
ਪੰਜਾਬ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਦੇ ਚੰਡੀਗੜ ਵਿਖੇ ਪ੍ਰੈਸ ਕਾਂਨਫਰੰਸ ਕੀਤੀ...
ਚੰਡੀਗੜ੍ਹ: ਪੰਜਾਬ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਦੇ ਚੰਡੀਗੜ ਵਿਖੇ ਪ੍ਰੈਸ ਕਾਂਨਫਰੰਸ ਕੀਤੀ, ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਪਾਲ ਖਹਿਰਾ ਨੇ ਇਲਜ਼ਾਮ ਲਗਾਇਆ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੋਸ਼ੀਆਂ ਦੀ ਸਜ਼ਾ ਮੁਆਫ਼ ਕਰਵਾਈ ਹੈ।
Harjeet Singh
ਜਿਨ੍ਹਾਂ ਨੇ 1993 ਵਿਚ ਲੁਧਿਆਣਾ ਦੇ ਹਰਜੀਤ ਸਿੰਘ ਨੂੰ ਝੂਠੇ ਮੁਕਾਬਲੇ ਵਿਚ ਮਾਰ ਮੁਕਾਇਆ ਸੀ। ਸੁਖਪਾਲ ਖਹਿਰਾ ਨੇ ਕਿਹਾ ਕਿ ਪਿੰਡ ਸਹਾਰਨ ਦੇ ਹਰਜੀਤ ਸਿੰਘ ਨੂੰ ਕਾਲੇ ਦੌਰ ਵੇਲੇ ਪੁਲਿਸ ਨੇ ਫਰਜੀ ਮੁਕਾਬਲੇ ਵਿਚ ਕਤਲ ਕਰ ਦਿੱਤਾ ਸੀ।
Harjeet Singh Home
ਅਤੇ ਉਸ ਮਗਰੋਂ ਅਦਾਲਤ ਨੇ ਦੋਸ਼ੀਆਂ ਨੂੰ ਜੇਲ੍ਹ ਵਿਚ ਪਹੁੰਚਾ ਦਿੱਤਾ ਸੀ ਪਰ ਹੁਣ ਪੰਜਾਬ ਸਰਕਾਰ ਨੇ ਚੁਪ-ਚਪੀਤੇ ਇਨ੍ਹਾਂ ਦੋਸ਼ੀਆਂ ਦੀ ਸਜ਼ਾ ਪੰਜਾਬ ਦੇ ਰਾਜਪਾਲ ਕੋਲੋਂ ਮੁਆਫ਼ ਕਰਵਾ ਦਿੱਤੀ ਗਈ ਹੈ ਜੋ ਸਰਾ-ਸਰ ਪੀੜਿਤ ਪਰਵਾਰ ਲਈ ਵੱਡਾ ਧੱਕਾ ਹੈ।