਖਾਤਮੇ ਲਈ ਵਿੱਢੀ  ਨਸ਼ਿਆ ਵਿਰੋਧੀ ਮੁਹਿੰਮ ‘‘ਯੁੱਧ ਨਸ਼ਿਆਂ ਵਿਰੁਧ’’ ਦੇ 81ਵੇਂ ਦਿਨ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 150 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7.2 ਕਿਲੋਗ੍ਰਾਮ ਹੈਰੋਇਨ, 297 ਕਿਲੋਗ੍ਰਾਮ ਭੁੱਕੀ ਅਤੇ 2.41 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 81 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 12,496 ਹੋ ਗਈ ਹੈ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਅਮਲ ਵਿੱਚ ਲਿਆਂਦੀ ਗਈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

ਹੋਰ ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 89 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 471 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ, ਜਿਸ ਨਾਲ ਰਾਜ ਭਰ ਵਿੱਚ 104 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 504 ਸ਼ੱਕੀ ਵਿਅਕਤੀਆਂ ਦੀ ਵੀ ਚੈਕਿੰਗ ਕੀਤੀ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ, ਜਿਸਦੇ ਤਹਿਤ ਪੰਜਾਬ ਪੁਲਿਸ ਨੇ ’ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 90 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 (For more news apart from Day 81 of 'War on Drugs': 150 drug smugglers arrested with 7.2 kg heroin, drug money worth Rs 2.41 lakh News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Raja Warring on Khalistan: 'ਸਾਨੂੰ ਹਿੰਦੁਸਤਾਨ ਚਾਹੀਦਾ, ਖ਼ਾਲਿਸਤਾਨ ਨਹੀਂ',ਸੁਣੋ ਗੁੱਸੇ 'ਚ ਕੀ-ਕੁਝ ਸੁਣਾ ਗਏ?

14 Oct 2025 3:01 PM

Khan Saab brother crying after the death of Khan Saab father : ਖਾਨ ਸਾਬ੍ਹ ਦੇ ਭਰਾ ਦੇ ਨਹੀਂ ਰੁਕੇ ਹੰਝੂਆਂ

14 Oct 2025 2:59 PM

Pakistan vs Afghanistan War : Afghan Taliban Strikes Pakistan; Heavy Fighting On 7 Border Points....

12 Oct 2025 3:04 PM

Kisan Andolan ਨੂੰ ਲੈ ਕੇ Charanjit Channi ਦਾ ਵੱਡਾ ਦਾਅਵਾ,BJP ਨੇ ਕਿਸਾਨਾ ਉੱਤੇ ਗੋਲੀ ਚਲਾਉਣ ਦੇ ਦਿਤੇ ਸੀ ਹੁਕਮ

12 Oct 2025 3:02 PM

Rajvir Jawanda Last Ride In Village | Rajvir Jawanda Antim Sanskar in Jagraon | Rajvir Jawanda News

09 Oct 2025 3:24 PM
Advertisement