ਦਸ ਘੰਟਿਆਂ 'ਚ ਚਾਰ ਹਮਲਾਵਰ ਨੱਪੇ
Published : Jun 21, 2018, 12:05 am IST
Updated : Jun 21, 2018, 12:05 am IST
SHARE ARTICLE
SSP While giving information about arrest
SSP While giving information about arrest

ਪਿੰਡ ਸਿਊਂਕ ਵਿੱਚ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਉੱਤੇ ਨਾਕੇ ਦੌਰਾਨ ਜਾਨਲੇਵਾ ਹਮਲਾ ਕਰਨ ਦੇ ਮਾਮਲੇ ਵਿੱਚ....

ਐਸ.ਏ.ਐਸ. ਨਗਰ : ਪਿੰਡ ਸਿਊਂਕ ਵਿੱਚ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਉੱਤੇ ਨਾਕੇ ਦੌਰਾਨ ਜਾਨਲੇਵਾ ਹਮਲਾ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ 10 ਘੰਟਿਆਂ ਦੇ ਅੰਦਰ  ਚਾਰ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਐਸਐਸਪੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਸਤਪ੍ਰੀਤ ਸਿੰਘ, ਸਤਵਿੰਦਰ ਸਿੰਘ ਉਰਫ਼ ਹੈਪੀ, ਜਗਜੀਤ ਸਿੰਘ ਉਰਫ਼ ਜੱਗਾ ਅਤੇ ਇੰਦਰਜੀਤ ਸਿੰਘ ਉਰਫ ਇੰਦਾ ਨੂੰ ਗਿਫ਼ਤਾਰ ਕੀਤਾ ਗਿਆ ਹੈ।

ਮੁਹਾਲੀ ਪੁਲਿਸ ਨੇ ਸਿਊਂਕ ਨੇੜੇ ਜੰਗਲਾਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀਆਂ ਦੀ ਗੰਭੀਰ ਕੁੱਟਮਾਰ ਕਰਨ ਵਾਲੇ ਵਿਅਕਤੀਆਂ ਦੇ ਖ਼ਿਲਾਫ਼ ਜੰਗਲਾਤ ਵਿÎਾਗ ਦੇ ਵਣ ਗਾਰਡ ਰਾਜਿੰਦਰ ਸਿੰਘ (ਬੀਟ ਸਿਊਂਕ) ਦੇ ਬਿਆਨਾਂ 'ਤੇ ਬੀਤੀ ਰਾਤ ਨੂੰ ਮੁੱਲਾਂਪੁਰ ਗਰੀਬਦਾਸ ਥਾਣੇ ਵਿਚ ਕੇਸ ਦਰਜ ਕੀਤਾ  ਸੀ। 
ਜੰਗਲਾਤ ਵਿਭਾਗ ਦੇ ਵਣ ਗਾਰਡ ਰਜਿੰਦਰ ਸਿੰਘ ਨੇ ਸਥਾਨਕ ਪੁਲੀਸ ਨੂੰ ਇਤਲਾਹ ਦਿੱਤੀ ਸੀ ਕਿ 19 ਜੂਨ ਨੂੰ ਉਹ ਸਮੇਤ ਆਪਣੇ ਸਟਾਫ਼ ਦੇ ਰੇਤਾ ਚੋਰੀ ਦੇ ਸਬੰਧ ਵਿਚ ਚੈਕਿੰਗ 'ਤੇ ਤਾਇਨਾਤ ਸਨ।

ਸ਼ਿਕਾਇਤ ਕਰਤਾ ਸਮੇਤ ਦਵਿੰਦਰ ਸਿੰਘ ਬਲਾਕ ਅਫਸਰ ਅਤੇ ਕਰਨੈਲ ਸਿੰਘ ਬੇਲਦਾਰ ਉੱਤੇ ਇੱਕ ਟਰੈਕਟਰ ਟਰਾਲੀ ਸਮੇਤ ਆਈ-20 ਕਾਰ ਵਿੱਚ ਸਵਾਰ ਵਿਅਕਤੀਆਂ ਨੇ ਡਿਊਟੀ ਦੌਰਾਨ ਜਾਨਲੇਵਾ ਹਮਲਾ ਕਰਕੇ ਉਨ੍ਹਾਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਸੀ ਅਤੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ ਸਨ। ਸ੍ਰੀ ਚਾਹਲ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਸਬੰਧੀ ਐਸਪੀ (ਡੀ) ਹਰਬੀਰ ਸਿੰਘ ਅਟਵਾਲ, ਖਰੜ ਦੇ ਡੀਐਸਪੀ ਦੀਪ ਕਮਲ , ਜ਼ਿਲ੍ਹਾ ਸੀਟਾਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਤਰਲੋਚਨ ਸਿੰਘ ਅਤੇ ਮੁੱਲਾਂਪੁਰ ਗਰੀਬਦਾਸ ਥਾਣੇ ਦੇ ਮੁੱਖ ਅਫ਼ਸਰ ਬਿਕਰਮਜੀਤ ਸਿੰਘ ਬਰਾੜ

ਦੀ ਟੀਮ ਗਠਿਤ ਕੀਤੀ ਗਈ। ਜਾਂਚ ਟੀਮ ਨੇ ਮੌਕੇ ਦਾ ਜਾਇਜ਼ਾ ਲੈਣ ਤੋਂ ਬਾਅਦ ਇਸ ਮੁਕੱਦਮੇ ਨੂੰ 10 ਘੰਟਿਆ ਦੇ ਅੰਦਰ ਅੰਦਰ ਹੀ ਟਰੇਸ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਨਿਸਾਨਦੇਹੀ ਉੱਤੇ ਵਾਰਦਾਤ ਦੌਰਾਨ ਵਰਤਿਆ ਗਿਆ ਟਰੈਕਟਰ ਟਰਾਲੀ ਅਤੇ ਆਈ. 20 ਕਾਰ ਵੀ ਬਰਾਮਦ ਕੀਤੀ ਗਈ ਹੈ। ਮੁਲਜ਼ਮਾਂ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।       

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement