Punjab News : ਵਿਜੀਲੈਂਸ ਬਿਊਰੋ ਨੇ ਗਰੀਬ ਪਰਿਵਾਰਾਂ ਲਈ ਚੌਲਾਂ ਦੀ ਵੰਡ ’ਚ ਹੋਏ 1.55 ਕਰੋੜ ਰੁਪਏ ਦੇ ਗ਼ਬਨ ਦਾ ਕੀਤਾ ਪਰਦਾਫਾਸ਼
Published : Jun 21, 2024, 5:56 pm IST
Updated : Jun 21, 2024, 6:09 pm IST
SHARE ARTICLE
Punjab Vigilance Bureau
Punjab Vigilance Bureau

1138 ਬੋਰੀਆਂ ਨਾਲ ਲੱਦੇ ਦੋ ਟਰੱਕ ਕੀਤੇ ਜ਼ਬਤ, ਤਿੰਨ ਆਰੋਪੀ ਗ੍ਰਿਫਤਾਰ

 Punjab News : ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਗੋਦਾਮ ’ਤੇ ਛਾਪੇਮਾਰੀ ਕਰਕੇ 1.55 ਕਰੋੜ ਰੁਪਏ ਦੇ ਵੱਡੇ ਗ਼ਬਨ ਦਾ ਪਰਦਾਫਾਸ਼ ਕਰਦਿਆਂ ਚੌਲਾਂ ਦੀਆਂ 1138 ਬੋਰੀਆਂ ਨਾਲ ਲੱਦੇ 2 ਟਰੱਕ ਜ਼ਬਤ ਕੀਤੇ ਹਨ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਸ਼ਿਵ ਸ਼ਕਤੀ ਰਾਈਸ ਮਿੱਲ, ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਦੇ ਮਾਲਕ ਗੋਪਾਲ ਗੋਇਲ  ਸਣੇ  ਦੋ ਟਰੱਕ ਡਰਾਈਵਰਾਂ ਜਗਪਾਲ ਸਿੰਘ ਅਤੇ ਸੁਖਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।

ਅੱਜ ਇੱਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਜੈ ਜੈਨੇਂਦਰ ਫਰਮ ਦੇ ਠੇਕੇਦਾਰ ਹਰੀਸ਼ ਦਲਾਲ, ਸ਼ਿਵ ਸ਼ਕਤੀ ਰਾਈਸ ਮਿੱਲ ਗੜ੍ਹਸ਼ੰਕਰ ਹੁਸ਼ਿਆਰਪੁਰ ਦੇ ਮਾਲਕ ਗੋਪਾਲ ਗੋਇਲ, ਅੰਜਨੀ ਰਾਈਸ ਮਿੱਲ ਕੁੱਤੀਵਾਲ ਕਲਾਂ, ਮੌੜ ਮੰਡੀ, ਬਠਿੰਡਾ ਦੇ ਮਾਲਕ, ਟਰੱਕ ਡਰਾਈਵਰਾਂ ਜਗਪਾਲ ਸਿੰਘ ਅਤੇ ਸੁਖਵਿੰਦਰ ਸਿੰਘ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿੱਚ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਭਵਿੱਖ ਦੀ ਜਾਂਚ ਦੌਰਾਨ ਭਾਰਤੀ ਖੁਰਾਕ ਨਿਗਮ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ ਗਲੋਬਲ ਵੇਅਰਹਾਊਸ ਦੇ ਅਧਿਕਾਰੀਆਂ/ਕਰਮਚਾਰੀਆਂ/ਨਿਗਰਾਨਾਂ ਦੀ ਭੂਮਿਕਾ ਵੀ  ਵਿਚਾਰੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਚਲਾਈ ਜਾ ਰਹੀ ‘ਭਾਰਤ ਬ੍ਰਾਂਡ’ ਸਕੀਮ ਤਹਿਤ ਰਾਸ਼ਟਰੀ ਸਹਿਕਾਰੀ ਖ਼ਪਤਕਾਰ ਫੈਡਰੇਸ਼ਨ ਆਫ ਇੰਡੀਆ ਵੱਲੋਂ ਬਠਿੰਡਾ, ਭੁੱਚੋ, ਮੌੜ, ਰਾਮਪੁਰਾ ਫੂਲ ਅਤੇ ਬੁਢਲਾਡਾ ਦੇ ਗਰੀਬ ਪਰਿਵਾਰਾਂ ਨੂੰ ਲਗਭਗ 70,000 ਮੀਟ੍ਰਿਕ ਟਨ ਚੌਲ ਵੰਡੇ ਜਾ ਰਹੇ ਸਨ, ਜਿੰਨ੍ਹਾਂ ਦੀ ਕੀਮਤ ਲਗਭਗ 130 ਕਰੋੜ ਰੁਪਏ ਬਣਦੀ ਹੈ। ਇਨ੍ਹਾਂ ਵਿੱਚੋਂ 1000 ਮੀਟ੍ਰਿਕ ਟਨ ਚੌਲ 5 ਕਿਲੋ ਅਤੇ 10 ਕਿਲੋ ਦੀ ਥੈਲਿਆਂ ਵਿੱਚ 18.50 ਪ੍ਰਤੀ ਕਿੱਲੋ ਦੇ ਹਿਸਾਬ ਨਾਲ ਵੰਡੇ ਜਾਣੇ ਸੀ। ਬਠਿੰਡਾ ਜ਼ਿਲ੍ਹੇ ਵਿੱਚ 29 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਇਹ ਚੌਲ ਲਾਭਪਾਤਰੀਆਂ ਨੂੰ ਸਪਲਾਈ ਕਰਨ ਦਾ ਟੈਂਡਰ ਜੈ ਜੈਨੇਂਦਰ ਫਰਮ ਨੂੰ ਦਿੱਤਾ ਗਿਆ ਸੀ।

ਬੁਲਾਰੇ ਨੇ ਅੱਗੇ ਕਿਹਾ ਕਿ ਵਿਜੀਲੈਂਸ ਬਿਊਰੋ ਨੂੰ ਭਰੋਸੇਯੋਗ ਸੂਤਰਾਂ ਤੋਂ ਸੂਚਨਾ ਮਿਲੀ ਸੀ ਕਿ ਲਾਭਪਾਤਰੀਆਂ ਦੇ 3.40 ਕਰੋੜ ਰੁਪਏ ਦੇ ਚੌਲਾਂ ਵਿੱਚ ਗਬਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੂਚਨਾ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਚੌਲਾਂ ਦੀਆਂ 1138 ਬੋਰੀਆਂ ਨਾਲ ਲੱਦੇ 2 ਟਰੱਕ ਜ਼ਬਤ ਕਰ ਲਏ ਹਨ, ਜੋ ਫਤਿਆਬਾਦ ਦੇ ਕਸਬਾ ਹਮਜਾਪੁਰ ਭੇਜੇ ਜਾਣੇ ਸਨ ,ਪਰ ਟੈਂਡਰਰ ਫਰਮ ਨੇ ਚੌਲਾਂ ਨੂੰ ਅੱਗੇ ਚੌਲ-ਫ਼ਰੋਸ਼ਾਂ ਨੂੰ ਸਿੱਧੇ ਵੇਚਣ ਦੇ ਇਰਾਦੇ ਨਾਲ ਨਾ ਤਾਂ ਚੌਲਾਂ ਦੀ ਸਫਾਈ ਨਹੀਂ ਕੀਤੀ ਅਤੇ ਨਾ ਹੀ ਚੌਲ ਬੋਰੀਆਂ ਵਿੱਚ ਭਰੇ। ਪੜਤਾਲ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਉਕਤ ਫਰਮ ਗਰੀਬ ਲੋਕਾਂ ਲਈ ਰੱਖੇ ਸਰਕਾਰੀ ਸਟਾਕ ਨੂੰ 34 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਮਹਿੰਗੇ ਭਾਅ ਵੇਚ ਕੇ ਗਬਨ ਕਰਨਾ ਚਾਹੁੰਦੀ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਜੈ ਜਨੇਂਦਰ ਫਰਮ ਦੇ ਮਾਲਕਾਂ ਨੇ ਹਰੀਸ਼ ਕੁਮਾਰ ਨਾਮਕ ਦਲਾਲ ਅਤੇ ਭਾਰਤੀ ਖੁਰਾਕ ਨਿਗਮ ਦੇ ਅਣਪਛਾਤੇ ਅਧਿਕਾਰੀਆਂ ਰਾਹੀਂ ਇਸ ਗੋਦਾਮ ਦੇ ਅਧਿਕਾਰੀਆਂ/ਕਰਮਚਾਰੀਆਂ/ਨਿਗਰਾਨਾਂ ਨਾਲ ਮਿਲੀਭੁਗਤ ਕਰਕੇ ਗਲੋਬਲ ਵੇਅਰਹਾਊਸ (ਸੋਮਾ ਵੇਅਰਹਾਊਸ), ਮੌੜ ਮੰਡੀ ਤੋਂ ਚੌਲ ਹਾਸਲ ਕਰਕੇ ਰਿਸ਼ਵਤ ਦੇਣ ਤੋਂ ਬਾਅਦ ਇੰਨਾਂ ਚੌਲਾਂ ਦੀਆਂ ਬੋਰੀਆਂ ਨੂੰ ਅੰਜਨੀ ਰਾਈਸ ਮਿੱਲ, ਕੁੱਤੀਵਾਲ ਕਲਾਂ, ਮੌੜ ਮੰਡੀ ਵਿਖੇ ਭੇਜ ਦਿੱਤਾ ਅਤੇ ਇਸ ਤੋਂ ਬਾਅਦ ਚੌਲਾਂ ਦੀਆਂ ਬੋਰੀਆਂ ਨੂੰ ਇਨ੍ਹਾਂ ਟਰੱਕਾਂ ਰਾਹੀਂ ਸ਼ਿਵ ਸ਼ਕਤੀ ਰਾਈਸ ਮਿੱਲ, ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਲਿਜਾਇਆ ਜਾਣਾ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ ਸਾਰੇ ਮੁਲਜ਼ਮਾਂ ਅਤੇ ਉਕਤ ਫਰਮਾਂ ਦੇ ਮਾਲਕਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ  ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement