Punjab News : ਡਾ.ਓਬਰਾਏ ਦੇ ਯਤਨਾਂ ਸਦਕਾ 26 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪਹੁੰਚੀ ਭਾਰਤ
Published : Jun 21, 2024, 7:00 pm IST
Updated : Jun 21, 2024, 7:00 pm IST
SHARE ARTICLE
Gurdeep Singh
Gurdeep Singh

25 ਅਪ੍ਰੈਲ ਨੂੰ ਗ਼ੁਸਲਖ਼ਾਨੇ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਗੁਰਦੀਪ ਸਿੰਘ ਦੀ ਹੋ ਗਈ ਸੀ ਮੌਤ

Punjab News : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਜਲੰਧਰ ਜ਼ਿਲ੍ਹੇ ਦੇ ਨਾਮਵਰ ਸ਼ਹਿਰ ਆਦਮਪੁਰ ਨੇੜਲੇ ਪਿੰਡ ਡਰੌਲੀ ਕਲਾਂ ਦੇ 26 ਸਾਲਾ ਗੁਰਦੀਪ ਸਿੰਘ ਪੁੱਤਰ ਨਿਰਮਲ ਸਿੰਘ ਦੀ ਮ੍ਰਿਤਕ ਦੇਹ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚੀ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਗੁਰਦੀਪ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਕਰੀਬ ਤਿੰਨ ਸਾਲ ਪਹਿਲਾਂ ਦੁਬਈ ਆਇਆ ਸੀ। ਬੀਤੀ 25 ਅਪ੍ਰੈਲ ਨੂੰ ਗ਼ੁਸਲਖ਼ਾਨੇ ਵਿੱਚ ਹੀ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ ਸੀ। ਡਾ.ਓਬਰਾਏ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਸਬੰਧੀ ਮ੍ਰਿਤਕ ਦੇ ਪਰਿਵਾਰ ਨੇ ਦੋ ਮਹੀਨੇ ਦੀ ਖੱਜਲਖੁਆਰੀ ਤੋਂ ਬਾਅਦ ਉਨ੍ਹਾਂ ਨਾਲ ਸੰਪਰਕ ਕਰਕੇ ਗੁਰਦੀਪ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਕਿਹਾ ਸੀ।

ਜਿਸ ਉਪਰੰਤ ਉਨ੍ਹਾਂ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ 'ਚ ਦੁਬਈ ਸਥਿਤ ਭਾਰਤੀ ਦੂਤਾਵਾਸ ਦੇ ਸਹਿਯੋਗ ਨਾਲ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਗੁਰਦੀਪ ਸਿੰਘ ਦੀ ਮ੍ਰਿਤਕ ਦੇਹ ਭਾਰਤ ਭੇਜੀ ਹੈ। ਉਨ੍ਹਾਂ ਦੱਸਿਆ ਕਿ ਗੁਰਦੀਪ ਸਿੰਘ ਦੀ ਮ੍ਰਿਤਕ ਦੇਹ ਭਾਰਤ ਭੇਜਣ ਲਈ ਆਇਆ ਖਰਚ ਭਾਰਤੀ ਦੂਤਾਵਾਸ ਵੱਲੋਂ ਕੀਤਾ ਗਿਆ ਹੈ। 

ਗੁਰਦੀਪ ਸਿੰਘ ਦੀ ਮ੍ਰਿਤਕ ਦੇਹ ਲੈਣ ਪਹੁੰਚੇ ਉਸ ਦੇ ਰਿਸ਼ਤੇਦਾਰਾਂ ਰਾਜ ਰੁਮਾਰ, ਸਤੀਸ਼ ਕੁਮਾਰ, ਕਮਲ ਕੁਮਾਰ ਤੇ ਲਖਵਿੰਦਰ ਕੁਮਾਰ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਗੁਰਦੀਪ ਆਪਣੇ ਘਰ ਦੀ ਗੁਰਬਤ ਨੂੰ ਦੂਰ ਕਰਨ ਲਈ ਕਰੀਬ ਤਿੰਨ ਸਾਲ ਪਹਿਲਾਂ ਰੁਜ਼ਗਾਰ ਲਈ ਦੁਬਈ ਗਿਆ ਸੀ ਕਿ ਅਚਾਨਕ ਬੀਤੀ 25 ਅਪ੍ਰੈਲ ਨੂੰ ਉਸ ਦੀ ਮੌਤ ਹੋ ਗਈ ਸੀ ਪਰ ਮ੍ਰਿਤਕ ਦੀ ਲਾਸ਼ ਵਾਪਸ ਭਾਰਤ ਮੰਗਵਾਉਣ ਵਾਸਤੇ ਪਰਿਵਾਰ ਦੋ ਮਹੀਨੇ ਤੱਕ ਖੱਜਲ਼ ਖੁਆਰ ਹੁੰਦਾ ਰਿਹਾ। 

ਇਸ ਉਪਰੰਤ ਪਰਿਵਾਰ ਨੇ ਡਾ. ਐਸ. ਪੀ. ਸਿੰਘ ਓਬਰਾਏ ਨਾਲ ਸੰਪਰਕ ਕੀਤਾ, ਜਿਨ੍ਹਾਂ ਨੇ ਭਾਰਤੀ ਦੂਤਾਵਾਸ ਦੇ ਸਹਿਯੋਗ ਨਾਲ ਇਹ ਸੰਭਵ ਬਣਾਇਆ। ਗੁਰਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਦੀ ਬਦੌਲਤ ਹੀ ਪਰਿਵਾਰ ਨੂੰ ਗੁਰਦੀਪ ਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ।
 

ਪੀੜਤ ਪਰਿਵਾਰ ਨਾਲ ਹਵਾਈ ਅੱਡੇ 'ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਟੀਮ ਵੱਲੋਂ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਜ਼ਿਲ੍ਹਾ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ, ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ ਚਮਿਆਰੀ ਤੇ ਸੁਖਚੈਨ ਸਿੰਘ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 365 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement