ਪਾਕਿ-ਆਈਐਸਆਈ ਦੀ ਹਮਾਇਤ ਪ੍ਰਾਪਤ ਸਰਹੱਦ ਪਾਰੋਂ ਨਸ਼ਾ ਤਸਕਰੀ ਦਾ ਪਰਦਾਫਾਸ਼, ਦੋ ਪਿਸਤੌਲ ਸਮੇਤ ਗ੍ਰਿਫ਼ਤਾਰ

By : GAGANDEEP

Published : Jun 21, 2023, 8:07 pm IST
Updated : Jun 21, 2023, 8:07 pm IST
SHARE ARTICLE
photo
photo

ਗ੍ਰਿਫਤਾਰ ਕੀਤੇ ਵਿਅਕਤੀ ਰਾਜਸਥਾਨ ਵਿੱਚ ਵਪਾਰਕ ਮਾਤਰਾ ਵਿੱਚ ਨਸ਼ਿਆਂ ਦੀ ਦੀ ਤਸਕਰੀ ਦੇ ਕੇਸ ਵਿੱਚ ਵੀ ਹਨ ਲੋੜੀਂਦੇ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਮੋਹਾਲੀ ਤੋਂ  ਪਾਕਿਸਤਾਨ ਦੀ ਆਈ.ਐਸ.ਆਈ ਦੀ ਹਮਾਇਤ ਪ੍ਰਾਪਤ ਇੱਕ ਸਰਹੱਦ ਪਾਰ ਤਸਕਰੀ ਮਾਡਿਊਲ ਦੇ ਦੋ ਕਾਰਕੁਨਾਂ ਦੀ ਗ੍ਰਿਫਤਾਰੀ ਦੇ ਨਾਲ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਦਿੰਦਿਅ ਏ.ਆਈ.ਜੀ. ਐਸ.ਐਸ.ਓ.ਸੀ. , ਐਸ.ਏ.ਐਸ. ਨਗਰ , ਅਸ਼ਵਨੀ ਕਪੂਰ ਨੇ  ਅੱਜ ਦੱਸਿਆ ਕਿ ਦੱਸਿਆ ਕਿ ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ .30 ਬੋਰ ਦੇ ਦੋ ਪਿਸਤੌਲਾਂ ਸਮੇਤ ਦਸ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ: ਕ੍ਰਿਸਟੀਆਨੋ ਰੋਨਾਲਡੋ ਨੇ ਰਚਿਆ ਇਤਿਹਾਸ, 200 ਅੰਤਰਰਾਸ਼ਟਰੀ ਮੈਚ ਖੇਡਣ ਵਾਲੇ ਬਣੇ ਪਹਿਲੇ ਫੁੱਟਬਾਲਰ 

ਗਿਰਫਤਾਰੀ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਰਾ ਉਰਫ਼ ਅਰਮਾਨ ਚੌਹਾਨ ਵਾਸੀ ਪਿੰਡ ਕੋਟ ਈਸੇ ਖਾਂ ਜ਼ਿਲ੍ਹਾ ਮੋਗਾ ਅਤੇ ਰੋਹਿਤ ਸਿੰਘ ਵਾਸੀ ਰਾਜਸਥਾਨ ਸ੍ਰੀ ਗੰਗਾਨਗਰ ਵਜੋਂ ਹੋਈ ਹੈ। ਗ੍ਰਿਫਤਾਰ ਕੀਤੇ ਗਏ ਦੋਵੇਂ ਵਿਅਕਤੀ  ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਉਨ੍ਹਾਂ ਵਿਰੁੱਧ ਪੰਜਾਬ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਹਨ, ਜਦੋਂ ਕਿ ਉਕਤ ਰਾਜਸਥਾਨ ਵਿੱਚ ਵੀ ਵਪਾਰਕ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਬਾਬਤ ਦਰਜ ਕੇਸ ਵਿੱਚ ਵੀ ਐਨ.ਸੀ.ਬੀ. ਨੂੰ ਲੋੜੀਂਦੇ ਹਨ।

ਇਹ ਵੀ ਪੜ੍ਹੋ: ਪਾਕਿਸਤਾਨ ਨੇ ਸਾਰੇ ਵਿੱਦਿਅਕ ਅਦਾਰਿਆਂ 'ਚ ਹੋਲੀ ਮਨਾਉਣ 'ਤੇ ਲਗਾਈ ਪਾਬੰਦੀ

ਏ.ਆਈ.ਜੀ. ਅਸ਼ਵਨੀ ਕਪੂਰ ਨੇ ਕਿਹਾ ਕਿ ਮੁਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਸਰਹੱਦ ਪਾਰ ਤਸਕਰੀ ਦੇ ਇੱਕ ਉੱਚ ਸੰਗਠਿਤ ਮਾਡਿਊਲ ਦੇ ਮੁੱਖ ਮੈਂਬਰ ਹਨ, ਜਿਨ੍ਹਾਂ ਦੇ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਨਾਲ ਸਿੱਧੇ ਸਬੰਧ ਹਨ। ਉਨ੍ਹਾਂ ਨੇ ਕਿਹਾ ਕਿ ਇਹ ਮਾਡਿਊਲ ਭਾਰਤ-ਪਾਕਿਸਤਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸੀ, ਜੋ ਰਾਸ਼ਟਰੀ ਸੁਰੱਖਿਆ ਲਈ  ਵੱਡਾ ਖ਼ਤਰਾ ਹੈ।

ਮੁਲਜ਼ਮ ਗੁਰਪ੍ਰੀਤ ਸਿੰਘ ਉਰਫ਼ ਗੋਰਾ, ਜੋ ਕਿ ਪੇਸ਼ੇ ਤੋਂ ਇੱਕ ਮਾਡਲ ਅਤੇ ਗਾਇਕ ਹੈ, ਨੇ ਹਵਾਲਾ ( ਗੈਰਕਾਨੂੰਨੀ ਤੇ ਗੁਪਤ ਤਰੀਕੇ ਨਾਲ ਪੈਸਾ ਇਧਰ-ਉਧਰ  ਕਰਨਾ) ਰਾਹੀਂ ਫੰਡ ਟਰਾਂਸਫਰ ਕਰਨ , ਜੋ  ਸਰਹੱਦ ਪਾਰ ਤਸਕਰੀ ਦੀਆਂ ਗਤੀਵਿਧੀਆਂ ਲਈ ਵਰਤਿਆ ਜਾਂਦਾ ਹੈ।

ਦੂਜਾ ਦੋਸ਼ੀ  ਰੋਹਿਤ ਸਿੰਘ , ਗੁਰਪ੍ਰੀਤ ਸਿੰਘ ਉਰਫ਼ ਗੋਰਾ ਰਾਹੀਂ ਰਾਜਸਥਾਨ ਅਤੇ ਪੰਜਾਬ ਸਰਹੱਦ ਦੇ ਨਾਲ-ਨਾਲ ਪਾਕਿਸਤਾਨੀ ਇਕਾਈਆਂ ਨੂੰ ਲੋਕੇਸ਼ਨ ਕੋਆਰਡੀਨੇਟ ਦੀ ਜਾਣਕਾਰੀ ਉਪਲਬਧ ਕਰਾਉਂਦਾ ਸੀ ਅਤੇ ਇਸ ਤਰ੍ਹਾਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਬਰਾਮਦ ਕਰਨ ਦੀ ਸਹੂਲਤ ਦਿੰਦਾ ਸੀ।ਏਆਈਜੀ ਨੇ ਕਿਹਾ ਕਿ ਇਸ ਮਾਡਿਊਲ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਕਾਬੂ ਕਰਨ ਲਈ ਅਗਲੇਰੀ ਜਾਂਚ  ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement