
ਸਰਕਾਰੀ ਸੰਸਥਾਵਾਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ
Punjab government:ਪੰਜਾਬ ਸਰਕਾਰ ਨੇ ਸਬ ਡਿਵੀਜ਼ਨ ਕਪੂਰਥਲਾ ਵਿੱਚ 23 ਮਈ, 2025 ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅੱਜ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਇਹ ਛੁੱਟੀ ਮਾਤਾ ਭੱਦਰਕਾਲੀ ਜੀ ਦੇ ਇਤਿਹਾਸਕ ਮੇਲੇ (ਸ਼ੇਖੂਪੁਰ) ਦੇ ਅਵਸਰ 'ਤੇ ਮਿਤੀ 23.05.2025 (ਦਿਨ ਸ਼ੁੱਕਰਵਾਰ) ਨੂੰ ਸਬ ਡਿਵੀਜ਼ਨ ਕਪੂਰਥਲਾ ਵਿੱਚ ਪੈਂਦੇ ਸਾਰੇ ਸਰਕਾਰੀ ਅਦਾਰਿਆਂ/ਨਿਗਮਾਂ/ਬੋਰਡਾਂ/ਵਿਦਿਅਕ ਅਦਾਰਿਆਂ (ਜਿਨ੍ਹਾਂ ਅਦਾਰਿਆਂ ਵਿੱਚ ਪੇਪਰ ਹੋ ਰਹੇ ਹਨ, ਉਨ੍ਹਾਂ ਨੂੰ ਛੱਡ ਕੇ) ਅਤੇ ਹੋਰ ਸਰਕਾਰੀ ਸੰਸਥਾਵਾਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ।