
ਨੈਸ਼ਨਲ ਕਾਊਸਲਿੰਗ ਆਫ਼ ਸਟੇਟ ਐਗਰੀਕਲਚਰ ਮਾਰਕਟਿੰਗ ਬੋਰਡ ਦੀ ਅੱਜ ਗੋਆ ਵਿਚ ਨੈਸ਼ਨਲ ਕਾਨਫਰੰਸ ਹੋਈ
ਚੰਡੀਗੜ੍ਹ - ਰਾਜ ਖੇਤੀਬਾੜੀ ਮੰਡੀਕਰਨ ਬੋਰਡ ਦੀ ਰਾਸ਼ਟਰੀ ਕਾਉਂਸਲਿੰਗ ਦੀ ਰਾਸ਼ਟਰੀ ਕਾਨਫਰੰਸ ਅੱਜ ਗੋਆ ਵਿਚ ਹੋਈ। ਜਿੱਥੇ ਪੰਜਾਬ ਬੋਰਡ ਮੰਡੀ ਦੇ ਚੇਅਰਮੈਨ ਅਤੇ ਆਪ ਆਗੂ ਹਰਚੰਦ ਸਿੰਘ ਬਰਸਟ ਨੂੰ ਜਨਰਲ ਬਾਡੀ ਦੀ ਮੀਟਿੰਗਵਿੱਚ COSAMB ਦਾ ਕੌਮੀ ਚੇਅਰਮੈਨ ਚੁਣਿਆ ਗਿਆ। ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਮਹੀਨੇ ਪਹਿਲਾਂ ਮਾਰਕੀਟ ਕਮੇਟੀ ਦੇ 13 ਚੇਅਰਮੈਨਾਂ ਦੀ ਸੂਚੀ ਜਾਰੀ ਕੀਤੀ ਸੀ।
ਇਸ ਸੂਚੀ ਵਿਚ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੂੰ ਪੰਜਾਬ ਮੰਡੀ ਬੋਰਡ ਦਾ ਚੇਅਰਮੈਨ ਨਿਯੁਕਤ ਕਰਨ ਦੇ ਹੁਕਮ ਸਨ। ਬਰਸਟ ਲੰਬੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ। ਇਸ ਤੋਂ ਪਹਿਲਾਂ ਸਤੰਬਰ 2020 ਵਿਚ, ਉਨ੍ਹਾਂ ਨੂੰ 'ਆਪ' ਵੱਲੋਂ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਤੇ ਬਾਅਦ 'ਚ ਹਰਚੰਦ ਸਿੰਘ ਬਰਸਟ ਕਈ ਆਗੂਆਂ ਤੇ ਵਰਕਰਾਂ ਨੂੰ 'ਆਪ' ਪਾਰਟੀ 'ਚ ਸ਼ਾਮਲ ਕਰਵਾਉਂਦੇ ਰਹੇ ਹਨ। ਉਨ੍ਹਾਂ ਨੂੰ ਅਕਸਰ ਵੱਖ-ਵੱਖ ਵਿਸ਼ਿਆਂ 'ਤੇ ਆਯੋਜਿਤ ਪ੍ਰੈੱਸ ਕਾਨਫਰੰਸਾਂ 'ਚ ਬੋਲਦਿਆਂ ਸੁਣਿਆ ਗਿਆ ਹੈ। ਉਨ੍ਹਾਂ ਨੂੰ ਚੰਡੀਗੜ੍ਹ ਸਥਿਤ 'ਆਪ' ਪਾਰਟੀ ਦੇ ਮੁੱਖ ਦਫ਼ਤਰ 'ਚ ਵੱਖਰਾ ਕਮਰਾ ਵੀ ਦਿੱਤਾ ਗਿਆ ਸੀ। ਉਹ ਲੰਬੇ ਸਮੇਂ ਤੋਂ ਸਰਗਰਮ ਹੈ।