21 ਜੂਨ ਨੂੰ 14960 ਮੈਗਾਵਾਟ ਦੀ ਹੁਣ ਤਕ ਦੀ ਸਭ ਤੋਂ ਵੱਧ ਬਿਜਲੀ ਦੀ ਮੰਗ ਨੂੰ ਪੀ.ਐਸ.ਪੀ.ਸੀ.ਐਲ ਨੇ ਕੀਤਾ ਪੂਰਾ: ਹਰਭਜਨ ਸਿੰਘ ਈ.ਟੀ.ਓ.

By : KOMALJEET

Published : Jun 21, 2023, 5:28 pm IST
Updated : Jun 21, 2023, 5:28 pm IST
SHARE ARTICLE
Cabinet Minister Harbhajan Singh ETO
Cabinet Minister Harbhajan Singh ETO

ਕਿਸੇ ਵੀ ਉਦਯੋਗਿਕ, ਗੈਰ-ਰਿਹਾਇਸ਼ੀ ਸਪਲਾਈ ਜਾਂ ਘਰੇਲੂ ਸ਼੍ਰੇਣੀ 'ਤੇ ਬਿਜਲੀ ਦਾ ਕੋਈ ਕੱਟ ਨਹੀਂ

ਪੀ.ਐਸ.ਪੀ.ਸੀ.ਐਲ ਇਸ ਝੋਨੇ ਦੇ ਸੀਜ਼ਨ ਦੌਰਾਨ 15500 ਮੈਗਾਵਾਟ ਦੀ ਮੰਗ ਨੂੰ ਪੂਰਾ ਕਰਨ ਦੇ ਯੋਗ

ਚੰਡੀਗੜ੍ਹ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦਸਿਆ ਕਿ ਪੀ.ਐਸ.ਪੀ.ਸੀ.ਐਲ ਵਲੋਂ 21 ਜੂਨ ਨੂੰ 14960 ਮੈਗਾਵਾਟ ਦੀ ਹੁਣ ਤਕ ਦੀ ਬਿਜਲੀ ਦੀ ਸਭ ਤੋਂ ਉੱਚੀ ਮੰਗ ਨੂੰ ਉੱਤਰੀ ਗਰਿੱਡ ਤੋਂ ਕੁੱਲ 8716 ਮੈਗਾਵਾਟ ਬਿਜਲੀ ਲੈਂਦਿਆਂ ਪੂਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਮਿਆਰੀ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਸੂਬੇ ਭਰ ਵਿੱਚ ਝੋਨੇ ਦੀ ਫ਼ਸਲ ਦੀ ਬਿਜਾਈ ਲਈ ਖੇਤੀਬਾੜੀ ਫੀਡਰਾਂ ਨੂੰ ਰੋਜ਼ਾਨਾ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਨਾਲ-ਨਾਲ ਕਿਸੇ ਵੀ ਉਦਯੋਗਿਕ, ਗੈਰ-ਰਿਹਾਇਸ਼ੀ ਸਪਲਾਈ (ਐਨ.ਆਰ.ਐਸ) ਜਾਂ ਘਰੇਲੂ ਵਰਗ 'ਤੇ ਕੋਈ ਬਿਜਲੀ ਕੱਟ ਨਹੀਂ ਲਗਾਇਆ ਜਾ ਰਿਹਾ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਹਰਭਜਨ ਸਿੰਘ ਈ.ਟੀ.ਓ ਨੇ ਦਸਿਆ ਕਿ ਪੰਜਾਬ ਸਰਕਾਰ ਨੇ ਪਿਛਲੇ ਸਾਲ ਦੀ ਤਰ੍ਹਾਂ ਸੂਬੇ ਭਰ ਵਿਚ ਝੋਨੇ ਦੀ ਬਿਜਾਈ ਪੜਾਅਵਾਰ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕੁਝ ਹਿੱਸਿਆਂ ਵਿਚ ਝੋਨੇ ਦੀ ਬਿਜਾਈ 10 ਜੂਨ ਤੋਂ ਸ਼ੁਰੂ ਹੋਈ ਜਦਕਿ ਬਾਕੀ ਦੇ ਹਿੱਸੇ 16, 19 ਅਤੇ 21 ਜੂਨ ਨੂੰ ਕਵਰ ਕੀਤੇ ਗਏ। ਉਨ੍ਹਾਂ ਕਿਹਾ ਕਿ ਇਸ ਬਿਜਾਈ ਵਿਧੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸੂਬੇ ਨੂੰ ਚਾਰ ਜ਼ੋਨਾਂ ਵਿਚ ਵੰਡਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ-ਚਾਰ ਦਿਨਾਂ ਦੌਰਾਨ ਪੀ.ਐਸ.ਪੀ.ਸੀ.ਐਲ 14000 ਮੈਗਾਵਾਟ ਤੋਂ ਵੱਧ ਦੀ ਵੱਧ ਤੋਂ ਵੱਧ ਮੰਗ ਨੂੰ ਸਫਲਤਾਪੂਰਵਕ ਪੂਰਾ ਕਰ ਰਿਹਾ ਹੈ।

