
ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਅਕਾਲੀ ਦਲ ਦੁਨੀਆ ਭਰ ਵਿਚ ਵਸਦੇ .....
ਤਰਨਤਾਰਨ : ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਅਕਾਲੀ ਦਲ ਦੁਨੀਆ ਭਰ ਵਿਚ ਵਸਦੇ ਪੰਜਾਬੀਆਂ ਦੀ ਜਾਨ ਤੇ ਮਾਲ ਦੀ ਰਾਖੀ ਲਈ ਵਚਨਬੱਧ ਹੈ। ਅੱਜ ਪਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਸ਼ੀਲਾਂਗ ਦੇ ਸਿੱਖਾਂ ਤੇ ਹੋ ਰਹੇ ਨਸਲੀ ਹਮਲਿਆਂ ਨੂੰ ਲੈ ਕੇ ਅਸੀਂ ਚਿੰਤਤ ਹਾਂ ਤੇ ਸਾਰੇ ਮਾਮਲੇ ਤੇ ਨਜ਼ਰ ਰੱਖੀ ਹੋਈ ਹੈ।
ਸ਼ਿਲੌਂਗ ਦੇ ਸਿੱਖਾਂ ਦੇ ਮਾਮਲੇ ਦੀ ਜਾਣਕਾਰੀ ਹਾਸਲ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦਾ ਇਕ ਵਫ਼ਦ ਤੁਰੰਤ ਉਥੇ ਭੇਜਿਆ ਗਿਆ ਸੀ। ਉਸ ਵਫ਼ਦ ਤੋਂ ਪ੍ਰਾਪਤ ਜਾਣਕਾਰੀ ਤੋਂ ਬਾਅਦ ਅਸੀਂ ਅਗਲੇਰੀ ਰਣਨੀਤੀ ਤਿਆਰ ਕਰਕੇ ਉਥੋਂ ਦੇ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ।
ਸ੍ਰੀ ਬਾਦਲ ਨੇ ਕਿਹਾ ਕਿ ਸ਼ੀਲਾਂਗ ਦੇ ਸਿੱਖਾਂ ਦੇ ਮਾਮਲੇ ਤੇ ਕਲ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕੀਤੀ।
ਤੇ ਸਿੱਖਾਂ ਦੀ ਜਾਨ ਮਾਲ ਦੀ ਰਾਖੀ ਲਈ ਵਿਸ਼ੇਸ਼ ਕਦਮ ਚੁੱਕਣ ਲਈ ਕਿਹਾ। ਇਸ ਮੌਕੇ ਦਿਆਲ ਸਿੰਘ ਕੋਲਿਆ ਵਾਲੀ, ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਵੀ ਹਾਜ਼ਰ ਸਨ।