
TarnTaran News: ਪਿੰਡ ਦੇ ਲੋਕਾਂ ਵਿਚ ਰੋਸ, ਮੌਕੇ 'ਤੇ ਪਹੁੰਚੀ ਪੁਲਿਸ ਨੇ ਲਿਆ ਜਾਇਜ਼ਾ
Sacrilege in Jhabal Khurd village of Tarn Taran: ਤਰਨਤਾਰਨ ਜ਼ਿਲ੍ਹੇ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਇਥੋਂ ਦੇ ਪਿੰਡ ਝਬਾਲ ਖ਼ੁਰਦ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਨੂੰ ਲੈ ਕੇ ਪਿੰਡ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਵਾਸੀਆਂ ਨੂੰ ਗੁਟਕਾ ਸਾਹਿਬ ਦੇ ਅੰਗ ਕੂੜੇ ਅਤੇ ਸੜਕ ’ਤੇ ਖਿੱਲਰੇ ਹੋਏ ਮਿਲੇ।
ਜਿਸ ’ਤੇ ਉਨ੍ਹਾਂ ਨੇ ਸਾਰਾ ਮਾਮਲਾ ਪਿੰਡ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਥਾਣਾ ਝਬਾਲ ਦੀ ਪੁਲਿਸ ਦੇ ਧਿਆਨ ਵਿਚ ਲਿਆਂਦਾ। ਮੌਕੇ ’ਤੇ ਪੁੱਜੇ ਐਸ. ਪੀ. ਅਜੈ ਰਾਜ ਸਿੰਘ, ਇੰਸਪੈਕਟਰ ਪਰਮਜੀਤ ਸਿੰਘ ਵਿਰਦੀ, ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੇ ਮੈਨੇਜਰ ਸਰਬਦਿਆਲ ਸਿੰਘ ਨੂੰ ਪਿੰਡ ਵਾਸੀਆਂ ਨੇ ਅੰਗ ਇਕੱਠੇ ਕਰ ਸਤਿਕਾਰ ਸਹਿਤ ਉਨ੍ਹਾਂ ਨੂੰ ਸੌਂਪ ਦਿੱਤੇ ਹਨ।
ਪੁਲਿਸ ਨੇ ਸ਼ਰਾਰਤੀ ਅਨਸਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਥਾਣਾ ਝਬਾਲ ਦੇ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਕਿਹਾ ਕਿ ਜਲਦ ਹੀ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੀ ਪਛਾਣ ਕਰਕੇ ਕਾਬੂ ਕਰ ਲਿਆ ਜਾਵੇਗਾ।
(For more news apart from 'Sacrilege in Jhabal Khurd village of Tarn Taran', stay tune to Rozana Spokesman)