ਇਹ ਵੀ ਪੜ੍ਹੋ: ਅੰਬਾਲਾ ਸੈਂਟਰਲ ਜੇਲ ’ਚ ਕੈਦੀਆਂ ਨੇ ‘ਵਾਰਡਰ’ ’ਤੇ ਹਮਲਾ ਕੀਤਾ

ਬਿਜਲੀ ਮੰਤਰੀ ਨੇ ਕਿਹਾ ਕਿ ਸੂਬੇ ਅੰਦਰ ਲਗਭਗ 6500 ਮੈਗਾਵਾਟ ਉਤਪਾਦਨ ਹੈ ਅਤੇ ਕੇਂਦਰ ਸੈਕਟਰ ਅਤੇ ਬੀ.ਬੀ.ਐਮ.ਬੀ ਪਲਾਂਟਾਂ ਵਿਚ ਰਾਜ ਦਾ 4800 ਮੈਗਾਵਾਟ ਹਿੱਸਾ ਹੈ। ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ ਨੇ ਪਹਿਲਾਂ ਹੀ 3000 ਮੈਗਾਵਾਟ ਲਈ ਬੈਂਕਿੰਗ ਵਿਚ ਥੋੜ੍ਹੇ ਸਮੇਂ ਦੇ ਪ੍ਰਬੰਧ ਕੀਤੇ ਹਨ ਅਤੇ 9000 ਮੈਗਾਵਾਟ ਦੀ ਕੁੱਲ ਉਪਲਬਧ ਟਰਾਂਸਮਿਸ਼ਨ ਸਮਰੱਥਾ ਦੀ ਵਰਤੋਂ ਨਾਲ ਪੀ.ਐਸ.ਪੀ.ਸੀ.ਐਲ ਇਸ ਝੋਨੇ ਦੇ ਸੀਜ਼ਨ ਦੌਰਾਨ 15500 ਮੈਗਾਵਾਟ ਦੀ ਮੰਗ ਨੂੰ ਪੂਰਾ ਕਰਨ ਦੇ ਯੋਗ ਹੋ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬ ਵਿਚ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਤ ਕਰਨ ਲਈ ਕਰੀਬ 300 ਕਰੋੜ ਰੁਪਏ ਦੀਆਂ ਰਿਆਇਤਾਂ ਦਿਤੀਆਂ ਜਾਣਗੀਆਂ : ਲਾਲਜੀਤ ਸਿੰਘ ਭੁੱਲਰ

ਬਿਜਲੀ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਦੇ ਬਿਜਲੀ ਮੰਤਰਾਲੇ ਦੁਆਰਾ ਕੇਂਦਰੀ ਸੈਕਟਰ ਤੋਂ ਵਾਧੂ 1000 ਮੈਗਾਵਾਟ ਦੀ ਅਲਾਟਮੈਂਟ ਨਾ ਕੀਤੇ ਜਾਣ ਕਾਰਨ ਬਿਜਲੀ ਦੀ ਜ਼ਰੂਰਤ ਨੂੰ ਪੂਰਾ ਕਰਨ ਲਈ ਐਕਸਚੇਂਜ ਤੋਂ ਬਿਜਲੀ ਖਰੀਦੀ ਜਾ ਰਹੀ ਹੈ।

