ਰਾਣਾ ਸੋਢੀ ਵਲੋਂ ਕੌਮਾਂਤਰੀ ਯੋਗ ਦਿਵਸ ਘਰਾਂ ਵਿਚ ਹੀ ਰਹਿ ਕੇ ਮਨਾਉਣ ਦੀ ਅਪੀਲ
Published : Jun 21, 2020, 10:05 am IST
Updated : Jun 21, 2020, 10:05 am IST
SHARE ARTICLE
Rana Sodhi
Rana Sodhi

ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਤੇ ਐਨ.ਆਰ.ਆਈਜ਼. ਦੇ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ

ਚੰਡੀਗੜ੍ਹ, 20 ਜੂਨ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਤੇ ਐਨ.ਆਰ.ਆਈਜ਼. ਦੇ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਲੋਕਾਂ ਨੂੰ ਕੌਮਾਂਤਰੀ ਯੋਗ ਦਿਵਸ ਘਰ ਵਿਚ ਹੀ ਰਹਿ ਕੇ ਮਨਾਉਣ ਦੇ ਅਪੀਲ ਕੀਤੀ ਹੈ। ਅੱਜ ਇਥੋਂ ਜਾਰੀ ਇਕ ਪ੍ਰੈੱਸ ਬਿਆਨ ਵਿਚ ਰਾਣਾ ਸੋਢੀ ਨੇ ਕਿਹਾ ਕਿ ਕੋਵਿਡ-19 ਵਰਗਾ ਅਣਕਿਆਸਿਆ ਸੰਕਟ ਪੂਰੇ ਸੰਸਾਰ ਵਿਚ ਮਾਰੂ ਅਸਰ ਦਿਖਾ ਰਿਹਾ ਹੈ। ਇਸ ਲਈ ਸਾਨੂੰ ਸਮਾਜਿਕ ਦੂਰੀ ਦਾ ਖਿਆਲ ਰਖਦਿਆਂ 21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ਘਰ ਰਹਿ ਕੇ ਹੀ ਯੋਗ ਦੇ ਵੱਖ-ਵੱਖ ਆਸਣ ਕਰਦਿਆਂ ਮਨਾਉਣਾ ਚਾਹੀਦਾ ਹੈ।

Rana Gurmit Singh SodhiRana Gurmit Singh Sodhi

ਉਨ੍ਹਾਂ ਕਿਹਾ ਕਿ ਜੇ ਕਿਤੇ ਖੁੱਲ੍ਹੇ ਵਿੱਚ ਵੀ ਯੋਗ ਆਸਨ ਕਰਨੇ ਹਨ ਤਾਂ ਸਮਾਜਕ ਦੂਰੀ ਤੇ ਸਿਹਤ ਸਬੰਧੀ ਹੋਰ ਪ੍ਰੋਟੋਕੋਲ ਅਪਨਾਉਣੇ ਚਾਹੀਦੇ ਹਨ ਤਾਂ ਕਿ ਅਸੀਂ ਖ਼ੁਦ ਤੇ ਹੋਰਾਂ ਨੂੰ ਸੁਰੱਖਿਅਤ ਰੱਖ ਸਕੀਏ। ਲੋਕਾਂ ਨੂੰ ਘਰਾਂ ਅੰਦਰ ਹੀ ਰਹਿਣ ਦੀ ਅਪੀਲ ਕਰਦਿਆਂ ਖੇਡ ਮੰਤਰੀ ਨੇ ਕਿਹਾ ਕਿ ਕੋਵਿਡ-19 ਵਿਰੁਧ ਲੜਾਈ ਵਿਚ ਸਾਡੀ ਤਾਕਤ ਸਾਡੀ ਰੋਗਾਂ ਨਾਲ ਲੜਨ ਦੀ ਕੁਦਰਤੀ ਸ਼ਕਤੀ ਹੈ ਅਤੇ ਯੋਗ ਆਸਨਾਂ ਜ਼ਰੀਏ ਅਸੀਂ ਆਪਣੀ ਰੋਗਾਂ ਨਾਲ ਲੜਨ ਦੀ ਤਾਕਤ ਵਿਚ ਵਾਧਾ ਕਰ ਕੇ ਕੋਰੋਨਾ ਤੇ ਹੋਰ ਬਿਮਾਰੀਆਂ ਤੋਂ ਬਚਾਅ ਕਰ ਸਕਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement