
ਨਸ਼ੇੜੀ ਪੁੱਤਰ ਵੱਲੋਂ ਅਪਣੇ ਪਿਤਾ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ (Son Killed His Father in Amritsar) ਕਰਨ ਦਾ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।
ਅੰਮ੍ਰਿਤਸਰ: ਜ਼ਿਲ੍ਹੇ ਦੇ ਇਕ ਪਿੰਡ ਵਿਚ ਨਸ਼ੇੜੀ ਪੁੱਤਰ ਵੱਲੋਂ ਅਪਣੇ ਪਿਤਾ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ (Son Killed His Father in Amritsar) ਕਰਨ ਦਾ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਪਿੰਡ ਸਾਰੰਗੜਾ ਦਾ ਰਹਿਣ ਵਾਲਾ ਨੌਜਵਾਨ ਜਸਵਿੰਦਰ ਸਿੰਘ ਨਸ਼ਿਆਂ ਦਾ ਆਦੀ ਸੀ ਪਰ ਉਸ ਦੇ ਪਿਤਾ ਸੁਖਚੈਨ ਸਿੰਘ ਉਸ ਨੂੰ ਨਸ਼ੇ ਲੈਣ ਤੋਂ ਮਨ੍ਹਾਂ ਕਰਦੇ ਸੀ।
Drug addict Son Killed Father
ਹੋਰ ਪੜ੍ਹੋ: ਅੰਮ੍ਰਿਤਸਰ ਪਹੁੰਚੇ ਅਰਵਿੰਦ ਕੇਜਰੀਵਾਲ, ਅਕਾਲੀ ਦਲ ਵੱਲੋਂ ਕਾਲੀਆਂ ਝੰਡੀਆਂ ਦਿਖਾ ਕੀਤਾ ਗਿਆ ਵਿਰੋਧ
ਇਸ ਦੇ ਚਲਦਿਆਂ ਬੀਤੀ ਰਾਤ ਜਸਵਿੰਦਰ ਸਿੰਘ ਤੇ ਉਸ ਦੇ ਪਿਤਾ ਵਿਚਾਲੇ ਮਾਮੂਲੀ ਤਕਰਾਰ ਹੋ ਗਈ, ਜਿਸ ਉਪਰੰਤ ਜਸਵਿੰਦਰ ਨੇ ਅਪਣੇ ਪਿਤਾ ’ਤੇ ਗੰਡਾਸੀ ਨਾਲ ਹਮਲਾ ਕਰ ਦਿੱਤਾ। ਗੰਭੀਰ ਜ਼ਖਮੀ ਹੋਣ ਕਾਰਨ ਸੁਖਚੈਨ ਸਿੰਘ ਨੂੰ ਸਥਾਨਕ ਹਸਪਤਾਲ ਲਿਜਾਇਆ ਗਿਆ, ਜਿੱਥੇ ਉਹਨਾਂ ਨੇ ਦਮ ਤੋੜ ਦਿੱਤਾ (Drug addict Son Killed Father)।
Drug addict Son Killed Father
ਹੋਰ ਪੜ੍ਹੋ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹਿੰਦੀ ਅਨੁਵਾਦ ਕਰਨ ਵਾਲੇ ਡਾ. ਜੋਧ ਸਿੰਘ ਦਾ ਦੇਹਾਂਤ
ਥਾਣਾ ਲੋਪੋਕੇ ਵਿਖੇ ਪੁਲਿਸ ਨੇ ਨੌਜਵਾਨ ਖਿਲਾਫ਼ ਮਾਮਲਾ ਦਰਜ (Police Case Agaisnt Drug addict Son) ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਪੁੱਤਰ ਫਰਾਰ ਹੈ।