
ਪੰਜਾਬ ਦਾ ਬੱਚਾ-ਬੱਚਾ ਵਿਜੇ ਪ੍ਰਤਾਪ ਅਤੇ ਉਹਨਾਂ ਦੀ ਇਮਾਨਦਾਰੀ ਨੂੰ ਹੈ ਜਾਣਦਾ
ਅੰਮ੍ਰਿਤਸਰ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ ਆਪਣਾ ਰੁਤਬਾ ਵਧਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਇਸੇ ਦੇ ਚੱਲਦੇ ਅੱਜ ‘ਆਪ’ ਵਲੋਂ ਬੇਅਦਬੀ ਮਾਮਲੇ ਵਿਚ ਜਾਂਚ ਕਰਨ ਵਾਲੀ ਐੱਸ. ਆਈ. ਟੀ. ਦੇ ਮੁਖੀ ਰਹਿ ਚੁੱਕੇ ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ (Kunwar Vijay Partap In AAP ) ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕੀਤਾ ਗਿਆ ਹੈ।
Arvind kejriwal
ਇਸ ਦੌਰਾਨ ਅੰਮ੍ਰਿਤਸਰ ਪਹੁੰਚੇ ਕੇਜਰੀਵਾਲ ਨੇ ਪੰਜਾਬ ਵਿਚ ਮੁੱਖ ਮੰਤਰੀ ਚਿਹਰੇ ’ਤੇ ਬੋਲਦੇ ਹੋਏ ਕਿਹਾ ਕਿ ‘ਆਪ’ ਬਹੁਤ ਜਲਦ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰੇਗੀ ਅਤੇ ਜਿਹੜੇ ਚਿਹਰੇ ਦਾ ਐਲਾਨ ਕੀਤਾ ਜਾਵੇਗਾ ਉਸ ’ਤੇ ਪੂਰੇ ਪੰਜਾਬ ਨੂੰ ਮਾਣ ਹੋਵੇਗਾ। ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਦਾ ਚਿਹਰਾ ਸਿੱਖ ਭਾਈਚਾਰੇ ’ਚੋਂ ਹੋਵੇਗਾ।
Kunwar Vijay Partap, Arvind Kejriwal
ਉਨ੍ਹਾਂ ਕਿਹਾ ਕਿ ਪੂਰੀ ਦੁਨੀਆ ’ਚੋਂ ਪੰਜਾਬ ਹੀ ਇਕ ਅਜਿਹੀ ਸਟੇਟ ਹੈ ਜਿਸ ਦਾ ਸੀ. ਐਮ. ਸਿੱਖ ਸਮਾਜ ’ਚੋਂ ਹੈ ਪਰ ਸਾਡਾ ਮੰਨਣਾ ਹੈ ਕਿ ਇਹ ਸਿੱਖ ਭਾਈਚਾਰੇ ਦਾ ਹੱਕ ਅਤੇ ਉਨ੍ਹਾਂ ਕੋਲ ਹੀ ਰਹਿਣਾ ਚਾਹੀਦਾ ਹੈ। ਕੁੰਵਰ ਵਿਜੇ ਪ੍ਰਤਾਪ ’ਤੇ ਬੋਲਦਿਆਂ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦਾ ਬੱਚਾ-ਬੱਚਾ ਵਿਜੇ ਪ੍ਰਤਾਪ ਅਤੇ ਉਹਨਾਂ ਦੀ ਇਮਾਨਦਾਰੀ ਨੂੰ ਜਾਣਦਾ ਹੈ।
Aam Aadmi Party
ਕੇਜਰੀਵਾਲ ਨੇ ਕਿਹਾ ਕਿ ਬਰਗਾੜੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਵਿਚ ਇਨਸਾਫ਼ ਦਿਵਾਉਣ ਲਈ ਕੁੰਵਰ ਵਿਜੇ ਪ੍ਰਤਾਪ ਨੇ ਵੱਡੀ ਮਿਹਨਤ ਕੀਤੀ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਮੁਲਜ਼ਮ ਅਜੇ ਵੀ ਸ਼ਰੇਆਮ ਘੁੰਮ ਰਹੇ ਹਨ। ਸਾਰਾ ਸਿਸਟਮ ਕੁੰਵਰ ਵਿਜੇ ਪ੍ਰਤਾਪ ਦੇ ਖ਼ਿਲਾਫ਼ ਖੜ੍ਹਾ ਹੋ ਗਿਆ, ਇਸੇ ਤੋਂ ਦੁਖੀ ਹੋ ਕੇ ਉਨ੍ਹਾਂ ਨੇ ਅਸਤੀਫ਼ਾ ਦੇ ਦਿੱਤਾ। ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਕੁੰਵਰ ਵਿਜੇ ਪ੍ਰਤਾਪ ਦਾ ਅਧੂਰਾ ਕੰਮ ਆਪ ਦੀ ਸਰਕਾਰ ਬਣਨ ’ਤੇ ਪੂਰਾ ਕੀਤਾ ਜਾਵੇਗਾ ਅਤੇ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣਗੀਆਂ।
+