Faridkot News : ਫ਼ਰੀਦਕੋਟ ’ਚ ਗਾਰਡ ਨੂੰ ਚਕਮਾ ਦੇ ਕੇ ਨਸ਼ਾ ਛੁਡਾਊ ਕੇਂਦਰ 'ਚੋਂ ਫ਼ਰਾਰ ਹੋਏ 18 ਮਰੀਜ਼

By : BALJINDERK

Published : Jun 21, 2025, 6:22 pm IST
Updated : Jun 21, 2025, 6:30 pm IST
SHARE ARTICLE
ਫ਼ਰੀਦਕੋਟ ’ਚ ਗਾਰਡ ਨੂੰ ਚਕਮਾ ਦੇ ਕੇ ਨਸ਼ਾ ਛੁਡਾਊ ਕੇਂਦਰ 'ਚੋਂ ਫ਼ਰਾਰ ਹੋਏ 18 ਮਰੀਜ਼
ਫ਼ਰੀਦਕੋਟ ’ਚ ਗਾਰਡ ਨੂੰ ਚਕਮਾ ਦੇ ਕੇ ਨਸ਼ਾ ਛੁਡਾਊ ਕੇਂਦਰ 'ਚੋਂ ਫ਼ਰਾਰ ਹੋਏ 18 ਮਰੀਜ਼

Faridkot News : ਸਟਾਫ਼ ਨੇ 10 ਮਰੀਜ਼ਾਂ ਨੂੰ ਕੀਤਾ ਕਾਬੂ, 8 ਮਰੀਜ਼ ਹਾਲੇ ਵੀ ਫ਼ਰਾਰ, ਪੁਲਿਸ ਕਰ ਰਹੀ ਭਾਲ

Faridkot News in Punjabi : ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚ ਬਣੇ ਨਸ਼ਾ ਛੁੜਾਊ ਕੇਂਦਰ ਵਿੱਚ ਦਾਖਲ ਮਰੀਜ਼ ਜਿਨਾਂ ਵਿੱਚੋਂ 18 ਦੇ ਕਰੀਬ ਨੌਜਵਾਨ ਮਰੀਜ਼ ਦੇਰ ਰਾਤ ਸੁਰੱਖਿਆ ਕਰਮਚਾਰੀਆਂ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਏ ਹਨ। ਹਾਲਾਂਕਿ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਇਹਨਾਂ ’ਚੋਂ 10 ਮਰੀਜ਼ਾਂ ਨੂੰ ਮੁੜ ਕਾਬੂ ਕਰ ਲਿਆ ਗਿਆ, ਜਦਕਿ 8 ਮਰੀਜ਼ ਅਜੇ ਵੀ ਫ਼ਰਾਰ ਦੱਸੇ ਜਾ ਰਹੇ ਹਨ। ਜਿਨਾਂ ਦੇ ਖਿਲਾਫ਼ ਪਹਿਲਾਂ ਤੋਂ ਹੀ ਐਨਡੀਪੀਐਸ ਦੀ ਧਾਰਾ ਤਹਿਤ ਮਾਮਲੇ ਦਰਜ ਹਨ।

ਗੌਰਤਲਬ ਹੈ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ਼ ਮੁਹਿੰਮ ਵਿੱਡੀ ਹੋਈ ਹੈ ਅਤੇ ਨਾਲ ਹੀ ਜਿਹੜੇ ਨੌਜਵਾਨ ਆਪਣੀ ਇੱਛਾ ਨਾਲ ਨਸ਼ਾ ਛੱਡਣਾ ਚਾਹੁੰਦੇ ਹਨ ਉਹਨਾਂ ਨੂੰ ਪੁਲਿਸ ਵੱਲੋਂ ਨਸ਼ਾ ਛੁੜਾਉ ਕੇਂਦਰਾਂ ਵਿੱਚ ਦਾਖ਼ਲ ਕਰਵਾਇਆ ਜਾ ਰਿਹਾ ਹੈ, ਪਰ ਦੇਰ ਰਾਤ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ’ਚ ਬਣੇ ਨਸ਼ਾ ਛੁੜਾਉ ਕੇਂਦਰ ਵਿੱਚ ਦਾਖ਼ਲ 18 ਮਰੀਜ਼ ਉੱਥੋਂ ਦੇ ਸੁਰੱਖਿਆ ਕਰਮਚਾਰੀਆਂ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਏ।

