ਭੂਆ ਦੇ ਪਿੰਡ ਮੇਲਾ ਦੇਖਣ ਆਏ ਭਤੀਜੇ ਦਾ ਬੇਰਹਿਮੀ ਨਾਲ ਕਤਲ

By : GAGANDEEP

Published : Jun 21, 2023, 3:43 pm IST
Updated : Jun 21, 2023, 4:38 pm IST
SHARE ARTICLE
PHOTO
PHOTO

ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ

 

ਜਲੰਧਰ:  ਜਲਧੰਰ ਦੇ ਪਿੰਡ ਸਮਰਾੜੀ ਵਿਖੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਸਮਾਚਾਰ ਪ੍ਰਾਪਰ ਹੋਇਆ ਹੈ। ਬਾਬਾ ਨੂਰ ਸ਼ਾਹ ਜੀ ਦੇ ਅਸਥਾਨ ’ਤੇ ਚੱਲ ਰਹੇ ਜੋੜ ਮੇਲੇ ਨੂੰ ਵੇਖਣ ਗਏ ਨੌਜਵਾਨ 'ਤੇ ਕੁਝ ਅਣਪਛਾਤੇ ਨੌਜਵਾਨਾਂ ਨੇ ਹਮਲਾ ਕਰ ਦਿਤਾ। ਮ੍ਰਿਤਕ ਦੀ ਪਛਾਣ ਗਗਨਦੀਪ ਪੁੱਤਰ ਤਿਲਕ ਰਾਜ (ਸਾਬਕਾ ਪੁਲਿਸ ਅਧਿਕਾਰੀ) ਵਾਸੀ ਪਿੰਡ ਬੰਡਾਲਾ ਮੰਜਕੀ (ਜਲੰਧਰ) ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਹਰਿਆਣਾ 'ਚ ਬਜ਼ੁਰਗ ਨੇ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਗਗਨਦੀਪ ਸਿੰਘ ਆਪਣੀ ਭੂਆ ਦੇ ਪਿੰਡ ਸਮਰਾੜੀ ਮੇਲਾ ਦੇਖਣ ਆਇਆ ਸੀ ਪਰ ਕੁੱਝ ਨੌਜਵਾਨਾਂ ਨੇ ਕਤਲ ਕਰ ਦਿਤਾ। 
ਮੁੱਖ ਜਾਂਚ ਅਧਿਕਾਰੀ ਐੱਸ. ਐੱਚ. ਓ. ਫਿਲੌਰ ਹਰਜਿੰਦਰ ਸਿੰਘ ਨੇ ਦਸਿਆ ਕਿ ਕਤਲ ਦੀ ਜਾਂਚ ਜਾਰੀ ਹੈ ਪਰ ਜੋ ਹੁਣ ਤੱਕ ਸਾਹਮਣੇ ਆਇਆ ਹੈ, ਉਸ ਅਨੁਸਾਰ ਇਹ ਮਿੱਥ ਕੇ ਕੀਤਾ ਗਿਆ ਕਤਲ ਹੈ ਅਤੇ ਇਸ 'ਚ 8 ਵਿਅਕਤੀਆਂ ਦਾ ਸ਼ਾਮਲ ਹੋਣ ਦਾ ਖ਼ਦਸ਼ਾ ਹੈ।

ਇਹ ਵੀ ਪੜ੍ਹੋ: ਲੁਧਿਆਣਾ: ਟਰੇਨ 'ਚ ਖਾਣਾ ਖਾਣ ਤੋਂ ਬਾਅਦ ਖਿਡਾਰਨਾਂ ਦੀ ਵਿਗੜੀ ਸਿਹਤ, ਹਸਪਤਾਲ ਭਰਤੀ

ਇਨ੍ਹਾਂ 'ਚੋਂ 6 ਲੋਕਾਂ ਦੇ ਨਾਂ ਤਸਦੀਕ ਹੋ ਚੁੱਕੇ ਹਨ ਅਤੇ ਬਾਕੀ 2 ਬਾਰੇ ਜਾਂਚ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਸਾਰੇ ਦੋਸ਼ੀ ਜਲਦੀ ਹੀ ਗ੍ਰਿਫ਼ਤਾਰ ਕਰ ਕੇ ਕਤਲ ਸਬੰਧੀ ਜਾਂਚ ਮੁਕੰਮਲ ਕੀਤੀ ਜਾਵੇਗੀ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM
Advertisement