Ropar News : ਸਿਹਤ ਮੰਤਰੀ ਬਲਬੀਰ ਸਿੰਘ ਨੇ ਰੋਪੜ ਦੇ ਸਰਕਾਰੀ ਹਸਪਤਾਲ ਦਾ ਕੀਤਾ 

By : BALJINDERK

Published : Jun 21, 2024, 5:45 pm IST
Updated : Jun 21, 2024, 5:45 pm IST
SHARE ARTICLE
ਸਿਹਤ ਮੰਤਰੀ ਬਲਬੀਰ ਸਿੰਘ ਹਸਪਤਾਲ ’ਚ ਮਰੀਜ਼ ਨਾਲ ਗੱਲਬਾਤ ਕਰਦੇ ਹੋਏ
ਸਿਹਤ ਮੰਤਰੀ ਬਲਬੀਰ ਸਿੰਘ ਹਸਪਤਾਲ ’ਚ ਮਰੀਜ਼ ਨਾਲ ਗੱਲਬਾਤ ਕਰਦੇ ਹੋਏ

Ropar News : ਕਿਹਾ ਕਿ ਇਸ ਸਮੇਂ ਸਰਕਾਰੀ ਹਸਪਤਾਲ ’ਚ ਜੋ ਕਮੀਆਂ ਪੇਸ਼ੀਆਂ  ਹਨ ਉਨ੍ਹਾਂ ਨੂੰ ਜਲ਼ਦ ਦੂਰ ਕੀਤਾ ਜਾਵੇਗਾ

Ropar News : ਸਿਹਤ ਮੰਤਰੀ ਬਲਬੀਰ ਸਿੰਘ ਨੇ ਰੋਪੜ ਦੇ ਸਰਕਾਰੀ ਹਸਪਤਾਲ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਜਿਹੜੀਆਂ ਕਮੀਆਂ ਪੇਸ਼ੀਆਂ ਇਸ ਵਕਤ ਸਰਕਾਰੀ ਹਸਪਤਾਲ ਰੋਪੜ ’ਚ ਮੌਜੂਦ ਹਨ ਉਹਨਾਂ ਨੂੰ ਜਲ਼ਦ ਦੂਰ ਕੀਤਾ ਜਾਵੇਗਾ। ਦਵਾਈਆਂ ਦਾ ਸਟੋਕ ਦਾ ਨਿਰੀਖਣ ਕੀਤਾ ਜਾ ਰਿਹਾ ਹੈ। ਜਿਹੜੀ- ਜਿਹੜੀ ਦਵਾਈ ਦੀ ਕਮੀ ਨਜ਼ਰ ਆ ਰਹੀ ਹੈ ਉਸ ਨੂੰ ਜਲ਼ਦ ਤੋਂ ਜਲ਼ਦ ਪੂਰਾ ਕੀਤਾ ਜਾਵੇਗਾ ਅਤੇ ਜ਼ਿਆਦਾਤਰ ਦਵਾਈਆਂ ਨੂੰ ਪੂਰਾ ਕਰ ਲਿਆ ਗਿਆ ਹੈ।

ਇਹ ਵੀ ਪੜੋ:Abohar News : ਅਬੋਹਰ ’ਚ ਰਾਤੀਂ ਪਈ ਬਰਸਾਤ ਕਾਰਨ ਮਕਾਨ ਦੀ ਡਿੱਗੀ ਛੱਤ  

ਇਸ ਮੌਕੇ ਸਿਹਤ ਮੰਤਰੀ ਨੇ ਕਿਹਾ ਹੀਟਵੇਅਰ ਦੇ ਜਿੰਨੇ ਵੀ ਕੇਸ ਆ ਰਹੇ ਨੇ ਉਨ੍ਹਾਂ ਨੂੰ ਬੜੇ ਧਿਆਨ ਦੇ ਨਾਲ ਦੇਖਿਆ ਜਾ ਰਿਹਾ ਹੈ ਅਤੇ ਹਸਪਤਾਲਾਂ ’ਚ ਕਿਸੇ ਵੀ ਤਰੀਕੇ ਦੀ ਕੋਈ ਕਮੀ ਪੇਸ਼ੀ ਨਾ ਆਵੇ ਇਸ ਕਰਕੇ ਸਟਾਫ਼ ’ਤੇ ਵੀ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਆਉਣ ਵਾਲੇ ਬਰਸਾਤੀ ਮੌਸਮ ਉਸ ਤੋਂ ਪਹਿਲਾਂ ਹੀ ਉਸ ਦੀਆਂ ਤਿਆਰੀਆਂ ਕਸ ਲਈਆਂ ਗਈਆਂ ਹਨ।  ਬਰਸਾਤੀ ਮੌਸਮ ’ਚ ਮਲੇਰੀਆ ਚਿਕਨਗੁਨੀਆ ਵਰਗੇ ਕੇਸਾਂ ਦੀ ਤਾਦਾਦ ਜ਼ਿਆਦਾ ਵੱਧ ਜਾਂਦੀ ਹੈ ਇਸ ਕਰਕੇ ਅਗਲੇ ਸਮੇਂ ਦੇ ਨਾਲ ਨਜਿੱਠਣ ਦੇ ਲਈ ਵੀ ਪੈਨੀ ਨਜ਼ਰ ਰੱਖੀ ਜਾ ਰਹੀ ਹੈ। 

ਇਹ ਵੀ ਪੜੋ:Swiss banks : ਸਵਿਸ ਬੈਂਕਾਂ 'ਚ ਰੱਖਿਆ ਭਾਰਤੀਆਂ ਦਾ ਪੈਸਾ ਪਿਛਲੇ 4 ਸਾਲਾਂ 'ਚ 70 ਫੀਸਦੀ ਘੱਟ ਕੇ ਰਿਕਾਰਡ ਹੇਠਲੇ ਪੱਧਰ 'ਤੇ ਆਇਆ

ਇਸ ਮੌਕੇ ਸਿਹਤ ਮੰਤਰੀ ਨੇ ਕਿਹਾ ਕਿ ਨਸ਼ੇ ਦੀ ਰੋਕਥਾਮ ਕਰਨ ਦੇ ਲਈ ਵੀ ਸਿਹਤ ਵਿਭਾਗ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਸਿਹਤ ਵਿਭਾਗ ਵੱਲੋਂ ਪ੍ਰੋਗਰਾਮ ਚਲਾਇਆ ਜਾ ਰਿਹਾ ਜਿਸ ’ਚ ਵੱਖੋਂ -ਵੱਖ ਤਰੀਕੇ ਦਾ ਨਸ਼ਾ ਕਰਨ ਵਾਲੇ ਵਿਅਕਤੀਆਂ ਨੂੰ ਮੋਟੀਵੇਟ ਕਰਨ ਦੇ ਲਈ ਅਤੇ ਨਸ਼ੇ ਦਾ ਦੂਰ ਰਹਿਣ ਦੇ ਲਈ ਸੈਮੀਨਾਰ ਲਗਾਏ ਜਾ ਰਹੇ ਹਨ।  ਉਨ੍ਹਾਂ ਨੂੰ ਨਸ਼ਾ ਛੁਡਾਓ ਕੇਂਦਰ ਭੇਜ ਕੇ ਉਹਨਾਂ ਦੀ ਜ਼ਿੰਦਗੀ ਦੀ ਅਹਿਮੀਅਤ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। 

a

ਇਸ ਮੌਕੇ ਸਿਹਤ ਮੰਤਰੀ ਨੇ ਕਿਹਾ ਕਿ ਸੀਐਮ ਦੀ ਯੋਗਸ਼ਾਲਾ ਫ਼ਾਇਦਾ ਵੱਡੇ ਪੱਧਰ ਉੱਤੇ ਲੋਕਾਂ ਵੱਲੋਂ ਚੁੱਕਿਆ ਜਾ ਰਿਹਾ ਹੈ। ਇਸ ਦੇ ਨਾਲ ਲੋਕਾਂ ਦੀ ਸਿਹਤ ’ਚ ਵੀ ਸੁਧਾਰ ਸਾਫ਼ ਤੌਰ ’ਤੇ ਦੇਖਿਆ ਜਾ ਸਕਦਾ ਹੈ ਅਤੇ ਲੋਕਾਂ ਵੱਲੋਂ ਸੀਐਮ ਦੀ ਯੋਗਸ਼ਾਲਾ ਦੀ ਸ਼ਲਾਘਾ ਵੀ ਕੀਤੀ ਜਾ ਰਹੀ ਹੈ।

(For more news apart from Health Minister Balbir Singh visited the government hospital in Ropar News in Punjabi, stay tuned to Rozana Spokesman)

Location: India, Punjab, Rup Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement