
Fazilka News : ਮੁਲਜ਼ਮਾਂ ਕੋਲੋਂ ਇੱਕ ਲਾਇਸੈਂਸੀ 45 ਬੋਰ ਪਿਸਤੌਲ ਬਰਾਮਦ ਕੀਤਾ, ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ
Fazilka News in Punjabi : ਫਾਜ਼ਿਲਕਾ ਦੇ ਪਿੰਡ ਥੇਹਕਲੰਦਰ ਵਿੱਚ ਗੁਰਦੁਆਰਾ ਸਾਹਿਬ ਦੀ ਜ਼ਮੀਨ 'ਤੇ ਕਬਜ਼ੇ ਅਤੇ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਸਬੰਧੀ ਪੁਲਿਸ ਨੇ 12 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ ਅਤੇ ਪੁਲਿਸ ਨੇ ਉਨ੍ਹਾਂ ਵਿੱਚੋਂ 3 ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਤੋਂ ਇੱਕ ਲਾਇਸੈਂਸੀ 45 ਬੋਰ ਪਿਸਤੌਲ ਬਰਾਮਦ ਕੀਤਾ ਹੈ। ਇਸ ਘਟਨਾ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਜਿਸ ਵਿੱਚ ਕੁਝ ਲੋਕ ਗੋਲੀਬਾਰੀ ਕਰਦੇ ਦਿਖਾਈ ਦੇ ਰਹੇ ਹਨ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
(For more news apart from Gurdwara Sahib land case in Thehkalandar village of Fazilka, case registered against 12, 3 arrested News in Punjabi, stay tuned to Rozana Spokesman)