"ਵਿਰੋਧੀ ਪਾਰਟੀਆਂ ਪ੍ਰੋਗਰਾਮ 'ਚ ਗੜਬੜੀ ਫ਼ੈਲਾਉਣ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ" - Raghav Chadha
Published : Jun 21, 2021, 12:19 pm IST
Updated : Jun 21, 2021, 12:28 pm IST
SHARE ARTICLE
Raghav Chadda
Raghav Chadda

ਜੇਕਰ ਪੰਜਾਬ ਦੀ ਖੁਸ਼ਹਾਲੀ ਚਾਹੁੰਦੇ ਹੋ ਤੇ ਆਮ ਆਦਮੀ ਪਾਰਟੀ ਦਾ ਸਾਥ ਦਿਓ

ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ) - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੰਜਾਬ ਆਉਣ ਤੋਂ ਪਹਿਲਾਂ  ਆਪ ਦੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਵੱਡਾ ਬਿਆਨ ਦਿੱਤਾ ਹੈ। ਰਾਘਵ ਚੱਡਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਸ਼ਰਾਰਤੀ ਅਨਸਰਾਂ ਦੇ ਚਲਦਿਆਂ ਮਾਹੌਲ ਤਣਾਅਪੂਰਨ ਨਜ਼ਰ ਆ ਰਿਹਾ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਕਿਹਾ ਕਿ ਮਾਹੌਲ ਨੂੰ ਤਣਾਅਪੂਰਨ ਨਾ ਹੋਣ ਦੇਣ ਕਿਉਂਕਿ ਕਾਂਗਰਸ ਪਾਰਟੀ ਤੇ ਹੋਰ ਕਈ ਪਾਰਟੀਆਂ ਦੇ ਆਗੂਆਂ ਵੱਲੋਂ ਸ਼ਰਾਰਤ ਕੀਤੀ ਜਾ ਸਕਦੀ ਹੈ।

ਉਨ੍ਹਾਂ ਕਿਹਾ ਪੰਜਾਬ ਨੂੰ ਬਚਾਉਣ ਲਈ ਸਾਰੇ ਚੰਗੇ ਆਗੂਆਂ ਨੂੰ ਅੱਗੇ ਆਉਣਾ ਪਵੇਗਾ। ਜੇਕਰ ਪੰਜਾਬ ਦੀ ਖੁਸ਼ਹਾਲੀ ਚਾਹੁੰਦੇ ਹੋ ਤੇ ਆਮ ਆਦਮੀ ਪਾਰਟੀ ਦਾ ਸਾਥ ਦਿਓ, ਉਨ੍ਹਾਂ ਕੈਪਟਨ ਤੇ ਤੰਜ ਕੱਸਦਿਆਂ ਕਿਹਾ ਕੈਪਟਨ ਨੇ ਘਰ ਘਰ ਨੌਕਰੀ ਪੱਕੀ ਦੇਣ ਦੀ ਸਹੁੰ ਚੁੱਕੀ ਸੀ ਪਰ ਕੈਪਟਨ ਸਰਕਾਰ ਨੇ ਆਪਣੇ ਕਾਰਜਕਾਲ ਵਿਚ ਤਿੰਨ ਨੌਕਰੀਆਂ ਹੀ ਦਿੱਤੀਆਂ ਹਨ, ਉਹ ਵੀ ਕਾਂਗਰਸ ਆਗੂਆਂ ਦੇ ਪੁੱਤਾਂ ਨੂੰ ।

ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਭਾਵੇ ਕਾਂਗਰਸ ਹੋਣ ਜਾ ਅਕਾਲੀ ਦਲ ਉਹ ਡਰੀਆਂ ਹੋਈਆਂ ਹਨ, ਇਹ ਮੁਖ ਮੰਤਰੀ ਕੇਜਰੀਵਾਲ ਦੀ ਰੈਲੀ ਵਿਚ ਕੋਈ ਸ਼ਰਾਰਤ ਕਰ ਸਕਦੇ ਹਨ ਇਸ ਲਈ ਸਾਨੂੰ ਸਾਵਧਾਨੀ ਵਰਤਣੀ ਹੋਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement