ਮੁੱਖ ਮੰਤਰੀ ਵਲੋਂ ਨਵੀਨੀਕਰਨ ਤੋਂ ਬਾਅਦ ਜ਼ਿਲ੍ਹਾ ਲਾਇਬ੍ਰੇਰੀ ਸੰਗਰੂਰ ਵਾਸੀਆਂ ਨੂੰ ਸਮਰਪਤ
Published : Jun 21, 2023, 5:17 pm IST
Updated : Jun 21, 2023, 5:17 pm IST
SHARE ARTICLE
CM Mann dedicates upgraded district library to people of Sangrur
CM Mann dedicates upgraded district library to people of Sangrur

ਸੰਗਰੂਰ ਜ਼ਿਲ੍ਹੇ ਵਿਚ ਬਣਨਗੀਆਂ 28 ਹੋਰ ਲਾਇਬ੍ਰੇਰੀਆਂ

 

ਸੰਗਰੂਰ:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗਿਆਨ ਦੇ ਪਸਾਰ ਲਈ ਨਵੀਨੀਕਰਨ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ ਜ਼ਿਲ੍ਹਾ ਲਾਇਬ੍ਰੇਰੀ ਸੰਗਰੂਰ ਦੇ ਲੋਕਾਂ ਨੂੰ ਸਮਰਪਤ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੰਪਿਊਟਰ ਸੈਕਸ਼ਨ, ਏਅਰ ਕੰਡੀਸ਼ਨਿੰਗ, ਆਰ.ਓ. ਵਾਟਰ ਸਪਲਾਈ ਤੇ ਆਧੁਨਿਕ ਲੈਂਡ ਸਕੇਪਿੰਗ ਸਣੇ ਇਸ ਲਾਇਬ੍ਰੇਰੀ ਵਿਚ ਤਕਰੀਬਨ 250 ਵਿਦਿਆਰਥੀਆਂ ਦੇ ਬੈਠਣ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਸਹੂਲਤਾਂ ਵਾਲੀ ਇਸ ਲਾਇਬ੍ਰੇਰੀ ਨੂੰ 1.12 ਕਰੋੜ ਰੁਪਏ ਦੀ ਲਾਗਤ ਨਾਲ ਇਕ ਆਦਰਸ਼ ਲਾਇਬ੍ਰੇਰੀ ਵਜੋਂ ਸਥਾਪਤ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਅਜਿਹੀਆਂ 28 ਹੋਰ ਲਾਇਬ੍ਰੇਰੀਆਂ ਇਕੱਲੇ ਸੰਗਰੂਰ ਜ਼ਿਲ੍ਹੇ ਵਿਚ ਬਣਾਈਆਂ ਜਾਣਗੀਆਂ ਤਾਂ ਜੋ ਜ਼ਿਲ੍ਹੇ ਵਿਚ ਗਿਆਨ ਦੇ ਪਸਾਰ ਦਾ ਲੋਕ ਲਹਿਰ ਵਿਚ ਵਟਣਾ ਯਕੀਨੀ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ: ‘ਆਦਿਪੁਰੁਸ਼’ ਵਿਰੁਧ ‘ਹਿੰਦੂ ਸੈਨਾ’ ਦੇ ਮੁਖੀ ਦੀ ਅਪੀਲ ’ਤੇ ਤੁਰਤ ਸੁਣਵਾਈ ਤੋਂ ਅਦਾਲਤ ਦਾ ਇਨਕਾਰ  

ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਨੂੰ ਲਾਭ ਦੇਣ ਲਈ ਸੂਬੇ ਭਰ ਦੀਆਂ ਲਾਇਬ੍ਰੇਰੀ ਦਾ ਇਸੇ ਤਰਜ਼ ਉਤੇ ਨਵੀਨੀਕਰਨ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਈ.ਏ.ਐਸ., ਪੀ.ਸੀ.ਐਸ. ਸਣੇ ਹੋਰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਮੁਫ਼ਤ ਕੋਚਿੰਗ ਦੇਣ ਲਈ ਪੰਜਾਬ ਭਰ ਵਿਚ ਅੱਠ ਕੋਚਿੰਗ ਸੈਂਟਰ ਖੋਲ੍ਹੇ ਜਾਣਗੇ। ਉਨ੍ਹਾਂ ਉਮੀਦ ਜਤਾਈ ਕਿ ਇਹ ਸੈਂਟਰ ਯਕੀਨੀ ਬਣਾਉਣਗੇ ਕਿ ਪੰਜਾਬੀ ਵਿਦਿਆਰਥੀ ਇਨ੍ਹਾਂ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਵਿਚ ਪਾਸ ਕੇ ਹੋ ਕੇ ਪੂਰੇ ਉਤਸ਼ਾਹ ਨਾਲ ਦੇਸ਼ ਦੀ ਸੇਵਾ ਕਰਨ।

ਇਹ ਵੀ ਪੜ੍ਹੋ: ਖੇਤੀਬਾੜੀ ਵਿਭਾਗ ਨੇ ਨਕਲੀ ਕੀਟਨਾਸ਼ਕ ਤੇ ਹੋਰ ਖੇਤੀ ਉਤਪਾਦ ਵੇਚਣ ਵਾਲੇ ਡੀਲਰਾਂ 'ਤੇ ਕੱਸਿਆ ਸ਼ਿਕੰਜਾ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਸ਼ਾਸਨਕਾਲ ਦੇ ਇਕ ਸਾਲ ਦੇ ਅੰਦਰ ਸੂਬੇ ਦੇ ਨੌਜਵਾਨਾਂ ਨੂੰ 30,000 ਸਰਕਾਰੀ ਨੌਕਰੀਆਂ ਦਿਤੀਆਂ ਹਨ ਅਤੇ ਹੋਰ ਭਰਤੀ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਕਾਰਜ ਨੂੰ ਪੜਾਅਵਾਰ ਢੰਗ ਨਾਲ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਭਰਤੀ ਪਾਰਦਰਸ਼ੀ ਅਤੇ ਮੈਰਿਟ ਦੇ ਆਧਾਰ ਉਤੇ ਕੀਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਦੌਰਾਨ ਢੁਕਵੀਂ ਵਿਧੀ ਅਪਣਾਈ ਗਈ, ਜਿਸ ਸਦਕਾ ਅਜੇ ਤੱਕ 30,000 ਨੌਕਰੀਆਂ ਵਿਚੋਂ ਇਕ ਵੀ ਨੌਕਰੀ ਨੂੰ ਅਦਾਲਤ ਵਿਚ ਚੁਣੌਤੀ ਨਹੀਂ ਮਿਲੀ।

ਇਹ ਵੀ ਪੜ੍ਹੋ: 'ਇੱਕ ਪਿੰਡ ਭਦੌੜ ਦਾ ਮੁੰਡਾ'.....ਜਾਣੋ ਕਿਵੇਂ ਤੈਅ ਕੀਤਾ ਪਿੰਡ ਦੀਆਂ ਸੱਥਾਂ ਤੋਂ ਲੋਕਾਂ ਦੇ ਦਿਲਾਂ ਵਿੱਚ ਵੱਸਣ ਤੱਕ ਦਾ ਸਫ਼ਰ