ਇਥੇ ਵਰਣਨਯੋਗ ਹੈ ਕਿ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪਿਛਲੇ ਹਫ਼ਤੇ ਇਥੇ ਹੋਈ ਇਕ ਉੱਚ ਪੱਧਰੀ ਮੀਟਿੰਗ ਦੌਰਾਨ ਝੋਨੇ ਦੇ ਸੀਜ਼ਨ ਲਈ ਬਿਜਲੀ ਸਪਲਾਈ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਸੀ, ਜਿਸ ਵਿਚ ਪ੍ਰਮੁੱਖ ਸਕੱਤਰ ਬਿਜਲੀ ਸ੍ਰੀ ਤੇਜਵੀਰ ਸਿੰਘ, ਪੀ.ਐਸ.ਪੀ.ਸੀ.ਐਲ ਦੇ ਸੀ.ਐਮ.ਡੀ. ਬਲਦੇਵ ਸਿੰਘ ਸਰਾਂ, ਡਾਇਰੈਕਟਰ ਵੰਡ ਪੀ.ਐਸ.ਪੀ.ਸੀ.ਐਲ  ਡੀ.ਪੀ.ਐਸ.ਗਰੇਵਾਲ, ਡਾਇਰੈਕਟਰ ਜਨਰੇਸ਼ਨ ਪੀ.ਐਸ.ਪੀ.ਸੀ.ਐਲ. ਪਰਮਜੀਤ ਸਿੰਘ, ਡਾਇਰੈਕਟਰ ਟੈਕਨੀਕਲ ਪੀ.ਐਸ.ਟੀ.ਸੀ.ਐਲ ਵਰਦੀਪ ਸਿੰਘ ਮੰਡੇਰ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

LIVE BULLETIN | ਚੰਨੀ ਦੇ ਮਖ਼ੌਲ ਨੂੰ ਲੈ ਕੇ ਕੀ ਬੋਲ ਪਈ 'ਬੀਬੀ' ? STF ਨੇ ਫੜ੍ਹ ਲਏ ਲਾਰੈਂਸ ਗੈਂਗ ਦੇ 5 ਸ਼ੂਟਰ

14 May 2024 4:37 PM

ਯਾਰ Karamjit Anmol ਲਈ ਪ੍ਰਚਾਰ ਕਰਨ ਪਹੁੰਚੇ Gippy Grewal ਤੇ Binnu Dhillon Road Show 'ਚ ਲਾਏ ਨਾਅਰੇ...

14 May 2024 4:25 PM

Sukhjinder Randhawa Exclusive Interview- ਮਜੀਠੀਆ ਤਾਂ ਕੰਸ ਮਾਮਾ ਬਣ ਗਿਆ, ਇਸੇ ਬੰਦੇ ਕਰਕੇ ਖ਼ਤਮ ਹੋਇਆ ਅਕਾਲੀ..

14 May 2024 3:41 PM

ਲੋਕ ਸਭਾ ਚੋਣਾਂ ਦੌਰਾਨ ਰੋਪੜ ਦੇ ਲੋਕਾਂ ਦਾ ਮੂਡ.. ਕਹਿੰਦੇ ਹਰ ਸਾਲ ਬਾਹਰੋਂ ਆਇਆ MP ਦੇ ਜਾਂਦਾ ਮਿੱਠੀਆਂ ਗੋਲੀਆਂ

14 May 2024 3:28 PM

Anandpur Sahib ਤੋਂ BJP ਦੇ ਉਮੀਦਵਾਰ Subash Sharma ਦਾ Exclusive Interview

14 May 2024 3:18 PM
Advertisement