ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ, ਕੁੰਵਰ ਵਿਜੇ ਪ੍ਰਤਾਪ ਨੇ ਫੜ੍ਹਿਆ 'ਆਪ' ਦਾ ਝਾੜੂ
Published : Jun 21, 2021, 1:56 pm IST
Updated : Jun 21, 2021, 3:06 pm IST
SHARE ARTICLE
Former IG Kunwar Vijay Pratap join AAP
Former IG Kunwar Vijay Pratap join AAP

ਕੁੰਵਰ ਵਿਜੇ ਪ੍ਰਤਾਪ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਨ ਲਈ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖੁਦ ਅੰਮ੍ਰਿਤਸਰ ਪਹੁੰਚੇ ।

ਅੰਮ੍ਰਿਤਸਰਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ( Former IG Kunwar Vijay Pratap join AAP)  ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਕੁੰਵਰ ਵਿਜੇ ਪ੍ਰਤਾਪ ਨੂੰ ਆਮ ਆਦਮੀ ਪਾਰਟੀ (Aam Aadmi Party) ਵਿਚ ਸ਼ਾਮਲ ਕਰਨ ਲਈ ਆਮ ਆਦਮੀ ਪਾਰਟੀ (Aam Aadmi Party) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖੁਦ ਅੰਮ੍ਰਿਤਸਰ ਪਹੁੰਚੇ ।

 

 

ਦਿੱਲੀ ਤੋਂ ਅੰਮ੍ਰਿਤਸਰ ਏਅਰਪੋਰਟ ਪਹੁੰਚੇ ਕੇਜਰੀਵਾਲ ਸਿੱਧਾ ਸਰਕਟ ਹਾਊਸ ਪਹੁੰਚੇ ਅਤੇ ਉਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕੁੰਵਰ ਵਿਜੇ ਪ੍ਰਤਾਪ ਨੂੰ ‘ਆਪ’ ’ਚ ( Former IG Kunwar Vijay Pratap join AAP)  ਸ਼ਾਮਲ ਕੀਤਾ।

Former IG Kunwar Vijay Pratap join AAPFormer IG Kunwar Vijay Pratap join AAP

ਇਹ ਪੰਜਾਬ ਦੀ ਰਾਜਨੀਤੀ ਵਿਚ ਵੱਡਾ ਫੇਰਬਦਲ ਹੈ। ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ 1998 ਬੈਚ ਦੇ ਆਈਪੀਐਸ ਅਧਿਕਾਰੀ ਹਨ। ਕੁੰਵਰ ਵਿਜੇ ਪ੍ਰਤਾਪ ਸਿੰਘ ਵਿਸ਼ੇਸ਼ ਜਾਂਚ ਟੀਮ ਦਾ ਇੱਕ ਸੀਨੀਅਰ ਮੈਂਬਰ ਸੀ ਜੋ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਿਹਾ ਸੀ।

Former IG Kunwar Vijay Pratap join AAPFormer IG Kunwar Vijay Pratap join AAP

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਐਸਆਈਟੀ ਦੀ ਜਾਂਚ ਰਿਪੋਰਟ ਨੂੰ ਖਾਰਜ ਕਰ ਦਿੱਤਾ ਸੀ ਅਤੇ ਨਵੀਂ ਐਸਆਈਟੀ ਗਠਿਤ ਕਰਨ ਦੇ ਨਿਰਦੇਸ਼ ਦਿੱਤੇ ਸਨ। ਜਿਸ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਨੇ 12 ਅਪ੍ਰੈਲ ਨੂੰ ਸਵੈ-ਇੱਛੁਕ ਰਿਟਾਇਰਮੈਂਟ ਲਈ ਅਰਜ਼ੀ ਦਿੱਤੀ ਸੀ, ਜਿਸ ਨੂੰ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੱਦ ਕਰ ਦਿੱਤਾ ਪਰ ਬਾਅਦ ਵਿਚ ਮਨਜ਼ੂਰੀ ਦੇ ਦਿੱਤੀ ਗਈ। ਉਦੋਂ ਤੋਂ ਕੁੰਵਰ ਵਿਜੇ ਪ੍ਰਤਾਪ ਸਿੰਘ ( Former IG Kunwar Vijay Pratap join AAP)  ਦੇ ਰਾਜਨੀਤੀ ਵਿੱਚ ਦਾਖਲ ਹੋਣ ਦੀਆਂ ਚਰਚਾਵਾਂ ਚੱਲ ਰਹੀਆਂ ਸਨ।

 

  ਇਹ ਵੀ ਪੜ੍ਹੋ:  ਬੇਜ਼ੁਬਾਨਾਂ ਦਾ ਸਹਾਰਾ ਬਣਿਆ ਗੁਰਸਿੱਖ ਪਰਿਵਾਰ, ਅਵਾਰਾ ਦੀ ਦੇਖਭਾਲ ਲਈ ਕੀਤੀ ਨਿਵੇਕਲੀ ਪਹਿਲ

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੰਗ ਨੂੰ ਲੈ ਕੇ Fake news ਫ਼ੈਲਾਉਣ ਵਾਲਿਆਂ ਦੀ ਨਹੀਂ ਖ਼ੈਰ,Ludhiana Police Arrested 2 youth|Operation Sindoor

10 May 2025 5:20 PM

"Pakistan ਜਿੰਨੇ ਮਰਜ਼ੀ ਬੰਬ ਵਰਸਾ ਲਵੇ, ਅਸੀਂ ਭੱਜਣ ਵਾਲੇ ਨਹੀਂ"| Chandigarh Volunteers To Aid In Assistance

10 May 2025 5:18 PM

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM
Advertisement