ਚਰਨਜੀਤ ਸਿੰਘ ਖ਼ਾਲਸਾ ਬਣੇ ਗਤਕਾ ਐਸੋਸੀਏਸ਼ਨ ਦੇ ਪ੍ਰਧਾਨ
Published : Jun 21, 2018, 3:40 am IST
Updated : Jun 21, 2018, 3:40 am IST
SHARE ARTICLE
Charanjit Singh Khalsa's With Others
Charanjit Singh Khalsa's With Others

ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਲੁਧਿਆਣਾ ਦੇ ਨਵੇਂ ਜਥੇਬੰਦਕ ਢਾਂਚੇ ਦੀ ਚੋਣ ਕਰਨ ਸਬੰਧੀ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸਰਾਭਾ ਨਗਰ........

ਲੁਧਿਆਣਾ : ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਲੁਧਿਆਣਾ ਦੇ ਨਵੇਂ ਜਥੇਬੰਦਕ ਢਾਂਚੇ ਦੀ ਚੋਣ ਕਰਨ ਸਬੰਧੀ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸਰਾਭਾ ਨਗਰ ਲੁਧਿਆਣਾ 'ਚ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਨ ਲਈ ਪੁੱਜੇ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਤੂਰ ਨੇ ਕਿਹਾ ਕਿ ਸਿੱਖ ਮਾਰਸ਼ਲ ਆਰਟ 'ਤੇ ਅਧਾਰਤ ਗੱਤਕੇ ਦੀ ਖੇਡ ਨੂੰ ਵੱਧ ਤੋਂ ਵੱਧ ਪ੍ਰਫੁੱਲਤ ਕਰਨ ਲਈ ਗੱਤਕਾ ਫ਼ੈਡਰੇਸ਼ਨ ਆਫ਼ ਇੰਡੀਆ ਪੂਰੀ ਤਰ੍ਹਾਂ ਯਤਨਸ਼ੀਲ ਹੈ ਤਾਂ ਕਿ ਅਸੀਂ ਅਪਣੀ ਰਵਾਇਤੀ ਜੰਗਜੂ ਖੇਡ ਦੀ ਸੰਭਾਲ ਕਰ ਕੇ ਇਸ ਨੂੰ ਕੌਮਾਂਤਰੀ ਪੱਧਰ ਦੀ ਖੇਡ ਦਾ ਦਰਜਾ ਦਿਵਾ ਸਕੀਏ। 

ਬਲਜਿੰਦਰ ਸਿੰਘ ਤੂਰ ਨੇ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਤ ਵੱਖ-ਵੱਖ ਗੱਤਕਾ ਅਖਾੜਿਆਂ ਦੇ ਪ੍ਰਮੁੱਖਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਨ ਵਲੋਂ ਬਖਸ਼ੀ ਵਿਰਾਸਤੀ ਖੇਡ ਗੱਤਕਾ ਨੂੰ ਹੋਰ ਮਾਣ ਸਤਿਕਾਰ ਦਿਵਾਉਣ ਹਿਤ ਉਹ ਸਾਂਝੇ ਤੌਰ 'ਤੇ ਉਦਮ ਕਰਨ ਅਤੇ ਨੌਜਵਾਨ ਪੀੜ੍ਹੀ ਤੇ ਬੱਚਿਆਂ ਨੂੰ ਅਪਣੀ ਅਮੀਰ ਵਿਰਾਸਤੀ ਖੇਡ ਨਾਲ ਜੋੜਨ ਦਾ ਚਾਅ ਪੈਦਾ ਕਰਨ। ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਲੁਧਿਆਣਾ ਦਾ ਪੁਰਾਣਾ ਜਥੇਬੰਦਕ ਢਾਂਚਾ ਭੰਗ ਕਰ ਕੇ ਨਵੇਂ ਜਥੇਬੰਦਕ ਢਾਂਚੇ ਦਾ ਰਸਮੀ ਐਲਾਨ ਕੀਤਾ ਅਤੇ ਚਰਨਜੀਤ ਸਿੰਘ ਖ਼ਾਲਸਾ ਨੂੰ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਲੁਧਿਆਣਾ ਦਾ ਪ੍ਰਧਾਨ,  

