ਖੇਤੀਬਾੜੀ ਵਿਭਾਗ ਨੇ ਨਕਲੀ ਕੀਟਨਾਸ਼ਕ ਤੇ ਹੋਰ ਖੇਤੀ ਉਤਪਾਦ ਵੇਚਣ ਵਾਲੇ ਡੀਲਰਾਂ 'ਤੇ ਕੱਸਿਆ ਸ਼ਿਕੰਜਾ
Published : Jun 21, 2023, 5:10 pm IST
Updated : Jun 21, 2023, 5:10 pm IST
SHARE ARTICLE
Gurmeet Singh Khuddian
Gurmeet Singh Khuddian

ਗੁਰਦਾਸਪੁਰ ਜ਼ਿਲ੍ਹੇ ਵਿਚ ਸੱਤ ਡੀਲਰਾਂ ਦੀ ਸੇਲ ਕੀਤੀ ਬੰਦ

 

ਚੰਡੀਗੜ੍ਹ: ਨਕਲੀ ਬੀਜਾਂ, ਖਾਦਾਂ ਅਤੇ ਕੀੜੇਮਾਰ ਦਵਾਈਆਂ ਵੇਚ ਕੇ ਭੋਲੇ-ਭਾਲੇ ਕਿਸਾਨਾਂ ਦੀ ਲੁੱਟ ਕਰਨ ਵਾਲੇ ਡੀਲਰਾਂ ਵਿਰੁਧ ਵਿੱਢੀ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਸੱਤ ਡੀਲਰਾਂ ਦੀ ਸੇਲ (ਵਿਕਰੀ ਕਾਰਜਾਂ) ਬੰਦ ਕਰ ਦਿਤੀ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਸੱਤ ਡੀਲਰਾਂ ਨੇ ਕੀਟਨਾਸ਼ਕ ਐਕਟ, 1968 ਅਤੇ ਖਾਦ ਕੰਟਰੋਲ ਆਰਡਰ 1985 ਦੀ ਉਲੰਘਣਾ ਕੀਤੀ ਸੀ।

ਇਹ ਵੀ ਪੜ੍ਹੋ: ਫ਼ਰੀਦਕੋਟ ਜ਼ਿਲ੍ਹੇ ਦੇ 2 ਆਦਰਸ਼ ਸਕੂਲਾਂ ਦੇ ਅਧਿਆਪਕਾਂ ਸਮੇਤ ਕਰੀਬ 39 ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਸਬੰਧੀ ਨੋਟਿਸ ਜਾਰੀ

ਇਨ੍ਹਾਂ ਡੀਲਰਾਂ ਵਿਰੁਧ ਕੀਤੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦਸਿਆ ਕਿ 10 ਟੀਮਾਂ ਵਲੋਂ ਜ਼ਿਲ੍ਹੇ ਭਰ ਦੇ 79 ਡੀਲਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਟੀਮਾਂ ਨੇ ਖਾਦਾਂ ਦੇ 23 ਨਮੂਨੇ, ਕੀਟਨਾਸ਼ਕਾਂ ਦੇ 18 ਨਮੂਨੇ ਅਤੇ ਬੀਜ ਦਾ ਇਕ ਨਮੂਨਾ ਲਿਆ ਅਤੇ ਇਨ੍ਹਾਂ ਨਮੂਨਿਆਂ ਨੂੰ ਅਗਲੇਰੀ ਜਾਂਚ ਲਈ ਲੈਬਾਰਟਰੀ ਵਿਚ ਭੇਜ ਦਿਤਾ ਗਿਆ ਹੈ।

ਇਹ ਵੀ ਪੜ੍ਹੋ: ਮੋਦੀ ਨਾਲ ਮੁਲਾਕਾਤ ਮਗਰੋਂ ਮਸਕ ਬੋਲੇ: ਜੇ ਟਵਿੱਟਰ ਸਰਕਾਰ ਦੀ ਗੱਲ ਨਾ ਮੰਨੇ ਤਾਂ ਬੰਦ ਹੋ ਜਾਵੇ

ਗੁਰਮੀਤ ਸਿੰਘ ਖੁੱਡੀਆਂ ਨੇ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਦੋਸ਼ੀ ਪਾਏ ਜਾਣ ਵਾਲੇ ਵਿਕਰੇਤਾਵਾਂ ਦੇ ਲਾਇਸੈਂਸ ਰੱਦ ਕੀਤੇ ਜਾਣਗੇ ਅਤੇ ਕਿਸੇ ਨੂੰ ਵੀ ਕਿਸਾਨਾਂ ਦਾ ਸ਼ੋਸ਼ਣ ਕਰਨ ਦੀ ਇਜਾਜ਼ਤ ਨਹੀਂ ਦਿਤੀ ਜਾਵੇਗੀ। ਉਨ੍ਹਾਂ ਅੱਗੇ ਦਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਕਿਸਾਨਾਂ ਦੀ ਭਲਾਈ ਲਈ ਵਚਨਬਧਤਾ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਮਿਆਰੀ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਅੰਤਰ-ਜ਼ਿਲ੍ਹਾ ਚੈਕਿੰਗ ਲਈ ਉੱਡਣ ਦਸਤਿਆਂ ਦੀਆਂ ਸੱਤ ਟੀਮਾਂ ਗਠਿਤ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ: ਮਲੇਰਕੋਟਲਾ 'ਚ ਪੁਲਿਸ ਮੁਲਾਜ਼ਮ ਦੀ ਛਾਤੀ 'ਚ ਗੋਲੀ ਲੱਗਣ ਨਾਲ ਮੌਤ 

ਉਨ੍ਹਾਂ ਦਸਿਆ ਕਿ ਨਕਲੀ ਬੀਜਾਂ, ਕੀਟਨਾਸ਼ਕਾਂ ਅਤੇ ਖਾਦਾਂ ਦੀ ਵਿਕਰੀ ਕਰਨ ਵਾਲੇ ਕਿਸੇ ਵੀ ਡੀਲਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਵਿਚ ਨਕਲੀ ਕੀਟਨਾਸ਼ਕਾਂ ਅਤੇ ਹੋਰ ਖੇਤੀ ਉਤਪਾਦਾਂ ਦੀ ਵਿਕਰੀ ਜਾਂ ਸਪਲਾਈ ਨੂੰ ਰੋਕਣ ਲਈ ਕੀਟਨਾਸ਼ਕਾਂ ਤੇ ਖਾਦਾਂ ਦੀਆਂ ਦੁਕਾਨਾਂ ਦੀ ਚੈਕਿੰਗ ਮੁਹਿੰਮ ਨੂੰ ਨਿਰੰਤਰ ਜਾਰੀ ਰੱਖਣ ਦੇ ਵੀ ਨਿਰਦੇਸ਼ ਦਿਤੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement