
ਜਲੰਧਰ 'ਚ ਵਿਧਾਨ ਸਭਾ ਹਲਕਾ ਪੱਛਮੀ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀ ਦਾਖਲ ਕਰਨ ਦਾ ਅੱਜ ਆਖਰੀ ਦਿਨ ਹੈ।
Jalandhar West by-election: ਜਲੰਧਰ 'ਚ ਵਿਧਾਨ ਸਭਾ ਹਲਕਾ ਪੱਛਮੀ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀ ਦਾਖਲ ਕਰਨ ਦਾ ਅੱਜ ਆਖਰੀ ਦਿਨ ਹੈ। ਸਭ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਨੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਅਤੇ ਹੋਰ ਸੀਨੀਅਰ ਆਗੂਆਂ ਨਾਲ ਨਾਮਜ਼ਦਗੀ ਪੱਤਰ ਦਾਖਲ ਕੀਤਾ।
ਇਸ ਮਗਰੋਂ ਅੱਜ ਹੀ ਕਾਂਗਰਸ ਅਤੇ ਅਕਾਲੀ ਦਲ ਦੇ ਉਮੀਦਵਾਰ ਅਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸ ਤੋਂ ਪਹਿਲਾਂ ਕਾਂਗਰਸ ਅਪਣੇ ਸਮਰਥਕਾਂ ਨਾਲ ਰੋਡ ਸ਼ੋਅ ਵੀ ਕਰੇਗੀ। ਨਾਮਜ਼ਦਗੀ ਭਰਨ ਤੋਂ ਪਹਿਲਾਂ ਮੋਹਿੰਦਰ ਭਗਤ ਨੇ ਭਾਰਗਵ ਕੈਂਪ ਸਥਿਤ ਕਬੀਰ ਮੰਦਰ ਵਿਚ ਮੱਥਾ ਟੇਕਿਆ। ਭਗਤ ਸਮੇਤ ਸੂਬਾ ਮੰਤਰੀ ਹਰਪਾਲ ਸਿੰਘ ਚੀਮਾ ਤੇ ਹੋਰ ਸੀਨੀਅਰ ਆਗੂ ਹਾਜ਼ਰ ਸਨ।