ਸੁਖਵਿੰਦਰ ਸਿੰਘ ਦੁੱਗਰੀ ਨੂੰ ਸੀਨੀ: ਮੀਤ ਪ੍ਰਧਾਨ,  ਚਰਨਜੀਤ ਸਿੰਘ ਖ਼ਾਲਸਾ ਨੂੰ ਮੀਤ ਪ੍ਰਧਾਨ, ਇੰਦਰਜੀਤ ਸਿੰਘ ਮੱਲੀ ਨੂੰ ਜਨ: ਸਕੱਤਰ ਨਿਯੁਕਤ ਕੀਤਾ। ਉਨ੍ਹਾਂ ਜ਼ਿਲ੍ਹਾ ਲੁਧਿਆਣਾ ਗੱਤਕਾ ਐਸੋਸੀਏਸ਼ਨ ਨੂੰ ਹੋਰ ਮਜ਼ਬੂਤ ਕਰਨ ਅਤੇ ਗੱਤਕੇ ਦੀ ਖੇਡ ਨੂੰ ਪ੍ਰਫੁੱਲਤ ਕਰਨ ਹਿਤ ਵਰਿੰਦਰਪਾਲ ਸਿੰਘ ਨਾਰੰਗਵਾਲ ਨੂੰ ਜੁਆਇੰਟ ਸਕੱਤਰ, ਰਜਿੰਦਰ ਸਿੰਘ ਤੂਰ ਨੂੰ ਕੈਸ਼ੀਅਰ, ਸੁਖਵਿੰਦਰ ਸਿੰਘ ਗਿੱਲ ਨੂੰ ਵਿੱਤ ਸਕੱਤਰ ਰਣਜੀਤ ਸਿੰਘ ਨੂੰ ਪ੍ਰੈਸ ਸਕੱਤਰ, ਰਘਵੀਰ ਸਿੰਘ ਡੇਹਲੋ ਨੂੰ ਰੀਕਾਰਡ ਕੀਪਰ, ਸਰਬਜੀਤ ਸਿੰਘ ਨੂੰ ਸਟੋਰ ਕੀਪਰ ਤੇ ਸੋਸ਼ਲ ਮੀਡੀਏ ਦਾ ਇੰਚਾਰਜ ਭਾਈ ਗੁਰਪ੍ਰੀਤ ਸਿੰਘ ਈਸ਼ਰ ਨਗਰ ਅਤੇ

ਵਿਰਸਾ ਸੰਭਾਲ ਵਿੰਗ ਦਾ ਇੰਚਾਰਜ ਸੁਰਿੰਦਰਪਾਲ ਸਿੰਘ ਮੁੱਲਾਂਪੁਰ ਨੂੰ ਥਾਪਿਆ। ਇਸੇ ਤਰ੍ਹਾਂ ਜ਼ਿਲ੍ਹਾ ਲੁਧਿਆਣਾ ਵਿਖੇ ਲੜਕਿਆਂ ਨੂੰ ਗੱਤਕੇ ਦੀ ਖੇਡ ਦੀ ਸਿਖਲਾਈ ਦੇਣ ਲਈ ਭਾਈ ਸੁਖਦੀਪ ਸਿੰਘ ਅਤੇ ਲੜਕੀਆਂ ਨੂੰ ਸਿਖਲਾਈ ਦੇਣ ਲਈ ਬੀਬੀ ਸੰਦੀਪ ਕੌਰ, ਬੀਬੀ ਇੰਦਰਪ੍ਰੀਤ ਕੌਰ, ਬੀਬੀ ਮਨਕੀਰਤ ਕੌਰ ਤੇ ਬੀਬੀ ਰੁਪਿੰਦਰ ਕੌਰ ਨੂੰ ਬਤੌਰ ਕੋਚ ਨਿਯੁਕਤ ਕਰਨ ਦਾ ਐਲਾਨ ਕੀਤਾ। 

ਮੀਟਿੰਗ ਉਪਰੰਤ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਜਨ: ਸਕੱਤਰ  ਬਲਜਿੰਦਰ ਸਿੰਘ ਤੂਰ ਨੇ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਲੁਧਿਆਣਾ ਦੇ ਨਵ ਨਿਯੁਕਤ ਪ੍ਰਧਾਨ  ਚਰਨਜੀਤ ਸਿੰਘ ਖ਼ਾਲਸਾ ਅਤੇ ਸਮੂਹ ਅਹੁਦੇਦਾਰਾਂ ਨੂੰ ਸਿਰਪਾਉ ਭੇਟ ਕਰ ਕੇ ਸਨਮਾਨਤ ਕੀਤਾ।  

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement