ਖ਼ਬਰਾਂ |

ਤਾਜ਼ਾ |

ਖਰੜ-ਕੁਰਾਲੀ ਰੋਡ 'ਤੇ ਵਾਪਰੇ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
Published : May 21, 2026, 7:04 am IST
Updated : May 21, 2026, 10:49 am IST
SHARE ARTICLE
photo
photo

ਡਿਲੀਵਰੀ ਬੁਆਏ ਦਾ ਕੰਮ ਕਰਦੇ ਸਨ ਦੋਵੇਂ ਮਿ੍ਰਤਕ ਨੌਜਵਾਨ

ਖਰੜ (ਅਮਨਪ੍ਰੀਤ ਖਾਨਪੁਰੀ): ਬੀਤੀ ਦੇਰ ਰਾਤ ਖਰੜ ਕੁਰਾਲੀ ਮੇਨ ਹਾਈਵੇ ਤੇ ਪਿੰਡ ਦਾਊਮਾਜਰਾ ਵਿਖੇ ਵਾਪਰੇ ਇਕ ਸੜਕ ਹਾਦਸੇ ’ਚ ਇਕ ਕਾਰ ਚਾਲਕ ਵੱਲੋਂ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰਨ ਨਾਲ ਵਾਪਰੇ ਹਾਦਸੇ ’ਚ ਡਿਲੀਵਰੀ ਦੇਣ ਦਾ ਕੰਮ ਕਰਦੇ ਦੋ ਨੌਜਵਾਨਾਂ ਦੀ ਮੌਤ ਹੋਣ ਬਾਰੇ ਸੂਚਨਾ ਪ੍ਰਾਪਤ ਹੋਈ ਹੈ।ਇਸ ਹਾਦਸੇ ’ਚ ਮਾਰੇ ਗਏ ਨੌਜਵਾਨਾਂ ਦੀ ਪਹਿਚਾਣ ਜਸਦੀਪ ਸਿੰਘ (21) ਪੁੱਤਰ ਚਰਨਜੀਤ ਸਿੰਘ ਵਾਸੀ ਕੁਰਾਲੀ ਤੇ ਅਮਨਪ੍ਰੀਤ ਸਿੰਘ (30) ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਮੀਆਂ ਪੁਰ ਵਜੋਂ ਹੋਈ ਹੈ।

ਇਸ ਬਾਰੇ ਸਿਵਲ ਹਸਪਤਾਲ ਖਰੜ ਵਿਖੇ ਮ੍ਰਿਤਕ ਨੌਜਵਾਨ ਜਸਦੀਪ ਸਿੰਘ ਦੇ ਪਿਤਾ ਚਰਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਜੋਕਿ ਡਿਲੀਵਰੀ ਬੁਆਏ ਦਾ ਰਾਤ ਨੂੰ ਕੰਮ ਕਰਦਾ ਸੀ ਤੇ ਬੀਤੀ ਰਾਤ ਵੀ ਉਹ ਅਪਣੇ ਦੋਸਤ ਨਾਲ ਕੰਮ ਕਰ ਰਿਹਾ ਸੀ।ਉਨ੍ਹਾਂ ਦੱਸਿਆ ਕਿ ਰਾਤ ਸਮੇਂ ਉਸ ਦਾ ਦੋਸਤ ਅਮਨ ਮੋਟਰਸਾਈਕਲ ਚਲਾ ਰਿਹਾ ਸੀ ਤੇ ਉਸ ਦਾ ਪੁੱਤ ਪਿੱਛੇ ਬੈਠਾ ਸੀ ਜਦੋਂ ਉਹ ਦੋਵੇਂ ਪਿੰਡ ਦਾਊਂਮਾਜਰਾ ਦੇ ਚੌਰਸਤੇ ’ਤੇ ਪਹੁੰਚੇ ਤਾਂ ਪਿੱਛੋਂ ਆ ਰਹੀ ਇਕ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ ਅਤੇ ਕਾਰ ਚਾਲਕ ਅਪਣੀ ਕਾਰ ਨੂੰ ਮੌਕੇ ਤੋਂ ਭਜਾਉਣ ਦੇ ਚੱਕਰ ’ਚ ਉਨ੍ਹਾਂ ਦੇ ਬੱਚਿਆਂ ਨੂੰ ਕਾਫੀ ਅੱਗੇ ਤੱਕ ਘੜੀਸ ਕੇ ਲੈ ਗਿਆ ਜਿਸ ਕਾਰਨ ਉਹ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਰਾਤ ਸਮੇਂ ਰਾਹਗੀਰਾਂ ਵਲੋਂ ਸਿਵਲ ਹਸਪਤਾਲ ਖਰੜ ਪਹੁੰਚਾਇਆ ਗਿਆ ਜਿੱਥੇ ਡਿਊਟੀ ਡਾਕਟਰਾਂ ਵਲੋਂ ਉਨ੍ਹਾਂ ਦੋਵਾਂ ਨੂੰ ਮਿ੍ਰਤਕ ਐਲਾਨ ਦਿਤਾ ਗਿਆ।

ਇਸ ਮੌਕੇ ਹਸਪਤਾਲ ’ਚ ਪਹੁੰਚੇ ਮ੍ਰਿਤਕਾਂ ਦੇ ਦੋਸਤਾਂ ਨੇ ਦੱਸਿਆ ਕਿ ਸੜਕ ਹਾਦਸੇ ਨੂੰ ਅੰਜਾਮ ਦੇਣ ਵਾਲੇ ਕਾਰ ਚਾਲਕ ਨੌਜਵਾਨਾਂ ਨੇ ਸ਼ਰਾਬ ਪੀਤੀ ਹੋਈ ਸੀ ਜਿਨ੍ਹਾਂ ਨੂੰ ਵੀ ਲੋਕਾਂ ਵਲੋਂ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ।ਇਸ ਹਾਦਸੇ ’ਚ ਮਾਰੇ ਗਏ ਅਮਨਪ੍ਰੀਤ ਸਿੰਘ ਦਾ ਕੁਝ ਸਮਾਂ ਪਹਿਲਾਂ ਹੀ ਵਿਆਹ ਹੋਇਆ ਸੀ ਜਦੋਂ ਕਿ ਮ੍ਰਿਤਕ ਜਸਦੀਪ ਸਿੰਘ ਕੁਆਰਾ ਸੀ।ਪੁਲਿਸ ਥਾਣਾ ਸਦਰ ਖਰੜ ਦੀ ਪੁਲਿਸ ਵਲੋਂ ਮ੍ਰਿਤਕ ਜਸਦੀਪ ਸਿੰਘ ਦੇ ਪਿਤਾ ਚਰਨਜੀਤ ਸਿੰਘ ਦੇ ਬਿਆਨਾਂ ’ਤੇ ਮਾਮਲਾ ਦਰਜ ਕਰ ਦੋਵੇਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਲਾਸ਼ਾਂ ਵਾਰਸਾਂ ਹਵਾਲੇ ਕਰ ਦਿੱਤੀਆਂ ਹਨ। ਪੁਲਿਸ ਵੱਲੋਂ ਕਾਰ ਸਵਾਰ ਦੋਵੇਂ ਨੌਜਵਾਨਾਂ ਨੂੰ ਕਾਬੂ ਕਰ ਅਗਲੀ ਕਾਰਵਾਈ ਆਰੰਭ ਕਰ ਦਿਤੀ ਹੈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Big Breaking : ਬਹਿਬਲ ਕਲਾਂ ਗੋਲੀ ਕਾਂਡ 'ਚ ਸੁਖਬੀਰ ਬਾਦਲ ਦੀਆਂ ਵੱਧ ਸਕਦੀਆਂ ਮੁਸ਼ਕਲਾਂ

11 Jun 2026 3:03 PM

ਜਿਮ ਦੇ ਬਾਹਰ ਗੋ.ਲੀ.ਬਾ.ਰੀ ਦਾ ਵੀਡੀਓ ਆ ਗਿਆ ਸਾਹਮਣੇ, ਸੀਸੀਟੀਵੀ ਕੈਮਰੇ 'ਚ ਕੈਦ ਹੋਈ ਪੂਰੀ ਵਾਰਦਾਤ

11 Jun 2026 3:01 PM

ਕਾਗਜ਼ ਚੈੱਕ ਕਰਨ ਲਈ ਰੋਕੇ ਨੌਜਵਾਨਾਂ ਨੇ ਟ੍ਰੈਫਿਕ ਪੁਲਿਸ ਮੁਲਾਜ਼ਮ 'ਤੇ ਕੀਤਾ ਹਮਲਾ

09 Jun 2026 2:53 PM

ਕਿਸਾਨਾਂ ਦੀਆਂ ਇਹ ਮੌ/ਤਾਂ ਪੈਣਗੀਆਂ ਕਿਹੜੇ ਖਾਤੇ? ਹਰ ਸਾਲ 6000 ਤੋਂ ਵੱਧ ਹੁੰਦੀਆਂ ਮੌ/ਤਾਂ ਦਾ ਜ਼ਿੰਮੇਵਾਰ ਕੌਣ ?

08 Jun 2026 3:02 PM

'ਮੈਨੂੰ ਬਿੱਟੂ ਸਾਬ੍ਹ ਨਾਲ਼ ਹਮਦਰਦੀ ਹੈ, ਭਾਜਪਾ ਨੇ ਉਨ੍ਹਾਂ ਨੂੰ ਵਰਤ ਕੇ ਬਾਹਰ ਦਾ ਰਸਤਾ ਦਿਖਾਇਆ' : Malwinder Kang

07 Jun 2026 1:05 PM
Advertisement