ਗਿੱਦੜਬਾਹਾ 'ਚ ਝੋਨੇ ਦੀ ਪਨੀਰੀ ਛੱਡ ਕੇ ਵਾਪਸ ਜਾ ਰਹੇ ਕਾਮੇ ਨੂੰ ਲੱਗਿਆ ਕਰੰਟ, ਮੌਤ

By : GAGANDEEP

Published : Jun 21, 2023, 1:33 pm IST
Updated : Jun 21, 2023, 1:43 pm IST
SHARE ARTICLE
photo
photo

ਦੋ ਮਜ਼ਦੂਰ ਗੰਭੀਰ ਜ਼ਖ਼ਮੀ

 

ਗਿੱਦੜਬਾਹਾ: ਗਿੱਦੜਬਾਹਾ ਦੇ ਪਿੰਡ ਗਿਲਜ਼ੇਵਾਲਾ ਵਿਖੇ ਵੱਡਾ ਹਾਦਸਾ ਵਾਪਰ ਗਿਆ, ਇਥੇ ਇਕ ਮਜ਼ਦੂਰ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮਜ਼ਦੂਰ ਕਿਸਾਨ ਦੇ ਖੇਤ ਵਿਚ ਝੋਨੇ ਦੀ ਪਨੀਰੀ ਛੱਡ ਕੇ ਟਰੈਕਟਰ-ਟਰਾਲੀ 'ਤੇ ਵਾਪਸ ਮੁੜ ਰਹੇ ਸਨ ਕਿ ਅਚਾਨਕ ਨੀਵੀਆਂ ਤਾਰਾਂ ਹੋਣ ਕਾਰਨ ਉਹਨਾਂ ਨੂੰ ਕਰੰਟ ਲੱਗ ਗਿਆ। 

ਇਹ ਵੀ ਪੜ੍ਹੋ: ਫਰੀਦਕੋਟ 'ਚ ਗੁਰੂਘਰ 'ਚ ਲੱਗੀ ਅੱਗ, ਅਗਨ ਭੇਟ ਹੋਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ

ਇਸ ਹਾਦਸੇ 'ਚ ਇਕ ਮਜ਼ਦੂਰ ਦੀ ਮੌਤ ਹੋ ਗਈ, ਜਦਕਿ ਦੋ ਮਜ਼ਦੂਰਾਂ ਦੀ ਹਾਲਤ ਗੰਭੀਰ ਹੈ।  ਮ੍ਰਿਤਕ ਕਿਸਾਨ  ਦੀ ਪਹਿਚਾਣ ਜਗਜੀਤ ਸਿੰਘ ਚਰਨਾ ਸਿੰਘ ਵਜੋਂ ਹੋਈ ਹੈ। ਹਾਦਸੇ ਸਮੇਂ ਟਰੈਕਟਰ ਟਰਾਲੀ 'ਚ 15 ਮਜ਼ਦੂਰ ਸਵਾਰ ਸਨ।

ਇਹ ਵੀ ਪੜ੍ਹੋ: ਕੇਂਦਰੀ ਮੰਤਰੀ ਦਾ ਐਲਾਨ, ਟਰੱਕ ਕੈਬਿਨਾਂ ਨੂੰ ਲਾਜ਼ਮੀ ਤੌਰ 'ਤੇ ਏਅਰ ਕੰਡੀਸ਼ਨਡ ਕਰਨ ਦੇ ਹੁਕਮ

ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਿਥੇ ਉਨ੍ਹਾਂ ਦਾ ਇਲਾਜ ਦਾ ਚੱਲ ਰਿਹਾ ਹੈ। ਮੌਕੇ 'ਤੇ ਪਹੁੰਚ ਕੇ ਰੁਪਾਣਾ ਪੁਲਿਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕੀਤਾ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement