
ਸੁਖਬੀਰ ਬਾਦਲ ਨੂੰ ਵੀ ਪੇਸ਼ ਹੋਣ ਦੇ ਆਦੇਸ਼ ਜਾਰੀ
Patna Sahib News: ਸ੍ਰੀ ਪਟਨਾ ਸਾਹਿਬ ਤਖ਼ਤ ਦੇ ਪੰਜ ਪਿਆਰਿਆਂ ਨੇ ਵੱਡਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਤਨਖਾਹੀਆ ਕਰਾਰ ਦਿੱਤਾ ਹੈ। ਇਸ ਤੋਂ ਇਲਾਵਾ ਸੁਖਬੀਰ ਬਾਦਲ ਨੂੰ ਵੀ ਤਖ਼ਤ ਉੱਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਗਿਆਨੀ ਟੇਕ ਸਿੰਘ ਨੂੰ ਵੀ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ। ਪੰਜ ਪਿਆਰਿਆਂ ਨੇ 10 ਦਿਨ ਦੇ ਅੰਦਰ ਤਖ਼ਤ ਸ੍ਰੀ ਪਟਨਾ ਸਾਹਿਬ ਉੱਤੇ ਪੇਸ਼ ਹੋਣ ਦੇ ਆਦੇਸ਼ ਦਿੱਤੇ ਹਨ।