ਇਸ ਸਬੰਧੀ ਐਸਪੀ ਸੰਦੀਪ ਵਡੇਰਾ ਨੇ ਕਿਹਾ ਕਿ ਇਹਨਾਂ ਸਾਰਿਆਂ ਵੱਲੋਂ ਇਕੱਠੇ ਸਲਾਹ ਕਰਕੇ ਉਥੋਂ ਦੇ ਸੁਰੱਖਿਆ ਗਾਰਡੁ ਨੂੰ ਚਕਮਾ ਦਿੱਤਾ ਗਿਆ ਤੇ ਉਥੋਂ ਮੌਕੇ ਤੋਂ ਫ਼ਰਾਰ ਹੋ ਗਏ ਜਿਨਾਂ ਵਿੱਚੋਂ 10 ਮਰੀਜ਼ਾਂ ਨੂੰ ਮੁੜ ਕਾਬੂ ਕਰਕੇ ਹਸਪਤਾਲ ਦਾਖ਼ਲ ਕਰਵਾਇਆ ਗਿਆ ਪਰ ਇਹਨਾਂ ਵਿੱਚੋਂ ਅਜੇ ਵੀ 8 ਮਰੀਜ਼ ਫ਼ਰਾਰ ਹਨ। ਜਿੰਨਾ ਖਿਲਾਫ਼ ਪਹਿਲਾਂ ਤੋਂ ਹੀ ਐਨਡੀਪੀਸੀ ਐਕਟ ਤਹਿਤ ਮਾਮਲੇ ਦਰਜ ਹਨ। ਜਿਨਾਂ ਲਈ ਸੰਬੰਧਿਤ ਥਾਣਿਆਂ ਵਿੱਚ ਇਤਲਾਹ ਕਰ ਦਿੱਤੀ ਗਈ ਹੈ ਅਤੇ ਜਲਦ ਹੀ ਇਹਨਾਂ ਨੂੰ ਵੀ ਕਾਬੂ ਕਰ ਹਸਪਤਾਲ ਵਿੱਚ ਮੁੜ ਭਰਤੀ ਕਰਵਾਇਆ ਜਾਏਗਾ।

1

ਗੌਰਤਲਬ ਹੈ ਕੇ ਕੱਲ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਬਲਤੇਜ ਸਿੰਘ ਪੰਨੂ ਵੱਲੋਂ ਐਸਐਸਪੀ ਫਰੀਦਕੋਟ ਅਤੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਨਾਲ ਮਿਲ ਕੇ ਇਸ ਨਸ਼ਾ ਕੇਂਦਰ ਦਾ ਦੌਰਾ ਕੀਤਾ ਗਿਆ ਸੀ ਅਤੇ ਨਸ਼ਾ ਕੇਂਦਰ ’ਚ ਦਾਖ਼ਲ ਮਰੀਜ਼ਾਂ ਦਾ ਹਾਲ ਚਾਲ ਜਾਣਿਆ ਸੀ।

ਉਹਨਾਂ ਨੂੰ ਮਿਲ ਰਹੀਆਂ ਸੁਵਿਧਾਵਾਂ ਬਾਰੇ ਜਾਣਕਾਰੀ ਲਈ ਸੀ ਪਰ ਉਸੇ ਰਾਤ ਹੀ ਇਸ ਨਸ਼ਾ ਛੁੜਾਊ ਕੇਂਦਰ ’ਚ ਦਾਖ਼ਲ ਮਰੀਜ਼ਾਂ ਵੱਲੋਂ ਗਾਰਡ ਨੂੰ ਚੱਕਮਾ ਦੇ ਕੇ ਫ਼ਰਾਰ ਹੋ ਜਾਣਾ ਕਿਤੇ ਨਾ ਕਿਤੇ ਆਪਣੇ ਆਪ ਵਿੱਚ ਵੱਡੇ ਸਵਾਲ ਖੜੇ ਕਰਦਾ ਹੈ।

(For more news apart from 18 patients escape from drug rehabilitation center in Faridkot after dodging guards News in Punjabi, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement