ਉਡਣੇ ਸਿੱਖ ਮਿਲਖਾ ਸਿੰਘ ਦੀਆਂ ਅਸਥੀਆਂ ਕੀਤੀਆਂ ਜਲ ਪ੍ਰਵਾਹ
Published : Jun 21, 2021, 1:16 am IST
Updated : Jun 21, 2021, 1:16 am IST
SHARE ARTICLE
image
image

ਉਡਣੇ ਸਿੱਖ ਮਿਲਖਾ ਸਿੰਘ ਦੀਆਂ ਅਸਥੀਆਂ ਕੀਤੀਆਂ ਜਲ ਪ੍ਰਵਾਹ

ਸ੍ਰੀ ਕੀਰਤਪੁਰ ਸਾਹਿਬ, 20 ਜੂਨ (ਜੰਗ ਬਹਾਦਰ ਸਿੰਘ) :  ਭਾਰਤ ਦੇ ਉਡਣੇ ਸਿੱਖ ਮਿਲਖਾ ਸਿੰਘ ਦੀਆਂ ਅਸਥੀਆਂ ਅੱਜ ਸ੍ਰੀ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਲਾਗੇ ਸਤਲੁਜ ਦਰਿਆ ’ਤੇ ਬਣੇ ਅਸਥਘਾਟ ਵਿਖੇ ਜਲ ਪ੍ਰਵਾਹ ਕੀਤੀਆਂ ਗਈਆਂ। 
ਜ਼ਿਕਰਯੋਗ ਹੈ ਕਿ ਸ. ਮਿਲਖਾ ਸਿੰਘ ਦਾ ਬੀਤੇ ਦਿਨ ਚੰਡੀਗੜ੍ਹ ਦੇ ਹਸਪਤਾਲ ਪੀ.ਜੀ.ਆਈ ਵਿਖੇ ਕੋਰੋਨਾ ਕਾਰਨ ਦੇਹਾਂਤ ਹੋ ਗਿਆ ਸੀ ਅਤੇ ਸਰਕਾਰੀ ਸਨਮਾਨਾਂ ਦੇ ਨਾਲ ਉਨ੍ਹਾਂ ਦਾ ਸਸਕਾਰ ਕੀਤਾ ਗਿਆ ਸੀ, ਅੱਜ ਉਨ੍ਹਾਂ ਦੀਆਂ ਅਸਥੀਆਂ ਪਰਵਾਰਕ ਮੈਂਬਰਾਂ ਵਲੋਂ ਸਤਿਕਾਰ ਨਾਲ ਸ੍ਰੀ ਕੀਰਤਪੁਰ ਸਾਹਿਬ ਵਿਖੇ ਲਿਆਂਦੀਆਂ ਗਈਆਂ, ਅਸਥੀਆਂ ਜਲ ਪ੍ਰਵਾਹ ਕਰਨ ਤੋਂ ਪਹਿਲਾਂ ਗ੍ਰੰਥੀ ਸਿੰਘ ਭਾਈ ਨਿਰਮਲ ਸਿੰਘ ਵਲੋਂ ਅਰਦਾਸ ਕੀਤੀ ਗਈ। ਉਪਰੰਤ ਉਨ੍ਹਾਂ ਦੇ ਸਪੁੱਤਰ ਜੀਵ ਮਿਲਖਾ ਸਿੰਘ ਅੰਤਰ ਰਾਸ਼ਟਰੀ ਗੋਲਫ਼ ਖਿਡਾਰੀ ਅਤੇ ਬਾਕੀ ਪਰਵਾਰਕ ਮੈਬਰਾਂ ਵਲੋਂ ਅਸਥੀਆਂ ਜਲ ਪ੍ਰਵਾਹ ਕੀਤੀਆਂ ਗਈਆਂ। ਇਸ ਮੌਕੇ ਪਰਵਾਰਕ ਮੈਂਬਰਾਂ ਵਲੋਂ ਗੁਰਦਵਾਰਾ ਪਤਾਲਪੁਰੀ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਮਿਲਖਾ ਸਿੰਘ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਵੀ ਕਰਵਾਈ। ਇਸ ਮੌਕੇ ਸਪੁੱਤਰ ਜੀਵ ਮਿਲਖਾ ਸਿੰਘ, ਦੋ ਬੇਟੀਆਂ ਸੋਨੀਆ ਮਿਲਖਾ ਸਿੰਘ, ਮੋਨਾ ਮਿਲਖਾ ਸਿੰਘ, ਅਤੇ ਜਵਾਈ ਮਨੀਸ਼ ਸਾਵਲਕਨ ਅਤੇ ਅੰਤਰ ਰਾਸ਼ਟਰੀ ਗੋਲਫ਼ ਖਿਡਾਰੀ ਤੋਂ ਇਲਾਵਾ ਰਿਸ਼ਤੇਦਾਰ ਅਤੇ ਪਰਵਾਰਕ ਮੈਂਬਰ ਹਾਜ਼ਰ ਸਨ। 
ਫੋਟੋ ਰੋਪੜ-20-07 ਤੋ ਪ੍ਰਾਪਤ ਕਰੋ ਜੀ।
ਕੈਪਸ਼ਨ:-  
 

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement