
CIA ਸਟਾਫ਼ ਮਾਹੋਰਾਨਾ ਵਿਖੇ ਤਾਇਨਾਤ ਸੀ ਮ੍ਰਿਤਕ ਮੁਲਾਜ਼ਮ
ਮਲੇਰਕੋਟਲਾ: ਜ਼ਿਲ੍ਹਾ ਮਲੇਰਕੋਟਲਾ ਦੇ ਸੀ.ਆਈ.ਏ. ਸਟਾਫ਼ ਮਾਹੋਰਾਨਾ ਵਿਖੇ ਤਾਇਨਾਤ ਇਕ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਹਰਮਨਦੀਪ ਸਿੰਘ ਮਾਣਕੀ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਮੁੱਖ ਸਕੱਤਰ ਵਲੋਂ ਆਮ ਆਦਮੀ ਕਲੀਨਿਕਾਂ ਉਤੇ ਪੰਜ ਸਾਲ ਤੱਕ ਦੇ ਬੱਚਿਆਂ ਦੀ ਆਧਾਰ ਐਨਰੋਲਮੈਂਟ ਕਰਨ ਦੇ ਨਿਰਦੇਸ਼
ਮਿਲੀ ਜਾਣਕਾਰੀ ਅਨੁਸਾਰ ਪੁਲਿਸ ਮੁਲਾਜ਼ਮ ਦੀ ਛਾਤੀ ਵਿਚ ਗੋਲੀ ਲੱਗੀ, ਜਿਸ ਨੂੰ ਲੁਧਿਆਣਾ ਵਿਖੇ ਇਲਾਜ ਲਈ ਲਿਜਾਇਆ ਗਿਆ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਗੋਲੀ ਲੱਗਣ ਦੇ ਕਾਰਨਾਂ ਦੀ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਹਰਮਨਦੀਪ ਸਿੰਘ ਮਾਣਕੀ ਅੱਜਕਲ੍ਹ ਸੰਗਰੂਰ ਵਿਖੇ ਰਹਿ ਰਿਹਾ ਸੀ।
ਇਹ ਵੀ ਪੜ੍ਹੋ: ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