ਪੰਜਾਬ ਪੁਲਿਸ ਨੇ 254 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ , 2.6 ਕਿਲੋਗ੍ਰਾਮ ਹੈਰੋਇਨ, 15.71 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
Published : Jun 21, 2024, 8:41 pm IST
Updated : Jun 21, 2024, 8:41 pm IST
SHARE ARTICLE
CASO
CASO

500 ਤੋਂ ਵੱਧ ਪੁਲਿਸ ਟੀਮਾਂ ਨੇ ਨਸ਼ਿਆਂ ਦੇ 392 ਹੌਟਸਪੌਟਸ ’ਤੇ ਚਲਾਈ ਤਲਾਸ਼ੀ ਮੁਹਿੰਮ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

Punjab News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਜਾਰੀ ਜੰਗ ਨੂੰ ਹੋਰ ਤੇਜ਼ ਕਰਦਿਆਂ, ਪੰਜਾਬ ਪੁਲਿਸ ਹੈੱਡਕੁਆਰਟਰ (ਪੀਪੀਐਚਕਿਊ) ਦੇ ਸੀਨੀਅਰ ਅਧਿਕਾਰੀਆਂ ਨੇ ਸੀ. ਪੀਜ਼./ਐਸ.ਐਸ.ਪੀਜ਼ ਨਾਲ ਮਿਲ ਕੇ ਸੂਬੇ ਭਰ ਵਿੱਚ ਨਸ਼ੀਲੇ ਪਦਾਰਥਾਂ ਦੀ ਵਿਕਰੀ ਵਾਲੀਆਂ ਥਾਵਾਂ (ਡਰੱਗ ਹੌਟਸਪੌਟਸ) ’ਤੇ ’ਈਗਲ-9V’ ਨਾਮੀ ਆਪ੍ਰੇਸ਼ਨ ਅਧੀਨ ਵਿਆਪਕ ਸੂਬਾ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਰਾਜ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ ਅਤੇ ਆਪਰੇਸ਼ਨ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਲਈ ਪੀਪੀਐਚਕਿਊ ਦੇ ਸਪੈਸ਼ਲ ਡੀਜੀਪੀ/ਏਡੀਜੀਪੀ/ਆਈਜੀਪੀ/ਡੀਆਈਜੀ ਰੈਂਕ ਦੇ ਅਧਿਕਾਰੀ ਹਰੇਕ ਪੁਲਿਸ ਜ਼ਿਲ੍ਹੇ ਵਿੱਚ ਤਾਇਨਾਤ ਕੀਤੇ ਗਏ ਸਨ।

ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਜੋ ਕਿ ਰੂਪਨਗਰ ਵਿੱਚ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਗੁਲਨੀਤ ਸਿੰਘ ਖੁਰਾਣਾ ਨਾਲ ਆਪ੍ਰੇਸ਼ਨ ਵਿੱਚ ਸ਼ਾਮਲ ਹੋਏ, ਨੇ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਕਿਹਾ ਗਿਆ ਸੀ ਕਿ ਉਹ ਆਪੋ-ਆਪਣੇ ਜ਼ਿਲਿ੍ਹਆਂ ਵਿੱਚ ਇਸ ਕਾਰਵਾਈ ਨੂੰ ਸੁਚੱਜੇ ਢੰਗ ਨਾਲ ਚਲਾਉਣ ਅਤੇ ਅਜਿਹੀਆਂ ਥਾਵਾਂ ‘ਤੇ ਛਾਪੇਮਾਰੀ ਕਰਨ, ਜੋ ਕਿ ਪੁਲਿਸ ਫੋਰਸ ਦੀ ਵੱਡੇ ਪੱਧਰ ‘ਤੇ ਤੈਨਾਤੀ ਨੂੰ ਦੇਖਦਿਆਂ ਨਸ਼ਾ ਤਸਕਰਾਂ ਲਈ ਸੁਰੱਖਿਅਤ ਪਨਾਹਗਾਹ ਬਣ ਗਏ ਹਨ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ ਇਨਫੋਰਸਮੈਂਟ, ਡੀਐਡੀਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) ਲਾਗੂ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਐਨਡੀਪੀਐਸ ਐਕਟ ਤਹਿਤ ਦਰਜ ਕੀਤੇ ਜਾ ਰਹੇ ਸਾਰੇ ਕੇਸਾਂ ਦੇ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਪਾਏ ਜਾਣ ਵਾਲੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ।


ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਦੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਡਰੋਨਾਂ ਦੀ ਆਵਾਜਾਈ ’ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ, ਜੋ ਕਿ ਸਰਹੱਦ ਪਾਰ ਤੋਂ ਨਸ਼ਿਆਂ, ਹਥਿਆਰਾਂ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਦੇ ਨਵਾਂ ਜ਼ਰੀਆ ਬਣ ਗਏ ਹਨ। ਉਨ੍ਹਾਂ ਕਿਹਾ ਕਿ ਸਤੰਬਰ 2019 ਤੋਂ ਹੁਣ ਤੱਕ ਸੂਬੇ ਦੇ ਸਾਰੇ ਸਰਹੱਦੀ ਜ਼ਿਲਿ੍ਹਆਂ ਵਿੱਚ ਕੁੱਲ 906 ਡਰੋਨ ਦੇਖੇ ਗਏ ਹਨ, ਜਿਨ੍ਹਾਂ ਵਿੱਚੋਂ 187 ਡਰੋਨ ਸਫਲਤਾਪੂਰਵਕ ਬਰਾਮਦ ਕੀਤੇ ਗਏ ਹਨ।


ਉਨ੍ਹਾਂ ਕਿਹਾ ਕਿ 2 ਕਿਲੋ ਜਾਂ ਇਸ ਤੋਂ ਵੱਧ ਹੈਰੋਇਨ ਸਮੇਤ ਫੜੇ ਗਏ ਵੱਡੇ ਨਸ਼ਾ ਤਸਕਰਾਂ ਜਾਂ ਵੱਡੀਆਂ ਮੱਛੀਆਂ ਦੀਆਂ ਜਾਇਦਾਦਾਂ ਵੀ ਜ਼ਬਤ ਕੀਤੀਆਂ ਜਾ ਰਹੀਆਂ ਹਨ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ  ਨੇ ਕਿਹਾ ਕਿ ਪੰਜਾਬ ਪੁਲਿਸ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਵੱਡੇ ਸਮੱਗਲਰਾਂ ਦੀਆਂ 200 ਕਰੋੜ ਰੁਪਏ ਦੀਆਂ 459 ਜਾਇਦਾਦਾਂ ਜ਼ਬਤ ਕੀਤੀਆਂ ਹਨ, ਜਦੋਂ ਕਿ 246 ਕਰੋੜ ਰੁਪਏ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੀਆਂ 559 ਹੋਰ ਤਜਵੀਜ਼ਾਂ ਸਮਰੱਥ ਅਧਿਕਾਰੀ ਕੋਲ ਲੰਬਿਤ ਹਨ।

ਜ਼ਿਕਰਯੋਗ ਹੈ ਕਿ ਇਸ ਆਪ੍ਰੇਸ਼ਨ ਦੌਰਾਨ 4000 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 500 ਤੋਂ ਵੱਧ ਪੁਲਿਸ ਟੀਮਾਂ ਨੇ ਨਸ਼ਿਆਂ ਦੇ 392 ਹੌਟਸਪੌਟਸ ਦੀ ਘੇਰਾਬੰਦੀ ਕੀਤੀ। ਇਸ ਦੇ ਨਾਲ ਹੀ ਨਸ਼ਿਆਂ ਦੇ ਹੌਟਸਪੌਟਸ ’ਤੇ ਅਤੇ ਇਸ ਦੇ ਆਲੇ-ਦੁਆਲੇ 352 ਮਜ਼ਬੂਤ ਨਾਕੇ ਵੀ ਲਗਾਏ ਗਏ ਸਨ।

ਅਪਰੇਸ਼ਨ ਦੌਰਾਨ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ 254 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ 221 ਐਫਆਈਆਰਜ਼ ਦਰਜ ਕੀਤੀਆਂ ਹਨ। ਪੁਲਿਸ ਟੀਮਾਂ ਨੇ 4575 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਵੇਰਵਿਆਂ ਦੀ ਜਾਂਚ ਵੀ ਕੀਤੀ।

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ 2.6 ਕਿਲੋਗ੍ਰਾਮ ਹੈਰੋਇਨ, 15.71 ਲੱਖ ਰੁਪਏ ਡਰੱਗ ਮਨੀ, 83 ਕਿਲੋ ਭੁੱਕੀ, 2.6 ਕਿਲੋ ਗਾਂਜਾ, 550 ਗ੍ਰਾਮ ਅਫੀਮ, 7553 ਨਸ਼ੀਲੀਆਂ ਗੋਲੀਆਂ ਅਤੇ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਅਤੇ ਲਾਹਨ ਬਰਾਮਦ ਕੀਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM

Punjab Vidhan Sabha Session live : ਅਮਨ ਅਰੋੜਾ ਤੇ ਬਾਜਵਾ ਦੀ ਬਹਿਸ ਮਗਰੋਂ CM ਮਾਨ ਹੋ ਗਏ ਖੜ੍ਹੇ

11 Jul 2025 12:15 PM

Abohar Tailor Murder Case Sanjay Verma, photo of Sandeep Jakhar with the accused in the Abohar case

10 Jul 2025 9:04 PM

'ਮੁੱਖ ਮੰਤਰੀ ਸਿਹਤ ਯੋਜਨਾ' ਹੋਵੇਗੀ ਉੱਤਮ ਯੋਜਨਾ?...10 ਲੱਖ ਦੇ ਕੈਸ਼ਲੈੱਸ ਇਲਾਜ ਨਾਲ ਮਿਲੇਗੀ ਰਾਹਤ?....

10 Jul 2025 9:02 PM

'Beadbi ਕਰਨ ਵਾਲਿਆਂ ਲਈ ਮੌਤ ਦੀ ਸਜ਼ਾ' - ਹੰਗਾਮੇਦਾਰ ਹੋਵੇਗਾ Vidhan Sabha ਦਾ ਵਿਸ਼ੇਸ਼ ਇਜਲਾਸ | Spokesman Debate

10 Jul 2025 5:46 PM
Advertisement