
ਜਲੰਧਰ ’ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ
ਜਲੰਧਰ, 20 ਜੂਨ (ਰੁਪਾਲ) : ਜਲੰਧਰ ਵਿਖੇ ਇਕ ਵਾਰ ਫਿਰ ਤੋਂ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਜਲੰਧਰ ਦੇ ਗੋਪਾਲ ਨਗਰ ’ਚ ਸ਼ਰੇਆਮ ਅਣਪਛਾਤੇ ਲੋਕਾਂ ਨੇ ਸੁਖਮੀਤ ਸਿੰਘ ਡਿਪਟੀ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿਤੀਆਂ, ਜਿਸ ਸਮੇਂ ਇਹ ਵਾਰਦਾਤ ਹੋਈ, ਉਸ ਸਮੇਂ ਸੁਖਮੀਤ ਮੋਟਰਸਾਈਕਲ ’ਤੇ ਜਾ ਰਿਹਾ ਸੀ। ਗੰਭੀਰ ਹਾਲਤ ’ਚ ਉਸ ਨੂੰ ’ਤੇ ਸੱਤਿਅਮ ਹਸਪਾਤਲ ਲਿਜਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ। ਦਸਿਆ ਜਾ ਰਿਹਾ ਹੈ ਕਿ ਅਣਪਛਾਤੇ ਨੌਜਵਾਨ ਕਾਰ ’ਚ ਸਵਾਰ ਹੋ ਕੇ ਆਏ ਸਨ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਨੌਜਵਾਨ ਫ਼ਰਾਰ ਹੋ ਗਏ। ਦਸਿਆ ਜਾ ਰਿਹਾ ਹੈ ਕਿ ਸੁਖਮੀਤ ਦੇ ਸਿਰ ’ਚ ਗੋਲੀਆਂ ਲੱਗੀਆਂ, ਜਿਸ ਕਰ ਕੇ ਉਸ ਦੀ ਮੌਤ ਹੋ ਗਈ। ਮੌਕੇ ’ਤੇ ਪਹੁੰਚੀ ਸਬੰਧਤ ਥਾਣਾ ਦੀ ਪੁਲਿਸ ਵਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਫਿਲਹਾਲ ਅਜੇ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਕਤ ਨੌਜਵਾਨਾਂ ਨੇ ਇਸ ਵਾਰਦਾਤ ਨੂੰ ਅੰਜਾਮ ਪੁਰਾਣੀ ਰੰਜਸ਼ ਤਹਿਤ ਦਿਤਾ ਹੈ ਜਾਂ ਫਿਰ ਕਿਸੇ ਹੋਰ ਕਾਰਨਾਂ ਕਰ ਕੇ। ਫਿਲਹਾਲ ਪੁਲਿਸ ਵਲੋਂ ਜਾਂਚ ਜਾਰੀ ਹੈ।
ਫ਼ੋਟੋ : ਜਲੰਧਰ-ਗੋਲੀ