8.49 ਕਰੋੜ ਰੁਪਏ ਦੀ ਲੁੱਟ ਦਾ ਮਾਮਲਾ: ਲੁਧਿਆਣਾ ਪੁਲਿਸ ਨੁੰ 5 DVR ਹੋਏ ਬਰਾਮਦ
Published : Jun 21, 2023, 7:51 pm IST
Updated : Jun 21, 2023, 7:51 pm IST
SHARE ARTICLE
Ludhiana police recover 5 DVR in robbery case
Ludhiana police recover 5 DVR in robbery case

ਲੁਟੇਰਿਆਂ ਨੇ ਬਰਨਾਲਾ ਨੇੜੇ ਛੱਪੜ ਵਿਚ ਸੁੱਟੇ ਸਨ DVR

 

ਲੁਧਿਆਣਾ: ਸੀ.ਐਮ.ਐਸ. ਕੰਪਨੀ 'ਚ 8.49 ਕਰੋੜ ਦੀ ਲੁੱਟ ਦੇ ਮਾਮਲੇ 'ਚ ਵੱਡਾ ਖੁਲਾਸਾ ਹੋਇਆ ਹੈ। ਲੁਟੇਰਿਆਂ ਵਲੋਂ ਕੰਪਨੀ ਦੇ ਦਫ਼ਤਰ ਵਿਚੋਂ ਚੋਰੀ ਕੀਤੇ ਗਏ ਡੀ.ਵੀ.ਆਰ. ਬਰਨਾਲਾ ਨੇੜੇ ਇਕ ਛੱਪੜ ਵਿਚ ਸੁੱਟੇ ਗਏ ਸਨ। ਬੁਧਵਾਰ ਨੂੰ ਲੁਧਿਆਣਾ ਪੁਲਿਸ ਨੇ ਛਾਪਾ ਮਾਰ ਕੇ ਗੋਤਾਖੋਰਾਂ ਦੀ ਮਦਦ ਨਾਲ ਛੱਪੜ ਵਿਚੋਂ 5 ਡੀ.ਵੀ.ਆਰ. ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ: ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ: ਮੁੜ ਵਿਜੀਲੈਂਸ ਸਾਹਮਣੇ ਪੇਸ਼ ਹੋਏ ਕੁਲਦੀਪ ਸਿੰਘ ਵੈਦ

ਇਸ ਦੇ ਨਾਲ ਹੀ ਲੁਧਿਆਣਾ ਲੁੱਟ ਮਾਮਲੇ ਵਿਚ ਪੁਲਿਸ ਨੇ ਹੁਣ ਤਕ 7 ਕਰੋੜ 14 ਲੱਖ 700 ਰੁਪਏ ਬਰਾਮਦ ਕੀਤੇ ਹਨ। ਇਸ ਦੀ ਜਾਣਕਾਰੀ ਲੁਧਿਆਣਾ ਪੁਲਿਸ ਕਮਿਸ਼ਨਰ ਨੇ ਦਿਤੀ ਹੈ। ਕਰੋੜ 49 ਲੱਖ ਰੁਪਏ ਦੀ ਲੁੱਟ ਦੇ ਮਾਮਲੇ ਵਿਚ ਲੁਧਿਆਣਾ ਪੁਲਿਸ ਨੇ ਅੱਜ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ, ਜਿਸ ਦੌਰਾਨ ਪੁਲਿਸ ਨੇ ਜੂਨ ਤਕ ਰਿਮਾਂਡ ਹਾਸਲ ਕੀਤਾ ਹੈ।

ਇਹ ਵੀ ਪੜ੍ਹੋ: ਦਿਲ ਦਾ ਦੌਰਾ ਪੈਣ ਕਾਰਨ ASI ਦੀ ਮੌਤ

ਪ੍ਰੈਸ ਨੋਟ ਜਾਰੀ ਕਰਦਿਆਂ ਪੁਲਿਸ ਕਮਿਸ਼ਨਰ ਲੁਧਿਆਣਾ ਨੇ ਜਾਣਕਾਰੀ ਦਿਤੀ ਹੈ ਕਿ ਪੁਲਿਸ 18 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ ਅਤੇ ਹੁਣ ਤੱਕ 7 ਕਰੋੜ 14 ਲੱਖ 700 ਰੁਪਏ ਅਤੇ ਕਰੂਜ ਕਾਰ ਅਤੇ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਇਸ ਦੌਰਾਨ ਪੁਲਿਸ ਨੇ ਅਦਾਲਤ ਨੂੰ ਦਸਿਆ ਕਿ 13 ਲੱਖ ਰੁਪਏ ਅਜੇ ਵੀ ਬਰਾਮਦ ਕੀਤੇ ਜਾਣੇ ਹਨ। ਇਸ ਤੋਂ ਇਲਾਵਾ ਮੁਲਜ਼ਮਾਂ ਕੋਲੋਂ ਹੋਰ ਸਾਮਾਨ ਵੀ ਬਰਾਮਦ ਕੀਤਾ ਜਾਣਾ ਹੈ। ਇਸ ਲੁੱਟ ਦੀ ਮਾਸਟਰਮਾਈਂਡ ਮਨਦੀਪ ਕੌਰ ਨੇ 10 ਲੋਕਾਂ ਨਾਲ ਮਿਲ ਕੇ ਇਸ ਵਾਰਦਾਤ ਨੂੰ ਅੰਜਾਮ ਦਿਤਾ ਸੀ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritpal ਬਾਰੇ ਦੇਖੋ Khadur Sahib ਦੇ ਆਮ ਲੋਕ ਕੀ ਕਹਿੰਦੇਹਵਾ ਹਵਾਈ ਨਹੀਂ ਗਰਾਉਂਡ ਤੋਂ ਦੇਖੋ ਕਿਹੜਾ ਲੀਡਰ ਮਜਬੂਤ

24 May 2024 1:00 PM

PM ਦਾ ਵਿਰੋਧ ਕਰਨ ਵਾਲੇ ਕੌਣ ਸਨ ? Pratap Bajwa ਨੇ ਕਿਉਂ ਚਲਾਇਆ ਰੋਡ ਰੋਲਰ ਕਿਸਨੇ ਲਿਆਂਦੇ ਕਿਰਾਏ ਦੇ ਉਮੀਦਵਾਰ

24 May 2024 10:39 AM

PM Modi Speech in Patiala Today | ਖਚਾਖਚ ਭਰਿਆ ਪੰਡਾਲ, ਲੱਗ ਰਹੇ ਜ਼ੋਰਦਾਰ ਨਾਅਰੇ

24 May 2024 9:17 AM

PM ਦਾ ਵਿਰੋਧ ਕਰਨ ਵਾਲੇ ਕੌਣ ਸਨ ? Pratap Bajwa ਨੇ ਕਿਉਂ ਚਲਾਇਆ ਰੋਡ ਰੋਲਰ ਕਿਸਨੇ ਲਿਆਂਦੇ ਕਿਰਾਏ ਦੇ ਉਮੀਦਵਾਰ

24 May 2024 8:28 AM

ਰਾਣਾ ਸੋਢੀ ਦੀਆਂ ਕੌਣ ਖਿੱਚ ਰਿਹਾ ਲੱਤਾਂ? ਜਾਖੜ ਨੂੰ ਛੱਡ ਰਾਣਾ ਸੋਢੀ ਨੂੰ ਕਿਉਂ ਮਿਲੀ ਟਿਕਟ?

23 May 2024 4:44 PM
Advertisement