ਬਾਰਡਰ ਏਰੀਏ ਵਿਚ ਵੱਖ-ਵੱਖ ਵਿਸ਼ਿਆਂ ਦੀ ਭਰਤੀ ਲਿਖਤੀ ਪ੍ਰੀਖਿਆ ਦਾ ਕੰਮ ਮੁਕੰਮਲ
Published : Jun 21, 2021, 1:19 am IST
Updated : Jun 21, 2021, 1:19 am IST
SHARE ARTICLE
image
image

ਬਾਰਡਰ ਏਰੀਏ ਵਿਚ ਵੱਖ-ਵੱਖ ਵਿਸ਼ਿਆਂ ਦੀ ਭਰਤੀ ਲਿਖਤੀ ਪ੍ਰੀਖਿਆ ਦਾ ਕੰਮ ਮੁਕੰਮਲ

ਚੰਡੀਗੜ੍ਹ, 20 ਜੂਨ (ਭੁੱਲਰ) : ਪੰਜਾਬ ਦੇ ਸਿਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ਹੇਠ ਸਿਖਿਆ ਭਰਤੀ ਡਾਇਰੈਕਟੋਰੇਟ ਨੇ ਬਾਰਡਰ ਏਰੀਏ ਵਿਚ ਮਾਸਟਰ ਕੇਡਰ ਵਿਚ ਵੱਖ-ਵੱਖ ਵਿਸ਼ਿਆਂ ਦੀਆਂ ਅਸਾਮੀਆਂ ਦਾ ਬੈਕਲਾਗ ਪੁਰ ਕਰਨ ਲਈ ਅੱਜ ਲਿਖਤੀ ਟੈਸਟ ਕਰਵਾ ਕੇ ਭਰਤੀ ਪ੍ਰਕਿਰਿਆ ਦਾ ਇਕ ਹੋਰ ਪੜਾਅ ਮੁਕੰਮਲ ਕਰ ਲਿਆ ਹੈ।
ਸਿਖਿਆ ਵਿਭਾਗ ਦੇ ਬੁਲਾਰੇ ਅਨੁਸਾਰ ਸਿਖਿਆ ਭਰਤੀ ਡਾਇਰੈਕਟੋਰੇਟ ਵਲੋਂ ਅੰਮਿ੍ਰਤਸਰ, ਬਠਿੰਡਾ, ਪਟਿਆਲਾ ਅਤੇ ਲੁਧਿਆਣਾ ਵਿਚ ਬਣਾਏ 18 ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿਚ ਇਹ ਪ੍ਰੀਖਿਆ ਕਰਵਾਈ ਗਈ। ਇਸ ਵਿਚ ਅੰਗ੍ਰੇਜ਼ੀ ਵਿਸ਼ੇ ਲਈ ਕੁੱਲ 3977 ਵਿਚੋਂ 3616 ਉਮੀਦਵਾਰ (90.923 ਫ਼ੀ ਸਦੀ) ਹਾਜ਼ਰ ਹੋਏ। ਸਾਇੰਸ ਵਿਸ਼ੇ ਦੀ ਮਾਸਟਰ ਕਾਡਰ ਦੀ ਭਰਤੀ ਲਈ ਕੁੱਲ 831 ਵਿਚੋਂ 743 ਉਮੀਦਵਾਰ (89.41 ਫ਼ੀ ਸਦੀ) ਲਿਖਤੀ ਟੈਸਟ ਦਿਤਾ।
ਸਿਖਿਆ ਭਰਤੀ ਡਾਇਰੈਕਟੋਰੇਟ ਦੇ ਸਹਾਇਕ ਡਾਇਰੈਕਟਰ ਡਾ. ਜਰਨੈਲ ਸਿੰਘ ਕਾਲੇਕਾ ਨੇ ਦਸਿਆ ਕਿ ਬਾਰਡਰ ਏਰੀਏ ਵਿਚ ਬੈਕਲਾਗ ਦੀਆਂ ਅੰਗਰੇਜ਼ੀ ਵਿਸ਼ੇ ਦੀਆਂ 380, ਮੈਥ ਦੀਆਂ 595 , ਸਾਇੰਸ ਦੀਆਂ 518 ਤੋਂ ਇਲਾਵਾ ਵੱਖ-ਵੱਖ ਵਿਸ਼ਿਆਂ ਦੀਆਂ ਵਿਕਲਾਂਗ ਸ਼੍ਰੇਣੀ ਦੀਆਂ 136 ਬੈਕਲਾਗ ਅਸਾਮੀਆਂ ਭਰੀਆਂ ਜਾਣੀਆਂ ਹਨ। ਇਸ ਤੋਂ ਇਲਾਵਾ ਬਾਰਡਰ ਏਰੀਏ ਦੀ ਮਾਸਟਰ ਕਾਡਰ ਅੰਗਰੇਜ਼ੀ ਵਿਸ਼ੇ ਲਈ ਨਵੀਂ ਭਰਤੀ ਦੀਆਂ 899 ਅਸਾਮੀਆਂ ਵੀ ਭਰੀਆਂ ਜਾਣੀਆਂ ਹਨ। ਵਿਭਾਗ ਵਲੋਂ ਇਸ ਪ੍ਰੀਖਿਆ ਲਈ ਬਹੁਤ ਪੁਖਤਾ ਪ੍ਰਬੰਧ ਕੀਤੇ ਗਏ ਸਨ। ਵਿਭਾਗ ਦੇ ਉੱਚ ਅਧਿਕਾਰੀਆਂ ਦੀ ਉੱਡਣ ਦਸਤਿਆਂ ਵਜੋਂ ਡਿਊਟੀ ਲਗਾਈ ਗਈ ਸੀ।
ਸਕੱਤਰ ਸਕੂਲ ਸਿਖਿਆ ਸ੍ਰੀ ਕਿ੍ਰਸ਼ਨ ਕੁਮਾਰ ਨੇ ਬਠਿੰਡਾ ਵਿਖੇ ਪ੍ਰੀਖਿਆ ਕੇਂਦਰਾਂ ਦਾ ਆਪ ਜਾ ਕੇ ਨਿਰੀਖਣ ਕੀਤਾ ਗਿਆ। ਇਸ ਸਬੰਧੀ ਸਕੱਤਰ ਸਕੂਲ ਸਿਖਿਆ ਵਲੋਂ ਪਹਿਲਾਂ ਹੀ ਸੁਚੇਤ ਕੀਤਾ ਗਿਆ ਸੀ ਕਿ ਜੇਕਰ ਭਰਤੀ ਪ੍ਰੀਖਿਆ ਦੌਰਾਨ ਕੋਈ ਵੀ ਉਮੀਦਵਾਰ ਇਤਰਾਜ਼ਯੋਗ ਸਮੱਗਰੀ ਸਮੇਤ ਨਕਲ ਕਰਦੇ ਰੰਗੇ ਹੱਥੀਂ ਫੜਿਆ ਜਾਂਦਾ ਹੈ ਤਾਂ ਉਸ ਨੂੰ ਬਲੈਕਲਿਸਟ ਕੀਤਾ ਜਾਵੇਗਾ।

SHARE ARTICLE

ਏਜੰਸੀ

Advertisement

ਦਿਲਰੋਜ਼ ਦੀ ਕਾਤਲ ਨੂੰ ਫ਼ਾਂਸੀ ਦੀ ਸਜ਼ਾ, ਆਖ਼ਿਰਕਾਰ ਪਰਿਵਾਰ ਨੂੰ ਮਿਲਿਆ ਇਨਸਾਫ਼

18 Apr 2024 2:54 PM

ਦਿਲਰੋਜ਼ ਦੀ ਕਾਤਲ ਨੂੰ ਫਾਂ.ਸੀ ਦੀ ਸਜਾ, ਇਨਸਾਫ਼ ਮਗਰੋਂ ਕੋਰਟ ਬਾਹਰ ਫੁੱਟ ਫੁੱਟ ਰੋਏ ਮਾਪੇ,ਦੇਖੋ ਮੌਕੇ ਦੀਆਂ ਤਸਵੀਰਾਂ

18 Apr 2024 2:43 PM

Today Kharar News: ਪੱਕੀ ਕਣਕ ਨੂੰ ਲੱਗੀ ਭਿਆਨਕ ਅੱਗ, ਕਿਸਾਨ ਨੇ 50 ਹਜ਼ਾਰ ਰੁਪਏ ਠੇਕੇ ‘ਤੇ ਲਈ ਸੀ ਜ਼ਮੀਨ

18 Apr 2024 12:13 PM

ULO Immigration ਵਾਲੇ ਤਾਂ ਲੋਕਾਂ ਨੂੰ ਘਰ ਬੁਲਾ ਕੇ ਵਿਦੇਸ਼ ਜਾਣ ਲਈ ਕਰ ਰਹੇ ਗਾਈਡ

18 Apr 2024 12:00 PM

Big Breaking : ਰਮਿੰਦਰ ਆਵਲਾ ਛੱਡਣਗੇ ਕਾਂਗਰਸ! ਵਿਜੇ ਸਾਂਪਲਾ ਵੀ ਛੱਡ ਸਕਦੇ ਨੇ ਭਾਜਪਾ?

18 Apr 2024 11:23 AM
Advertisement