ਪਿਛਲੀਆਂ ਸਰਕਾਰਾਂ ਦੀ ਸਖ਼ਤ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਸਮੇਂ ਵਿਚ ਰਹੀਆਂ ਸਰਕਾਰਾਂ ਭ੍ਰਿਸ਼ਟਾਚਾਰ ਵਿਚ ਸ਼ਾਮਲ ਸਨ ਅਤੇ ਬਾਕੀ ਨੇਤਾਵਾਂ ਨਾਲ ਮਿਲ ਕੇ ਸਾਬਕਾ ਮੰਤਰੀਆਂ ਨੇ ਲੋਕਾਂ ਦਾ ਪੈਸਾ ਲੁੱਟਿਆ। ਇਸ ਦੀ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹੁਸ਼ਿਆਰਪੁਰ ਨਾਲ ਸਬੰਧਤ ਇਕ ਸਾਬਕਾ ਮੰਤਰੀ ਦੇ ਘਰੋਂ ਨੋਟ ਗਿਣਨ ਵਾਲੀਆਂ ਦੋ ਮਸ਼ੀਨਾਂ ਬਰਾਮਦ ਹੋਈਆਂ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਇਨ੍ਹਾਂ ਲੋਕਾਂ ਨੇ ਅਹੁਦੇ ਦੀ ਦੁਰਵਰਤੋਂ ਕਰਕੇ ਗੈਰ-ਕਾਨੂੰਨੀ ਢੰਗ ਨਾਲ ਕਿਸ ਤਰ੍ਹਾਂ ਪੈਸਾ ਕਮਾਇਆ ਸੀ। ਭਗਵੰਤ ਮਾਨ ਨੇ ਪ੍ਰਣ ਕਰਦਿਆਂ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਨਾਲ ਧ੍ਰੋਹ ਕਮਾਉਣ ਵਾਲਿਆਂ ਵਿਰੁਧ ਕਾਰਵਾਈ ਕਰਕੇ ਜਵਾਬਦੇਹੀ ਤੈਅ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਫ਼ਰੀਦਕੋਟ ਜ਼ਿਲ੍ਹੇ ਦੇ 2 ਆਦਰਸ਼ ਸਕੂਲਾਂ ਦੇ ਅਧਿਆਪਕਾਂ ਸਮੇਤ ਕਰੀਬ 39 ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਸਬੰਧੀ ਨੋਟਿਸ ਜਾਰੀ

ਲੋਕਾਂ ਨੂੰ ਭ੍ਰਿਸ਼ਟਾਚਾਰ ਖਿਲਾਫ਼ ਜੰਗ ਵਿੱਢਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲੇ ਦਿਨ ਤੋਂ ਐਂਟੀ ਕੁਰੱਪਸ਼ਨ ਐਕਸ਼ਨ ਲਾਈਨ ਦੀ ਸ਼ੁਰੂਆਤ ਕਰਕੇ ਭ੍ਰਿਸ਼ਟਾਚਾਰ ਦੇ ਖਿਲਾਫ਼ ਬਿਗਲ ਵਜਾ ਦਿਤਾ ਸੀ। ਉਨ੍ਹਾਂ ਦਸਿਆ ਕਿ ਸੂਬਾ ਸਰਕਾਰ ਨੂੰ ਗੋਆ ਵਿਚ ਪੰਜਾਬ ਦੀ ਤਕਰੀਬਨ 9 ਏਕੜ ਜ਼ਮੀਨ ਦਾ ਪਤਾ ਲੱਗਾ ਹੈ ਜੋ ਪਿਛਲੀ ਸਰਕਾਰ ਦੇ ਸਮੇਂ ਮਾਮੂਲੀ ਕੀਮਤ ਉਤੇ ਲੀਜ਼ ਉਤੇ ਦੇ ਦਿਤੀ ਗਈ ਸੀ। ਭਗਵੰਤ ਮਾਨ ਨੇ ਕਿਹਾ ਕਿ ਇਹ ਜ਼ਮੀਨ ਛੇਤੀ ਹੀ ਖਾਲੀ ਹੋ ਜਾਵੇਗੀ ਅਤੇ ਇਸ ਵਿਚ ਸ਼ਾਮਲ ਕਿਸੇ ਵੀ ਲੀਡਰ ਨੂੰ ਬਖਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ: ਮੋਦੀ ਨਾਲ ਮੁਲਾਕਾਤ ਮਗਰੋਂ ਮਸਕ ਬੋਲੇ: ਜੇ ਟਵਿੱਟਰ ਸਰਕਾਰ ਦੀ ਗੱਲ ਨਾ ਮੰਨੇ ਤਾਂ ਬੰਦ ਹੋ ਜਾਵੇ

ਵੋਟਰਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਲਈ ਉਹ ਪੰਜਾਬ ਦੇ ਲੋਕਾਂ ਖਾਸ ਕਰਕੇ ਸੰਗਰੂਰ ਦੇ ਲੋਕਾਂ ਦੇ ਰਿਣੀ ਹਨ ਅਤੇ ਆਪਣੀ ਜ਼ਿੰਦਗੀ ਵਿਚ ਕਦੇ ਵੀ ਨਹੀਂ ਭੁੱਲਣਗੇ। ਮੁੱਖ ਮੰਤਰੀ ਨੇ ਉਨ੍ਹਾਂ ਵਲੋਂ ਸੰਸਦ ਮੈਂਬਰ ਦੇ ਤੌਰ ਉਤੇ ਇਸ ਹਲਕੇ ਵਿਚ ਦਿਤੀਆਂ ਗਰਾਂਟਾਂ ਦੀ ਵਰਤੋਂ ਸੁਚੱਜੇ ਢੰਗ ਨਾਲ ਕਰਨ ਲਈ ਸੰਗਰੂਰ ਵਾਸੀਆਂ ਦੀ ਭਰਵੀਂ ਸ਼ਲਾਘਾ ਕੀਤੀ। ਪਿਛਲੀ ਸਰਕਾਰ ਦੇ ਖਜ਼ਾਨਾ ਮੰਤਰੀ ਉਤੇ ਹਮਲਾ ਬੋਲਦਿਆਂ ਭਗਵੰਤ ਮਾਨ ਨੇ ਕਿਹਾ ਕਿ ਸਾਡੇ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ, ਜਦਕਿ ਇਹ ਖਜ਼ਾਨਾ ਮੰਤਰੀ ਜਨਤਕ ਕਾਰਜਾਂ ਲਈ ਹਰੇਕ ਵਾਰ ਖਜ਼ਾਨਾ ਖਾਲੀ ਹੈ ਦਾ ਰੌਲਾ ਪਾਉਂਦੇ ਸਨ।

ਇਹ ਵੀ ਪੜ੍ਹੋ: ਮਲੇਰਕੋਟਲਾ 'ਚ ਪੁਲਿਸ ਮੁਲਾਜ਼ਮ ਦੀ ਛਾਤੀ 'ਚ ਗੋਲੀ ਲੱਗਣ ਨਾਲ ਮੌਤ 

ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਚੁਣੇ ਹੋਏ ਨੁਮਾਇੰਦਿਆਂ ਦਾ 100 ਦਾ ਅੰਕੜਾ ਛੂਹ ਲਿਆ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਆਈ.ਪੀ.ਐਸ. ਚੁਣੇ ਗਏ ਲਹਿਰਾਗਾਗਾ ਦੇ ਨੌਜਵਾਨ ਰੌਬਿਨ ਨੂੰ ਨੌਜਵਾਨਾਂ ਸਾਹਮਣੇ ਰੂਬਰੂ ਕਰਦੇ ਹੋਏ ਕਿਹਾ ਕਿ ਸਿਰਫ ਵਿਦਿਆ ਨਾਲ ਹੀ ਸਾਰੀਆਂ ਔਕੜਾਂ ਪਾਰ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਪੰਜਾਬ ਮੁਲਕ ਦਾ ਅੱਵਲ ਸੂਬਾ ਬਣ ਕੇ ਉਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਰੰਗਲਾ ਪੰਜਾਬ ਸਿਰਜਣ ਵਾਸਤੇ ਢੁਕਵੀਂ ਵਿਉਂਤਬੰਦੀ ਕੀਤੀ ਹੈ।

Location: India, Punjab, Sangrur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement