PSDM ਵੱਲੋਂ ਪੰਜਾਬ ਦੇ 10 ਹਜ਼ਾਰ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨ ਲਈ ਮਾਈਕ੍ਰੋਸਾਫਟ ਨਾਲ ਸਮਝੌਤਾ ਸਹੀਬੱਧ
Published : Jun 21, 2024, 8:26 pm IST
Updated : Jun 21, 2024, 8:26 pm IST
SHARE ARTICLE
Punjab Skill Development Mission
Punjab Skill Development Mission

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ : ਅਮਨ ਅਰੋੜਾ

Punjab News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਦੇ ਨੌਜਵਾਨਾਂ ਦੇ ਹੁਨਰ ਅਤੇ ਕਾਰਜਕੁਸ਼ਲਤਾ ਵਿੱਚ ਵਾਧਾ ਕਰਕੇ ਉਨ੍ਹਾਂ ਨੂੰ ਆਲਮੀ ਲੋੜਾਂ ਅਨੁਸਾਰ ਰੋਜ਼ਗਾਰ ਦੇ ਮੌਕਿਆਂ ਦੇ ਸਮਰੱਥ ਬਣਾਉਣ ਵਾਸਤੇ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਮਾਈਕ੍ਰੋਸਾਫਟ ਨਾਲ ਇੱਕ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ ਹੈ, ਜਿਸ ਤਹਿਤ ਇਕ ਸਾਲ ਅੰਦਰ 10 ਹਜ਼ਾਰ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ।

ਇਸ ਸਮਝੌਤੇ ਉਤੇ ਡਾਇਰੈਕਟਰ ਪੀ.ਐਸ.ਡੀ.ਐਮ. ਅੰਮ੍ਰਿਤ ਸਿੰਘ ਅਤੇ ਮਾਈਕ੍ਰੋਸਾਫਟ ਕਾਰਪੋਰੇਸ਼ਨ ਇੰਡੀਆ ਪ੍ਰਾਈਵੇਟ ਲਿਮਟਿਡ ਵਿੱਚ ਐਜੂਕੇਸ਼ਨ ਦੇ ਕੰਟਰੀ ਹੈੱਡ ਸੰਜੈ ਢੀਂਗਰਾ ਵੱਲੋਂ ਹਸਤਾਖ਼ਰ ਕੀਤੇ ਗਏ।

ਇਸ ਸਮਝੌਤੇ ਲਈ ਸਮੁੱਚੇ ਵਿਭਾਗ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਸਮਝੌਤਾ ਪੰਜਾਬ ਦੇ 10,000 ਨੌਜਵਾਨਾਂ ਨੂੰ ਕਲਾਊਡ, ਆਰਟੀਫਿਸ਼ੀਅਲ ਇੰਟੈਲੀਜੈਂਸ (ਏ.ਆਈ.), ਸਾਈਬਰ ਸੁਰੱਖਿਆ ਅਤੇ ਸਸਟੇਨਿਬਿਲਟੀ, ਡਿਜੀਟਲ ਪ੍ਰੋਡਕਟੀਵਿਟੀ, ਰੋਜ਼ਗਾਰ, ਇੰਗਲਿਸ਼ ਕਮਿਊਨੀਕੇ਼ਸ਼ਨ ਸਕਿੱਲਜ਼, ਤਕਨਾਲੋਜੀ ਅਤੇ ਉੱਦਮੀ ਹੁਨਰ ਸਿਖਲਾਈ ਪ੍ਰਦਾਨ ਕਰਨ ਵਿੱਚ ਅਹਿਮ ਸਿੱਧ ਹੋਵੇਗਾ। ਉਨ੍ਹਾਂ ਦੁਹਰਾਇਆ ਕਿ ਵਿਭਾਗ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।

ਸਮਝੌਤੇ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਅੰਮ੍ਰਿਤ ਸਿੰਘ ਨੇ ਦੱਸਿਆ ਕਿ ਸਾਲ 2024-25 ਲਈ ਮਾਈਕ੍ਰੋਸਾਫਟ ਨਾਲ ਕੀਤੇ ਗਏ ਇਸ ਸਮਝੌਤੇ ਵਿੱਚ ਅਜਿਹੀਆਂ ਵੱਖ-ਵੱਖ ਪਹਿਲਕਦਮੀਆਂ ਸ਼ਾਮਲ ਹਨ, ਜੋ ਪੀ.ਐਸ.ਡੀ.ਐਮ. ਦੇ ਸਹਿਯੋਗ ਨਾਲ ਸਿਖਿਆਰਥੀਆਂ ਦੀਆਂ ਵਿਸ਼ੇਸ਼ ਲੋੜਾਂ ਨੂੰ ਪੂਰਾ ਕਰਨ ਲਈ ਤਿਆਰ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਆਲਮੀ ਲੋੜਾਂ ਅਨੁਸਾਰ ਨੌਜਵਾਨਾਂ ਦੇ ਹੁਨਰ ਅਤੇ ਯੋਗਤਾ ਨੂੰ ਵਧਾਉਣਾ ਹੈ ਤਾਂ ਜੋ ਉਨ੍ਹਾਂ ਨੂੰ ਏ.ਆਈ. ਦੇ ਬੋਲਬਾਲੇ ਵਾਲੀ ਅਰਥਵਿਵਸਥਾ ਵਿੱਚ ਰੋਜ਼ਗਾਰ ਦੇ ਮੌਕਿਆਂ ਦੇ ਸਮਰੱਥ ਬਣਾਇਆ ਜਾ ਸਕੇ।

ਉਨ੍ਹਾਂ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਉਦਯੋਗ ਦੀਆਂ ਲੋੜਾਂ ਅਨੁਸਾਰ ਹੁਨਰਮੰਦ ਮਨੁੱਖੀ ਸ਼ਕਤੀ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਕੰਪਨੀਆਂ ਨਾਲ ਵੀ ਅਜਿਹੇ ਸਮਝੌਤੇ ਸਹੀਬੱਧ ਕੀਤੇ ਜਾਣਗੇ।

ਸਮਝੌਤੇ ਦੇ ਮੁੱਖ ਪਹਿਲੂ

- ਦਸ ਹਜ਼ਾਰ ਪੇਂਡੂ ਨੌਜਵਾਨਾਂ, ਮੁਟਿਆਰਾਂ, ਕੁੜੀਆਂ ਅਤੇ ਦਿਵਿਆਂਗਜਨਾਂ ਦੀ ਕਾਰਜਕੁਸ਼ਲਤਾ ਵਿੱਚ ਵਾਧੇ ਵਾਸਤੇ ਫਾਊਂਡੇਸ਼ਨਲ ਡਿਜੀਟਲ, ਰੋਜ਼ਗਾਰਯੋਗਤਾ ਅਤੇ ਆਰਟੀਫਿਸ਼ੀਅਲ ਇੰਟੈਲੀਜੈਂਸ ਸਬੰਧੀ ਹੁਨਰ ਦਾ ਵਿਕਾਸ।

- ਰੋਜ਼ਗਾਰ ਉਤਪਤੀ ਵਿਭਾਗ ਕੋਲ ਰਜਿਸਟਰਡ ਨੌਕਰੀ ਤਲਾਸ਼ ਰਹੇ ਨੌਜਵਾਨਾਂ ਨੂੰ ਉਦਯੋਗ ਦੀ ਲੋੜ ਅਨੁਸਾਰ ਡਿਜੀਟਲ ਹੁਨਰ ਸਿਖਲਾਈ ਪ੍ਰਦਾਨ ਕਰਨਾ।

- ਤਕਨੀਕੀ ਅਤੇ ਪੇਸ਼ੇਵਰ ਸਿੱਖਿਆ ਸੰਸਥਾਵਾਂ ਵਿੱਚ ਵਿਦਿਆਰਥੀਆਂ ਲਈ ਟ੍ਰੇਨਰਾਂ ਰਾਹੀਂ ਕਲਾਊਡ, ਆਰਟੀਫਿਸ਼ੀਅਲ ਇੰਟੈਲੀਜੈਂਸ, ਸੁਰੱਖਿਆ ਅਤੇ ਸਸਟੇਨਿਬਿਲਟੀ (ਗ੍ਰੀਨ ਸਕਿੱਲਜ਼) ਬਾਰੇ ਜਾਗਰੂਕਤਾ ਅਤੇ ਸਿਖਲਾਈ ਪ੍ਰੋਗਰਾਮ।

- ਆਧੁਨਿਕ ਨਾਗਰਿਕ ਸੇਵਾਵਾਂ ਨੂੰ ਹੋਰ ਸੁਚਾਰੂ ਢੰਗ ਨਾਲ ਪ੍ਰਦਾਨ ਕਰਨ ਲਈ ਡਿਜੀਟਲ ਪ੍ਰੋਡਕਟੀਵਿਟੀ ਸਕਿੱਲਜ਼ ਅਤੇ ਆਰਟੀਫਿਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਸਬੰਧੀ ਹੁਨਰ ਪ੍ਰਦਾਨ ਕਰਕੇ ਸਰਕਾਰੀ ਮੁਲਾਜ਼ਮਾਂ ਦੀ ਸਮਰੱਥਾ ਵਿੱਚ ਵਾਧਾ ਕਰਨਾ।
- ਨੌਜਵਾਨਾਂ ਨੂੰ ਰੋਜ਼ਗਾਰ ਮੌਕਿਆਂ ਦੇ ਸਮਰੱਥ ਬਣਾਉਣ ਲਈ ਹਾਈ ਸਕੂਲ ਸਿੱਖਿਆ, ਅੰਡਰਗ੍ਰੈਜੁਏਟ ਕੋਰਸਾਂ ਅਤੇ ਕਿੱਤਾਮੁਖੀ ਸਿਖਲਾਈ ਦੌਰਾਨ ਨੌਜਵਾਨਾਂ ਵਿੱਚ ਇੰਗਲਿਸ਼ ਕਮਿਊਨੀਕੇਸ਼ਨ ਸਕਿੱਲਜ਼, 21ਵੀਂ ਸਦੀ ਦੇ ਹੁਨਰ ਅਤੇ ਏ.ਆਈ. ਵਿੱਚ ਰੋਜ਼ਗਾਰ ਦੀਆਂ ਸੰਭਾਵਨਾਵਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM
Advertisement