ਵਿਜੀਲੈਂਸ ਨੇ ਰੰਗੇ ਹੱਥੀਂ ਕਾਬੂ ਕੀਤਾ 6 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. 

By : KOMALJEET

Published : Jun 21, 2023, 3:44 pm IST
Updated : Jun 21, 2023, 3:44 pm IST
SHARE ARTICLE
VIGILANCE BUREAU NABS ASI WHILE ACCEPTING BRIBE FROM A LABOURER
VIGILANCE BUREAU NABS ASI WHILE ACCEPTING BRIBE FROM A LABOURER

25 ਹਜ਼ਾਰ ਰੁਪਏ ਰਿਸ਼ਵਤ ਪਹਿਲਾਂ ਹੀ ਲੈ ਚੁੱਕਾ ਸੀ ਏ.ਐਸ.ਆਈ. 

ਕਚਿਹਰੀ ਕੰਪਲੈਕਸ ਦੇ ਬਾਹਰ ਲੈ ਰਿਹਾ ਸੀ 6 ਹਜ਼ਾਰ ਰੁਪਏ ਦੀ ਰਿਸ਼ਵਤ
ਕਿਸੇ ਮਾਮਲੇ ਨੂੰ ਸੁਲਝਾਉਣ ਲਈ ਮੰਗੇ ਸਨ ਪੈਸੇ 
ਚੰਡੀਗੜ੍ਹ :
ਪੰਜਾਬ ਵਿਜੀਲੈਂਸ ਬਿਊਰੋ ਵਲੋਂ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁਧ ਵਿੱਢੀ ਮੁਹਿੰਮ ਤਹਿਤ ਅੱਜ ਥਾਣਾ ਮੇਹਰਬਾਨ (ਲੁਧਿਆਣਾ) ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਅਰੁਣ ਕੁਮਾਰ ਨੂੰ ਇਕ ਮਜ਼ਦੂਰ ਤੋਂ 6,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਉਕਤ ਏ.ਐਸ.ਆਈ. ਨੂੰ ਮਜ਼ਦੂਰ (ਪੱਲੇਦਾਰ) ਕਿਰਪਾ ਸ਼ੰਕਰ ਵਾਸੀ ਪੰਜਾਬੀ ਬਾਗ, ਲੁਧਿਆਣਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਪਿਛਲੇ ਕੁਝ ਮਹੀਨਿਆਂ ਤੋਂ ਉਸ ਨੂੰ ਵਾਰ-ਵਾਰ ਰਿਸ਼ਵਤ ਦੀ ਮੰਗ ਕਰ ਕੇ ਪ੍ਰੇਸ਼ਾਨ ਕਰ ਰਿਹਾ ਹੈ। ਉਸ ਨੇ ਦਸਿਆ ਕਿ ਉਕਤ ਏ.ਐਸ.ਆਈ. ਉਸ (ਸ਼ਿਕਾਇਤਕਰਤਾ) ਵਿਰੁਧ ਥਾਣਾ ਮੇਹਰਬਾਨ ਵਿਖੇ ਆਈ.ਪੀ.ਸੀ. ਦੀਆਂ ਧਾਰਾਵਾਂ 365,323/34 ਤਹਿਤ ਦਰਜ ਐਫ਼.ਆਈ.ਆਰ. ਨੰ. 163/2020 ਵਿਚ ਉਸ ਦੀ ਜ਼ਮਾਨਤ ਰੱਦ ਕਰਵਾਉਣ ਦੀਆਂ ਧਮਕੀਆਂ ਦੇ ਕੇ ਉਸ ਕੋਲੋਂ ਕਿਸ਼ਤਾਂ ਵਿਚ ਰਿਸ਼ਵਤ ਵਜੋਂ 25,000 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ। ਏ.ਐਸ.ਆਈ. ਅਰੁਣ ਕੁਮਾਰ ਇਸ ਕੇਸ ਦਾ ਤਫਤੀਸ਼ ਅਫ਼ਸਰ ਸੀ। ਸ਼ਿਕਾਇਤਕਰਤਾ ਨੂੰ ਉਕਤ ਕੇਸ ਵਿਚ 09/02/2021 ਨੂੰ ਅਗਾਊਂ ਜ਼ਮਾਨਤ ਮਿਲ ਗਈ ਸੀ।

ਇਹ ਵੀ ਪੜ੍ਹੋ: ਸਿੱਧੀ ਬਿਜਾਈ ਤਹਿਤ ਟੀਚੇ ਦਾ 10ਵਾਂ ਹਿੱਸਾ ਵੀ ਹਾਸਲ ਕਰਨ 'ਚ ਅਸਫ਼ਲ ਰਿਹਾ ਪੰਜਾਬ 

ਬੁਲਾਰੇ ਨੇ ਦਸਿਆ ਕਿ ਏ.ਐਸ.ਆਈ ਨੇ 19 ਜੂਨ 2023 ਨੂੰ ਇਸ ਮਜ਼ਦੂਰ ਕੋਲੋਂ 1500 ਰੁਪਏ ਰਿਸ਼ਵਤ ਲਈ ਸੀ ਅਤੇ ਉਹ 10,000 ਰੁਪਏ ਹੋਰ ਮੰਗ ਰਿਹਾ ਸੀ ਪਰ ਸ਼ਿਕਾਇਤਕਰਤਾ ਦੇ ਵਾਰ-ਵਾਰ ਬੇਨਤੀ ਕਰਨ 'ਤੇ ਉਹ 8000 ਰੁਪਏ ਲੈਣ ਲਈ ਰਾਜ਼ੀ ਹੋ ਗਿਆ ਅਤੇ ਉਕਤ ਰਕਮ ਵਿਚੋਂ ਮੁਲਜ਼ਮ ਏ.ਐਸ.ਆਈ. 20 ਜੂਨ, 2023 ਨੂੰ 2000 ਰੁਪਏ ਲੈ ਚੁੱਕਾ ਹੈ ਅਤੇ ਹੁਣ ਉਹ ਬਾਕੀ 6000 ਰੁਪਏ ਦੀ ਮੰਗ ਕਰ ਰਿਹਾ ਸੀ।

ਬੁਲਾਰੇ ਨੇ ਦਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਕੋਰਟ ਕੰਪਲੈਕਸ, ਲੁਧਿਆਣਾ ਨੇੜਿਉਂ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਸ਼ਿਕਾਇਤਕਰਤਾ ਤੋਂ 6,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। 

ਇਸ ਸਬੰਧੀ ਏ.ਐਸ.ਆਈ. ਵਿਰੁਧ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਮੁਲਜ਼ਮ ਨੂੰ ਭਲਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement