
ਪਿਛਲੇ ਦਿਨੀ ਚੀਨ ਦੀ ਫ਼ੌਜ ਨਾਲ ਯੁੱਧ 'ਚ ਸ਼ਹੀਦ ਹੋਏ ਪੰਜਾਬ ਦੇ ਚਾਰ ਸ਼ਹੀਦ ਫ਼ੌਜੀਆਂ ਦੀ ਯਾਦ ਨੂੰ ਹਮੇਸ਼ਾ ਤਾਜ਼ਾ ਰੱਖਣ ਲਈ ਸੂਬਾ ਸਰਕਾਰ ਨੇ ਉਨ੍ਹਾਂ
ਚੰਡੀਗੜ੍ਹ : ਪਿਛਲੇ ਦਿਨੀ ਚੀਨ ਦੀ ਫ਼ੌਜ ਨਾਲ ਯੁੱਧ 'ਚ ਸ਼ਹੀਦ ਹੋਏ ਪੰਜਾਬ ਦੇ ਚਾਰ ਸ਼ਹੀਦ ਫ਼ੌਜੀਆਂ ਦੀ ਯਾਦ ਨੂੰ ਹਮੇਸ਼ਾ ਤਾਜ਼ਾ ਰੱਖਣ ਲਈ ਸੂਬਾ ਸਰਕਾਰ ਨੇ ਉਨ੍ਹਾਂ ਨਾਲ ਸਬੰਧਤ ਸਕੂਲਾਂ ਦੇ ਨਾਂ ਉਨ੍ਹਾਂ ਦੇ ਨਾਮ ਉਪਰ ਕਰ ਦਿਤੇ ਹਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਵਾਨਗੀ ਬਾਅਦ ਸਿਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀਆਂ ਹਦਾਇਤਾਂ ਤੋਂ ਬਾਅਦ ਸਿਖਿਆ ਵਿਭਾਗ ਨੇ ਇਸ ਬਾਰੇ ਨੋਟੀਫ਼ਿਕੇਸ਼ਨ ਅੱਜ ਜਾਰੀ ਨੋਟੀਫ਼ਿਕੇਸ਼ਨ ਮੁਤਾਬਕ ਸ਼ਹੀਦ ਗੁਰਜਿੰਦਰ ਸਿੰਘ ਦੇ ਨਾਂ 'ਤੇ ਸਰਕਾਰੀ ਹਾਈ ਸਕੂਲ ਤੋਲਾ ਵਾਲ (ਸੰਗਰੂਰ), ਸ਼ਹੀਦ ਗੁਰਤੇਜ ਸਿੰਘ ਦੇ ਨਾਂ 'ਤੇ ਸਰਕਾਰੀ ਮਿਡਲ ਸਕੂਲ ਭੋਜ ਰਾਜ (ਗੁਰਦਾਸਪੁਰ), ਸ਼ਹੀਦ ਨਾਇਬ ਸੂਬੇਦਾਰ ਸਤਨਾਮ ਸਿੰਘ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸੀਲ (ਪਟਿਆਲਾ) ਦਾ ਨਾਂ ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਦੇ ਨਾਂ 'ਤੇ ਰਖਿਆ ਗਿਆ ਹੈ।